Friday, April 12, 2019

ਸਾਡਾ ਕੰਮ ਸਿਰਫ ਪਿੰਡਾਂ ਵਿਚ ਖੁਸ਼ਹਾਲੀ ਲਿਆਉਣਾ--ਜੀਓਜੀ

WhatsApp 2019-04-12 at 10.59.11 AM
ਰਾਏਕੋਟ ਵਿੱਚ ਹੋਈ ਵਿਸ਼ੇਸ਼ ਮੀਟਿੰਗ 
ਲੁਧਿਆਣਾ:10 ਅਪਰੈਲ 2019: (ਸੰਦੀਪ ਸ਼ਰਮਾ//ਲੁਧਿਆਣਾ ਸਕਰੀਨ)::
ਅੱਜ ਜੀਓਜੀ ਦੀ ਤਹਿਸੀਲ ਪੱਧਰੀ ਮੀਟਿੰਗ ਇੰਦਰ ਕੰਮਪਲੈਕਸ ਰਾਏਕੋਟ ਵਿਖੇ ਕੀਤੀ ਗਈ। ਇਸ ਮੀਟਿੰਗ ਵਿਚ ਤਹਿਸੀਲ ਰਾਏਕੋਟ ਦੇ ਸਾਰੇ ਜੀ ੳ ਜੀ ਨੇ ਹਿੱਸਾ ਲਿਆ। ਸਭ ਤੋਂ ਪਹਿਲਾਂ ਕੈਪਟਨ ਰਣਧੀਰ ਸਿੰਘ  ਸੁਪਰਵਾਈਜਰ ਨੇ ਸਾਰੇ ਜੀ ੳ ਜੀ ਦਾ ਸੁਆਗਤ ਕੀਤਾ ਔਰ ਸਰਿਆਂ ਦੀ ਹਾਜ਼ਰੀ ਲਾਈ। ਉਸ ਤੋਂ ਉਪਰੰਤ ਸਾਰੇ ਜੀ ੳ ਜੀ ਨੂੰ ਪੂਰੀ ਵਫਾਦਾਰੀ ਨਾਲ  ਕੰਮ ਕਰਨ  ਨੂੰ ਕਿਹਾ। ਕੋਈ ਭੀ ਜੀ ੳ ਜੀ ਕਿਸੇ ਸਰਕਾਰੀ ਦਫਤਰ ਵਿਚ ਜਾ ਕੇ ਕਿਸੇ ਸਟਾਫ ਨਾਲ ਬੈਹਸ ਵਾਜੀ ਜਾਂ ਬਦਸਲੂਕੀ ਨਹੀਂ ਕਰੇਗਾ। ਆਪਣੀ ਬਣਦੀ ਰਿਪੋਰਟ ਬਣਾਉ ਔਰ ਐਪ ਤੇ ਪਾ ਦਿਉ। ਸਰਕਾਰ ਨੇ ਜੋ ਡੈਪੋ ਨਸ਼ਿਆ ਦੇ ਖਿਲਾਫ  ਸਕੀਮ ਚਲਾਈ ਹੈ ਇਸ ਸਕੀਮ ਦਾ ਪੰਚਾਇਤ ਨਾਲ ਮਿਲ ਕੇ ਸਾਰੇ ਜੀ ੳ ਜੀ ਨੇ  ਵੱਧ ਤੋਂ ਵੱਧ ਨੌਜਵਾਨਾਂ ਨੂੰ ਔਟ ਸੈਂਟਰ ਵਿਚ ਰਜਿਸਟਰੇਸ਼ਨ ਕਰਵਾਉਣ ਵਾਸਤੇ ਲੇ ਕੇ ਜਾਣ ਲਈ ਪ੍ਰੇਰਿਤ ਕੀਤਾ। ਉਸ ਤੋਂ ਉਪਰੰਤ ਮੇਜਰ ਬਲਦੇਵ ਸਿੰਘ ਗਿੱਲ ਤਹਿਸੀਲ ਹੈੱਡ ਰਾਏਕੋਟ ਨੇ ਸਾਰੇ ਜੀਉਜੀ ਨੂੰ ਕਿਹਾ ਕਿ ਸਾਡਾ ਕੰਮ ਸਿਰਫ ਪਿੰਡਾਂ ਵਿਚ ਖੁਸ਼ਹਾਲੀ ਲਿਆਉਣਾ ਹੈ। ਇਸ ਕਰਕੇ ਸਾਨੂੰ ਜੋ ਸਰਕਾਰ ਵਲੋਂ 25 ਸਕੀਮਾਂ ਦਿੱਤੀਆਂ ਹਨ ਓਹਨਾਂ ਵੱਲ ਵਧ ਤੋਂ ਵਧ ਧਿਆਨ ਦੇਣ ਵਾਸਤੇ ਕਿਹਾ। ਜੋ ਹੁਣ ਚੋਣਾਂ ਹੋਣ ਜਾ ਰਹੀਆਂ ਹਨ ਉਹਨਾਂ ਵਿਚ ਕੋਈ ਭੀ ਜੀਉਜੀ ਕਿਸੇ ਪਾਰਟੀ ਨਾਲ ਸਬੰਧ ਨਹੀਂ ਰੱਖੇਗਾ। ਜੋ ਸਾਨੂੰ ਡਿਉਟੀ ਮਿਲੀ ਹੈ ਉਸ ਨੂੰ ਵਫਾਦਾਰੀ ਅਤੇ ਤਨਦੇਹੀ ਨਾਲ ਕਰਨਾ ਹੈ।  ਇਸ ਮੀਟਿੰਗ ਵਿਚ ਮੇਜਰ ਬਲਦੇਵ ਸਿੰਘ ਗਿੱਲ ਤਹਿਸੀਲ ਹੈੱਡ ਰਾਏਕੋਟ, ਸੁਪਰਵਾਈਜ਼ਰ ਕੈਪਟਨ ਰਣਧੀਰ ਸਿੰਘ, ਸੂਬੇਦਾਰ ਬਲਵੀਰ ਸਿੰਘ ਅਤੇ ਸਾਰੇ ਜੀ ੳ ਜੀ ਸ਼ਾਮਿਲ ਹੋਏ। ਇਸ ਮੀਟਿੰਗ ਤੋਂ ਉਪਰੰਤ ਪੂਰਾ ਜੀਓਜੀ ਵਫਦ SDM RAIKOT ਨੂੰ ਮਿਲਿਆ ਅਤੇ ਜੀਓਜੀ ਨੂੰ ਹੋਣ ਵਾਲੀਆਂ ਪਰੇਸ਼ਾਨੀਆਂ ਅਤੇ ਉਹਨਾਂ ਦੇ ਨਿਪਟਾਰੇ ਲਈ ਵਿਚਾਰ ਵਟਾਂਦਰਾ ਕੀਤਾ ਗਿਆ।

Friday, April 5, 2019

ਨਾਗਰਿਕਾਂ ਦੀ ਸਹੂਲਤ ਲਈ ਮੋਬਾਇਲ ਐਪਲੀਕੇਸ਼ਨਾਂ ਦੀ ਸ਼ੁਰੂਆਤ

Apr 5, 2019, 11:22 AM
ਲੋਕ ਇਹਨਾਂ ਸਹੂਲਤਾਂ ਨੂੰ ਵਰਤ ਕੇ ਜਮਹੂਰੀਅਤ ਨੂੰ ਮਜ਼ਬੂਤ ਕਰਨ 
ਲੁਧਿਆਣਾ: 5 ਅਪ੍ਰੈਲ 2019: (ਲੁਧਿਆਣਾ ਸਕਰੀਨ ਬਿਊਰੋ):
ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਖਾਲਾ ਬਨਾਉਣ ਅਤੇ ਭਾਰਤੀ ਚੋਣ ਕਮਿਸ਼ਨ ਨੂੰ ਅੱਜ ਦੇ ਸਮੇਂ ਦਾ ਹਾਣੀ ਬਨਾਉਣ ਦੇ ਮਕਸਦ ਨਾਲ ਭਾਰਤੀ ਚੋਣ ਕਮਿਸ਼ਨ ਨੇ ਕਈ ਆਈ.ਟੀ. ਇਨੀਸ਼ੀਏਟਿਵ ਲਏ ਹਨ। ਇਸ ਇਨੀਸ਼ੀਏਟਿਵ ਤਹਿਤ ਭਾਰਤੀ ਚੋਣ ਕਮਿਸ਼ਨਰ ਨੇ ਕਈ ਵੋਟਰ ਫਰੈਂਡਲੀ ਮੋਬਾਇਲ ਐਪ, ਵੈਬਸਾਇਟ ਅਤੇ ਹੈਲਪ ਲਾਈਨ ਸ਼ੁਰੂ ਕੀਤੀ ਹੈ।   
ਚੋਣ ਪ੍ਰਕਿਰਿਆ ਵਿੱਚ ਤਕਨਾਲੋਜੀ ਦੇ ਜਾਣਕਾਰ ਅਜੋਕੇ ਨੌਜਵਾਨਾਂ ਦੀ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਹਿੱਤ ਇੱਕ ਨਵੇਕਲਾ ਰਾਹ ਅਪਣਾਕੇ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਕਈ ਤਕਨੀਕੀ ਪਹਿਲਕਦਮੀਆਂ ਕਰਦਿਆਂ ਕਈ ਮੋਬਾਇਲ ਐਪਲੀਕੇਸ਼ਨਾਂ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਕਈ ਹੋਰ ਆਨਲਾਈਨ ਸਹੂਲਤਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਿਨਾਂ ਦੀ ਵਰਤੋਂ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਜ਼ਰੂਰੀ ਦਸਤਾਵੇਜ਼ /ਸਟੇਟਮੈਂਟਸ ਜਮਾਂ ਕਰਵਾਉਣ ਜਾਂ ਕਿਸੇ ਪ੍ਰਕਾਰ ਦੀ ਮਨਜ਼ੂਰੀ ਲੈਣ ਲਈ ਕੀਤੀ ਜਾ ਸਕਦੀ ਹੈ। ਇਸਦੇ ਨਾਲ ਹੀ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੀਆਂ ਉਕਤ ਪਹਿਲਕਦਮੀਆਂ ਨਾਗਰਿਕਾਂ ਦੀ ਸਹੂਲਤ ਲਈ ਵਧੇਰੇ ਕਾਰਗਰ ਸਾਬਤ ਹੋਣਗੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀਆਂ ਐਪਲੀਕੇਸ਼ਨਾਂ ਵਿੱਚੋਂ ਇੱਕ 'ਸੁਵਿਧਾ ਐਪ' ਹੈ। ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਮੀਟਿੰਗ, ਰੈਲੀਆਂ ਆਦਿ ਕਰਨ ਤੋਂ ਪਹਿਲਾਂ ਮਨਜ਼ੂਰੀਆਂ ਲੈਣ ਸਬੰਧੀ ਅਪਲਾਈ ਕਰਨ ਲਈ ਇਹ ਇੱਕ ਸਿੰਗਲ ਵਿੰਡੋ ਸਿਸਟਮ ਹੈ। ਇਹ ਸਾਰੀ ਕਾਰਵਾਈ ਐਂਡਰਾਇਡ ਐਪ ਜ਼ਰੀਏ ਵੀ ਕੀਤੀ ਜਾ ਸਕਦੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ/ਪਾਰਟੀਆਂ ਦੁਆਰਾ ਬੇਨਤੀ  ਕਰਨ ਦੇ 24 ਘੰਟੇ ਅੰਦਰ ਮਨਜ਼ੂਰੀਆਂ ਦੇਣ ਸਬੰਧੀ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਉਹਨਾਂ ਅੱਗੇ ਦੱਸਿਆ ਕਿ 'ਸੀਵਿਜ਼ਲ' ਨਾਮੀ ਇੱਕ ਹੋਰ ਮਹੱਤਵਪੂਰਨ ਐਪ ਟਾਈਮ-ਸਟੈਂਪਡ, ਆਦਰਸ਼ ਚੋਣ ਜ਼ਾਬਤੇ ਦੇ ਪ੍ਰਮਾਣ ਅਧਾਰਤ ਸਬੂਤ/ਖ਼ਰਚਾ ਹੱਦ ਦੀ ਉਲੰਘਣਾ, ਆਟੋ ਲੋਕੇਸ਼ਨ ਡਾਟਾ ਨਾਲ ਲਾਈਵ ਫੋਟੋ/ਵੀਡੀਓ ਦੀ ਸਹੂਲਤ ਪ੍ਰਦਾਨ ਕਰਦੀ ਹੈ। ਕੋਈ ਵੀ ਨਾਗਰਿਕ ਮੋਬਾਇਲ ਐਪ ਜ਼ਰੀਏ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਫਿਰ ਉੱਡਣ ਦਸਤੇ ਮਾਮਲੇ ਦੀ ਪੜਤਾਲ ਕਰਦੇ ਹਨ ਅਤੇ ਰਿਟਰਨਿੰਗ ਅਫ਼ਸਰ ਫੈਸਲਾ ਲੈਂਦਾ ਹੈ। ਸੀਵਿਜ਼ਲ ਦਾ ਸਟੇਟਸ ਸੀਵਿਜ਼ਲ ਸ਼ਿਕਾਇਤਕਰਤਾ ਨਾਲ ਨਿਰਧਾਰਿਤ ਸਮਾਂ ਸੀਮਾ ਅੰਦਰ ਸਾਂਝਾ ਕੀਤਾ ਜਾ ਸਕਦਾ ਹੈ। 
'ਵੋਟਰ ਹੈਲਪਲਾਈਨ' ਨਾਮੀ ਇੱਕ ਹੋਰ ਐਂਡਰਾਇਡ ਅਧਾਰਿਤ  ਮੋਬਾਇਲ ਐਪ ਦੀ ਸ਼ੁਰੂਆਤ ਵੀ ਕੀਤੀ ਗਈ ਹੈ। ਇਹ ਐਪ ਸਾਰੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਲੱਭਣ, ਆਨਲਾਈਨ ਫਾਰਮ ਜਮਾਂ ਕਰਵਾਉਣ, ਐਪਲੀਕੇਸ਼ਨ ਦਾ ਸਟੇਟਸ ਚੈੱਕ ਕਰਨ,  ਮੋਬਾਇਲ ਐਪ 'ਤੇ ਸ਼ਿਕਾਇਤ ਦਰਜ ਕਰਵਾਉਣ ਅਤੇ ਜਵਾਬ ਹਾਸਲ ਕਰਨ ਦੇ ਨਾਲ ਨਾਲ ਬੂਥ ਲੈਵਲ ਅਧਿਕਾਰੀਆਂ, ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਜਿਲਾਂ ਚੋਣ ਅਫ਼ਸਰਾਂ ਨਾਲ ਸੰਪਰਕ ਕਰਨ ਸਬੰਧੀ ਵੇਰਵੇ ਹਾਸਲ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ। ਇਹ ਸਾਰੀ ਜਾਣਕਾਰੀ ਤੁਸੀਂ ਵੋਟਰ ਹੈਲਪਲਾਈਨ ਮੋਬਾਇਲ ਐਪ ਜਾਂ ਸਬੰਧਤ ਪੋਰਟਲ ਜਾਂ 1950 ਹੈਲਪਲਾਈਨ ਨੰਬਰ 'ਤੇ ਕਾਲ ਕਰਕੇ ਹਾਸਿਲ ਕਰ ਸਕਦੇ ਹੋ। ਇਸੇ ਤਰਜ਼ 'ਤੇ ਨਾਗਰਿਕ 1950 'ਤੇ ਐਸ.ਐਮ.ਐਸ. ਭੇਜ ਕੇ ਐਸ.ਐਮ.ਐਸ. ਸੇਵਾ ਦਾ ਲਾਭ ਵੀ ਉਠਾ ਸਕਦੇ ਹਨ ਅਤੇ ਇਹ ਬਿਲਕੁਲ ਮੁਫ਼ਤ ਹੈ। ਇਸ ਮੋਬਾਇਲ ਐਪ ਜ਼ਰੀਏ ਸਾਰੇ ਫਾਰਮ, ਨਤੀਜੇ, ਉਮੀਦਵਾਰ ਦਾ ਹਲਫ਼ਨਾਮਾ, ਪ੍ਰੈਸ ਨੋਟ, ਵੋਟਰ ਜਾਗਰੂਕਤਾ ਅਤੇ ਹੋਰ ਮਹੱਤਵਪੂਰਨ ਨਿਰਦੇਸ਼ ਆਦਿ ਸਹੂਲਤਾਂ ਉਪਲੱਬਧ ਹੋ ਜਾਂਦੀਆਂ ਹਨ।
ਜ਼ਿਲਾ  ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਇਸਦੇ ਨਾਲ ਹੀ ਪਰਸਨਜ਼ ਵਿਦ ਡਿਸਏਬਿਲਟੀ (ਪੀ.ਡਬਲਿਊ.ਡੀਜ਼) ਦੀ ਸਹੂਲਤ ਲਈ 'ਪੀ.ਡਬਲਿਊ.ਡੀ. ਐਪ' ਵੀ ਸ਼ੁਰੂ ਕੀਤੀ ਗਈ ਹੈ। ਇਸ ਐਪ ਪਰਸਨਜ਼ ਵਿਦ ਡਿਬਏਬਿਲਟੀ ਲਈ ਨਵੀਂ ਰਜਿਸਟ੍ਰੇਸ਼ਨ ਲਈ ਬੇਨਤੀ ਕਰਨ, ਪਤੇ ਵਿੱਚ ਤਬਦੀਲੀ, ਵੇਰਵੇ ਵਿੱਚ ਤਬਦੀਲੀ ਅਤੇ ਆਪਣੇ ਆਪ ਨੂੰ ਪੀ.ਡਬਲਿਊ.ਡੀ ਵਜੋਂ ਮਾਰਕ ਕਰਨ ਦੀਆਂ ਸਹੂਲਤਾਂ ਉਪਲੱਬਧ ਕਰਵਾਉਂਦੀ ਹੈ। ਪੀ.ਡਬਲਿਊ.ਡੀਜ਼ ਨੇ ਸਿਰਫ਼ ਆਪਣੇ ਸੰਪਰਕ ਸਬੰਧੀ ਵੇਰਵੇ ਭਰਨੇ ਹਨ ਅਤੇ ਫਿਰ ਉਨਾਂ ਨੂੰ ਡੋਰਸਟੈੱਪ ਫੈਸਿਲਟੀ ਪ੍ਰਦਾਨ ਕਰਨਾ ਬੂਥ ਲੈਵਲ ਅਫ਼ਸਰ ਦੀ ਜ਼ਿੰਮੇਵਾਰੀ ਹੋਵੇਗੀ। ਵੋਟਿੰਗ ਦੌਰਾਨ ਪੀ.ਡਬਲਿਊ.ਡੀਜ਼ ਵੀਲਚੇਅਰ ਲਈ ਬੇਨਤੀ ਵੀ ਕਰ ਸਕਦੇ ਹਨ।
ਉਹਨਾਂ ਆਸ ਪ੍ਰਗਟਾਈ ਕਿ ਤਕਨਾਲੋਜੀ ਦੀ ਵਰਤੋਂ, ਲੋਕਾਂ ਨੂੰ ਵੋਟਰ ਵਜੋਂ ਆਪਣਾ ਨਾਮ ਦਰਜ ਕਰਨ ਅਤੇ ਚੋਣ ਪ੍ਰਕਿਰਿਆ ਵਿੱਚ ਹਿੱਸਾ ਪਾਉਣ ਨੂੰ ਹੋਰ ਸੁਖਾਲਾ ਬਣਾ ਦੇਵੇਗੀ ਅਤੇ ਇਸ ਨਾਲ ਕਿਸੇ ਕਿਸਮ ਦੀ ਉਲੰਘਣਾ ਬਾਰੇ ਜਾਣੂ ਕਰਵਾਕੇ ਸਾਫ-ਸੁਥਰੀਆਂ ਤੇ ਨਿਰਪੱਖ ਚੋਣਾਂ ਕਰਵਾਉਣ ਵਿੱਚ ਵੀ ਸਹਾਇਤਾ ਮਿਲੇਗੀ। ਉਨਾਂ ਨੇ ਲੋਕਾਂ ਨੂੰ ਤਕਨਾਲੋਜੀ ਦੀਆਂ ਇਨਾਂ ਸਹੂਲਤਾਂ ਨੂੰ ਵਰਤ ਕੇ ਜਮਹੂਰੀਅਤ ਦੀ ਮਜ਼ਬੂਤੀ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਲਈ ਅਪੀਲ ਕੀਤੀ।