Tuesday, January 11, 2022

ਕੋਵਿਡ ਖਤਰਾ:ਫੂਡ ਵਿਕ੍ਰੇਤਾ ਬਿਨ੍ਹਾਂ ਰਜਿਸਟ੍ਰੇਸ਼ਨ ਤੋਂ ਵਿਕਰੀ ਨਾ ਕਰੇ

 11th January 2022 at 4:33 PM

ਸਟਾਫ ਦਾ ਕੋਵਿਡ ਟੀਕਾਕਰਨ ਵੀ ਕਰਵਾਇਆ ਜਾਵੇ-ਜ਼ਿਲ੍ਹਾ ਸਿਹਤ ਅਫ਼ਸਰ


ਲੁਧਿਆਣਾ: 11 ਜਨਵਰੀ 2022: (ਲੁਧਿਆਣਾ ਸਕਰੀਨ ਬਿਊਰੋ)::

ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ

ਦਿਨ ਤਿਓਹਾਰ ਆਉਂਦਿਆਂ ਹੀ ਮੌਸਮਾਂ ਦੇ ਹਿਸਾਬ ਨਾਲ ਖਾਣਪੀਣ ਦੇ ਮਾਮਲੇ ਵਿੱਚ ਤੇਜ਼ੀ ਆ ਜਾਂਦੀ ਹੈ। ਲੋਕ ਬੜੇ ਹੀ ਮੁਤਸ਼ਾਹ ਅਤੇ ਜੋਸ਼ੋਖਰੋਸ਼ ਨਾਲ ਖਾਂਦੇ ਪੀਂਦੇ ਹਨ। ਇਸਦੇ ਨਾਲ ਹੀ ਇਹਨਾਂ ਚੀਜ਼ਾਂ ਨੂੰ ਵੇਚਣ ਵਾਲਿਆਂ ਵਿੱਚ ਉਹ ਲੋਕ ਵੀ ਸ਼ਾਮਲ ਹੋ ਜਾਂਦੇ ਹਨ ਜਿਹਨਾਂ ਦਾ ਮਕਸਦ ਕੇਵਲ ਮੁਨਾਫ਼ਾ ਕਮਾਉਣਾ ਹੀ ਹੁੰਦਾ ਹੈ। ਇਹ ਲੋਕ ਚੀਜ਼ਾਂ ਦੀ ਕੁਆਲਿਟੀ ਅਤੇ ਸ਼ੁੱਧਤਾ ਵੱਲ ਧਿਆਨ ਨਹੀਂ ਦੇਂਦੇ। ਇਹਨਾਂ ਅਨਸਰਾਂ ਦੀਆਂ ਮਾੜੀ ਕੁਆਲਿਟੀ ਵਾਲਿਆਂ ਚੀਜ਼ਾਂ ਤੋਂ ਬਚਾਉਣ ਲਈ ਸਿਹਤ ਵਿਭਾਗ ਨੇ ਅਪੀਲ ਕੀਤੀ ਹੈ ਕਿ ਗੁਣਵਤਾ ਦਾ ਧਿਆਨ ਰੱਖਿਆ ਜਾਵੇ ਅਤੇ ਖਰੀਦਣ ਵਾਲੇ ਵੀ ਇਸ ਪਾਸੇ ਸੁਚੇਤ ਰਹਿਣ। ਇਸ ਸਬੰਧੀ ਸਬੰਧਤ ਵਪਾਰੀਆਂ ਨੰ ਰਜਿਸਟਰੇਸ਼ਨ ਕਰਾਉਣ ਲਈ ਵੀ ਕਿਹਾ ਗਿਆ ਹੈ। 
ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਹੜੀ ਦੇ ਤਿਉਂਹਾਰ ਨੂੰ ਮੁੱਖ ਰੱਖਦੇ ਹੋਏ ਖਾਣ-ਪੀਣ ਦੀਆਂ ਵਸਤਾਂ ਚੰਗੀ ਗੁਣਵੱਤਾ ਵਾਲੀਆਂ ਹੀ ਖਰੀਦੀਆਂ ਜਾਣ।

ਜ਼ਿਲ੍ਹਾ ਸਿਹਤ ਅਫਸਰ ਨੇ ਅੱਗੇ ਕਿਹਾ ਕਿ ਅਣਢੱਕੀਆਂ ਜਾਂ ਘਟੀਆ ਕੁਆਲਟੀ ਦੀਆਂ ਵਸਤਾਂ ਬਿਲਕੁਲ ਵੀ ਨਾ ਖਰੀਦੀਆਂ ਜਾਣ ਅਤੇ ਉਨ੍ਹਾਂ ਸਾਰੇ ਫੂਡ ਵਿਕਰੇਤਾਵਾਂ, ਰੇਹੜੀ ਫੜੀ ਅਤੇ ਖਾਣ-ਪੀਣ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਵਸਤਾਂ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਚੰਗੀ ਗੁਣਵੱਤਾ ਵਾਲੀਆਂ ਵਸਤਾਂ ਹੀ ਵੇਚੀਆਂ ਜਾਣ ਅਤੇ ਆਪਣੇ ਸਮੂਹ ਕਰਮਚਾਰੀਆਂ ਦਾ ਸੰਪੂਰਨ ਕੋਵਿਡ ਟੀਕਾਕਰਣ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਵੇਚੀ ਜਾਣ ਵਾਲੀ ਵਸਤੂ 'ਤੇ ਆਪਣਾ ਰਜਿਸਟ੍ਰੇਸ਼ਨ ਨੰਬਰ ਲਾਜ਼ਮੀ ਤੌਰ 'ਤੇ ਦਰਸਾਇਆ ਜਾਵੇ। ਉਨ੍ਹਾ ਫੂਡ ਵਿਕ੍ਰੇਤਾਵਾਂ ਨੂੰ ਸਿਹਤ ਵਿਭਾਗ ਤੋਂ ਆਪਣਾ ਰਜਿਸਟ੍ਰੇਸ਼ਨ ਲੈਣ ਲਈ ਵੀ ਕਿਹਾ ਅਤੇ ਕਿਹਾ ਕਿ ਕੋਈ ਵੀ ਫੂਡ ਵਿਕ੍ਰੇਤਾ ਬਿਨ੍ਹਾਂ ਰਜਿਸਟ੍ਰੇਸ਼ਨ ਤੋਂ ਵਿਕਰੀ ਨਾ ਕਰੇ।

ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਕਰਾਉਣ ਲਈ  www.foscos.fssai.gov.in 'ਤੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਵਧੇਰੇ ਜਾਣਕਾਰੀ ਜਾਂ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਸਿਵਲ ਸਰਜਨ ਦਫ਼ਤਰ ਦੇ ਫੂਡ ਕਲਰਕ ਦੀ ਈ-ਮੇਲ ਆਈ.ਡੀ. clerkfoodludhiana@gmail.com 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਤਿਉਂਹਾਰਾਂ ਦੇ ਇਸ ਸੀਜਨ ਵਿੱਚ ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਕੋਰੋਨਾ ਸਾਵਧਾਨੀਆਂ ਦਾ ਪੂਰਾ ਧਿਆਨ ਰੱਖਿਆ ਜਾਵੇ। 


Thursday, January 6, 2022

ਘਰ-ਘਰ ਰੋਜਗਾਰ ਮੁਹਿੰਮ ਤਹਿਤ ਦਿੱਤੀ ਜਾਵੇਗੀ ਮੁਫਤ ਕੋਚਿੰਗ

6th January 2022 at 5:52 PM

ਮੁਫ਼ਤ ਕੋਚਿੰਗ ਦਿਤੀ ਜਾਵੇਗੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ

ਲੁਧਿਆਣਾ: 06 ਜਨਵਰੀ 2022 (ਪ੍ਰਿਤਪਾਲ ਸਿੰਘ ਪਾਲੀ//ਲੁਧਿਆਣਾ ਸਕਰੀਨ):: 
ਲੋਕਾਂ ਨੂੰ ਆਪਣੇ ਪੈਰਾਂ ਤੇ ਖੜੇ ਕਰਨ ਲਈ ਲੁੜੀਂਦੀ ਸਿੱਖਿਆ ਮੁਫ਼ਤ ਦੇਣ ਦੇ ਪ੍ਰਬੰਧ ਤੇਜ਼ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਰਣਜੀਤ ਕੌਰ ਨੇ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫਤ ਕੋਚਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹਨ। 
ਉਨ੍ਹਾਂ ਦੱਸਿਆ ਕਿ ਇਸ ਵਿੱਚ ਐਸ.ਐਸ.ਸੀ. ਬੈਂਕ ਪੀ.ਓ/ਕਲੈਰੀਕਲ, ਆਰ.ਆਰ.ਬੀ., ਸੀ.ਈ.ਟੀ.,  ਪੀ.ਪੀ.ਐਸ.ਸੀ., ਪੀ.ਐਸ.ਐਸ.ਐਸ.ਬੀ. ਅਤੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਨਿਯੁਕਤੀਆਂ ਬਾਰੇ ਕੋਚਿੰਗ ਦਿੱਤੀ ਜਾਵੇਗੀ। ਉਨ੍ਹਾਂ ਦਸਿੱਆ ਕਿ ਇਹਦੇ ਵਿੱਚ 12ਵੀਂ ਅਤੇ ਗ੍ਰੈਜੂਏਸ਼ਨ ਦੋਵੇ ਯੋਗਤਾ ਵਾਲੇ ਭਾਗ ਲੈ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਕੋਚਿੰਗ ਆਨਲਾਈਨ ਪ੍ਰਣਾਲੀ ਨਾਲ ਹੋਵੇਗੀ ਅਤੇ ਘੱਟੋ-ਘੱਟ ਚਾਰ ਮਹੀਨੇ ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ ਇਹ ਕਲਾਸ 01 ਘੰਟਾ 30 ਮਿੰਟ ਤੱਕ ਹੋਵੇਗੀ ਅਤੇ ਹਫ਼ਤੇ ਦੇ 6 ਦਿਨ ਸੋਮਵਾਰ ਤੋਂ ਸ਼ਨੀਵਾਰ ਤੱਕ ਚੱਲੇਗੀ। ਉਹਨਾਂ ਕਿਹਾ ਕਿ ਚਾਹਵਾਨ ਉਮੀਦਵਾਰ ਲਿੰਕ http:/www.eduzphere.com/freegovtexams 'ਤੇ ਰਜਿਸ਼ਟ੍ਰੇਸ਼ਨ ਕਰਨ ਅਤੇ ਰਜਿਸਟ੍ਰੇਸ਼ਨ ਤੋ ਬਾਅਦ ਸਕਰਿਨਿੰਗ ਟੈਸਟ ਕਲੀਅਰ ਕਰਨ ਤਾਂ ਜੋ ਉਨ੍ਹਾਂ ਨੂੰ ਸਰਕਾਰ ਦੁਆਰਾ ਮੁਫਤ ਕੌਚਿੰਗ ਦਾ ਲਾਭ ਮਿਲ ਸਕੇ। ਵਧੇਰੇ ਜਾਣਕਾਰੀ ਲਈ ਵੈਬਸਈਟ www.pgrkam.com 'ਤੇ ਹਦਾਇਤਾ ਵੇਖੀਆਂ ਜਾ ਸਕਦੀਆਂ ਹਨ ਅਤੇ ਹੈਲਪਲਾਈਨ ਨੰਬਰ 77400-01682 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਵਿਧਾਇਕ ਬੈਂਸ ਨੇ ਕਰਵਾਈ ਇੰਟਰਲਾਕ ਟਾਈਲਾਂ ਦੇ ਕੰਮ ਦੀ ਸ਼ੁਰੂਆਤ

 6th January 2022 at 4:47 PM

 ਇੰਟਰਲਾਕ ਟਾਈਲਾਂ ਦੇ ਇਸ ਕੰਮ ਤੇ ਆ ਰਹੀ ਹੈ 78.72 ਲੱਖ ਦੀ ਲਾਗਤ 

LIP ਲੋਕਾਂ ਦੀ ਨਿਰੰਤਰ ਸੇਵਾ ਕਰਕੇ ਹੀ ਪੁੱਜੀ ਅਸੰਬਲੀ ਵਿੱਚ:MLA ਬੈਂਸ

ਲੁਧਿਆਣਾ
: 6 ਜਨਵਰੀ 2021: (ਪ੍ਰਿਤਪਾਲ ਸਿੰਘ ਪਾਲੀ//ਲੁਧਿਆਣਾ ਸਕਰੀਨ):: 
ਗਲੀਆਂ ਮੋਹਲਿਆਂ ਦੇ  ਟੁੱਟੇ ਰਹਿਣ ਤਾਂ ਲੋਕਾਂ ਨੂੰ ਨਿਤ ਦਿਹਾੜੀ ਬੇਹੱਦ ਦਿੱਕਤ ਆਉਂਦੀ ਹੈ। ਇਸ ਮੁਸ਼ਕਲ ਨੂੰ ਦੂਰ ਕਰਨ ਲਈ ਐਮ ਐਲ ਏ ਸਿਮਰਨਜੀ ਸਿੰਘ ਬੈਂਸ ਆਪਣੀ ਟੀਮ ਅਤੇ ਪਰਿਵਾਰ ਸਮੇਤ ਹਮਹੇਸ਼ਨ ਸਰਗਰਮ ਰਹਿੰਦੇ ਹਨ। ਹੁਣ ਵੀ ਉਹਨਾਂ ਨੇ ਕਿ ਨਵੇਂ ਪ੍ਰੋਜੈਕਟ ਸ਼ੁਰੂ ਕਰਵਾਏ ਹੋਏ ਹਨ।
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਦੇ ਨੁਮਾਇੰਦੇ ਉਦਘਾਟਨ ਕਰਨ ਦੀ ਬਜਾਏ ਵਿਕਾਸ ਦੀ ਰਾਜਨੀਤੀ ਵਿਚ ਵਿਸ਼ਵਾਸ਼ ਰੱਖਦੀ ਹਨ ਅਤੇ ਸਾਡੀ ਕੋਸ਼ਿਸ਼ ਹੁੰਦੀ ਹੈ ਸਾਡੇ ਦੁਆਰਾ ਹਲਕਾ ਆਤਮ ਨਗਰ ਅਤੇ ਦੱਖਣੀ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜ ਮਿਆਰੀ ਹੋਣ।
ਵਿਧਾਇਕ ਬੈਂਸ ਅੱਜ ਵਾਰਡ ਨੰਬਰ 45 ਵਿਚ ਪੈਦੇ ਮੁਹੱਲਾ ਗੁਰੂ ਗਿਆਨ ਵਿਹਾਰ ‘ਚ ਇੰਟਰਲਾਕ ਟਾਈਲਾਂ ਦੇ ਕੰਮ ਦਾ ੳੇਦਘਾਟਨ ਕਰਨ ਮੌਕੇ ਇਲਾਕਾ ਨਿਵਾਸੀਆ ਨੂੰ ਸੰਬੋਧਨ ਕਰ ਰਹੇ ਸਨ।ਜਿਸ ਤੇ ਕੁੱਲ 78.72 ਲੱਖ ਦੀ ਲਾਗਤ ਆਵੇਗੀ। ਇਸ ਦੌਰਾਨ ਵਿਧਾਇਕ ਬੈਂਸ ਨੇ ਕਿਹਾ ਕਿ ਲਿਪ ਦਾ ਗਠਨ ਹੀ ਲੋਕ ਸੇਵਾ ਲਈ ਕੀਤਾ ਗਿਆ ਹੈ ਅਤੇ ਲੋਕਾ ਵੱਲੋ ਨਕਾਰੇ ਹੋਏ ਨੁਮਾਇੰਦੇ ਜੋ ਕੇਵਲ ਚੋਣਾ ਦੌਰਾਨ ਹੀ ਨਜ਼ਰ ਆਉਦੇ ਹਨ, ਝੂਠੇ ਵਿਕਾਸ ਦੇ ਉਦਘਾਟਨ ਕਰ ਕੇ ਲੋਕਾਂ ਨੂੰ ਲੁਬਾਉਣ ਦੀਆ ਕੋਸ਼ਿਸ਼ਾਂ ਕਰ ਰਹੇ ਹਨ। ਉਹ ਕਦੇ ਵੀ ਪੂਰੀਆ ਨਹੀ ਹੋਣਗੀਆ।ਵਿਧਾਇਕ ਬੈਂਸ ਨੇ ਕਿਹਾ ਲਿਪ ਮੁੱਢ ਤੋ ਹੀ ਵਿਕਾਸ ਕਾਰਜ ਕਰਵਾ ਕੇ ਅਤੇ ਲੋਕਾਂ ਦੀ ਦਿਨ ਰਾਤ ਸੇਵਾ ਕਰਕੇ ਹੀ ਵਿਧਾਨ ਸਭਾ ਵਿਚ ਪਹੁੰਚੀ ਹੈ, ਨਾ ਕਿ ਝੂਠੇ ਵਿਕਾਸ ਦੇ ਸਹਾਰੇ।ਇਸ ਕਰਕੇ ਪਾਰਟੀ ਦੇ ਨੁਮਾਇੰਦੇ ਉਦਘਾਟਨ ਦੀ ਥਾਂ ਵਿਕਾਸ ਕਾਰਜ ਨੂੰ ਪਹਿਲ ਦਿੰਦੇ ਹਨ।ਇਸ ਮੌਕੇ ਇਲਾਕਾ ਨਿਵਾਸੀਆ ਨੇ ਵਿਕਾਸ ਕਾਰਜ ਕਰਵਾਉਣ ਤੇ ਵਿਧਾਇਕ ਬੈਂਸ ਅਤੇ ਹਰਪਾਲ ਕੋਹਲੀ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਹਰਪਾਲ ਸਿੰਘ ਕੋਹਲੀ, ਗੁਰਦੀਪ ਸਿੰਘ ਕਾਲੜਾ, ਦਰਸ਼ਨ ਸਿੰਘ, ਵਾਈ ਪੀ ਸਿੰਘ, ਗੁਰਚਰਨ ਸਿੰਘ, ਹਰਜੀਤ ਸਿੰਘ ਗਾਂਧੀ, ਰੁਪਿੰਦਰ ਸਿੰਘ, ਏ.ਕੇ ਥੰਮਣ, ਐਸ.ਐਸ.ਗਰੇਵਾਲ, ਇਕਬਾਲ ਸਿੰਘ ਬਹਿਲ, ਆਕਾਸ਼ ਸੂਦ, ਰਾਕੇਸ਼ ਸਿੰਗਲਾ ਆਦਿ ਤੋ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਵਾਸੀ ਮੌਜੂਦ ਸਨ।

ਸਰਕਾਰੀ ਮੁਲਾਜ਼ਮਾਂ ਲਈ ਵਿਸ਼ੇਸ਼ ਟੀਕਾਕਰਣ ਕੈਂਪ GCG ਲੁਧਿਆਣਾ ਵਿਖੇ ਭਲਕੇ

6th January 2022 at 4:28 PM

ਮੌਕੇ ਸਟਾਫ ਨਾਲ ਵਿਭਾਗੀ ਮੁਖੀ ਦਾ ਆਉਣਾ ਲਾਜ਼ਮੀ-ਡਾ. ਨਯਨ ਜੱਸਲ

GCG ਲੁਧਿਆਣਾ ਵਿੱਚ ਵੈਕਸੀਨੇਸ਼ਨ ਕੈਂਪ-ਫਾਈਲ ਫੋਟੋ 
ਲੁਧਿਆਣਾ
: 06 ਜਨਵਰੀ 2022: (ਪ੍ਰਿਤਪਾਲ ਸਿੰਘ ਪਾਲੀ//ਲੁਧਿਆਣਾ ਸਕਰੀਨ)::

ਕੋਰੋਨਾ ਦੀ ਰੋਕਥਾਮ ਲਈ ਟੀਕਾਕਰਣ ਕੈਂਪ ਅਤੇ ਹੋਰ ਉਪਰਾਲੇ ਤੇਜ਼ ਕਰ ਦਿੱਤੇ ਗਏ ਹਨ। ਕੋਰੋਨਾ ਨੂੰ ਹਰਾਉਣ ਲਈ ਇਸ ਮੁਹਿੰਮ ਅਧੀਨ ਹੀ ਇੱਕ ਵਿਸ਼ੇਸ਼ ਟੀਕਾਕਰਣ ਕੈਂਪ 7 ਜਨਵਰੀ ਨੂੰ ਲੁਧਿਆਣਾ ਵਿਚਲੇ ਲੜਕੀਆਂ ਦੇ ਸਰਕਾਰੀ ਕਾਲਜ ਵਿੱਚ ਲਗਾਇਆ ਜਾ ਰਿਹਾ ਹੈ।ਇਹ ਕਾਲਜ ਭਾਰਤ ਨਗਰ ਚੌਂਕ ਨੇੜੇ ਸਥਿਤ ਹੈ। 

ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸਮੂਹ ਸਰਕਾਰੀ ਵਿਭਾਗਾਂ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਕੱਲ੍ਹ (7 ਜਨਵਰੀ, 2022) ਨੂੰ ਸਵੇਰੇ 10 ਵਜੇ ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਲਗਾਇਆ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ)-ਕਮ-ਨੋਡਲ ਅਫ਼ਸਰ ਟੀਕਾਕਰਨ ਡਾ. ਨਯਨ ਜੱਸਲ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ ਚੋਣਾਂ ਦੇ ਮੱਦੇਨਜ਼ਰ ਭਲਕੇ ਸਾਰੇ ਵਿਭਾਗਾਂ ਦੇ ਸਰਕਾਰੀ ਸਟਾਫ਼ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਲਈ ਇੱਕ ਅਧਿਕਾਰੀ ਦਾ ਸੰਪੂਰਣ ਟੀਕਾਕਰਨ ਹੋਣਾ ਲਾਜ਼ਮੀ ਹੈ ਅਤੇ ਜਿਸ ਲਈ ਇਹ ਕੈਂਪ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿਸ਼ੇਸ਼ ਟੀਕਾਕਰਨ ਕੈਂਪ ਲਈ ਵਿਭਾਗ ਦੇ ਮੁਖੀ (ਐਚ.ਓ.ਡੀ.) ਆਪਣੇ ਸਟਾਫ਼ ਨਾਲ ਲਾਜ਼ਮੀ ਤੌਰ 'ਤੇ ਆਉਣ ਕਿਉਂਕਿ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਇਸ ਸਥਾਨ 'ਤੇ ਵਿਭਾਗੀ ਤੌਰ 'ਤੇ ਟੀਕਾਕਰਨ ਸਥਿਤੀ ਦੀ ਸਮੀਖਿਆ ਮੀਟਿੰਗ ਕਰਨਗੇ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪਹਿਲਾਂ ਹੀ ਰਸਮੀ ਪੱਤਰ ਜਾਰੀ ਕਰ ਦਿੱਤੇ ਗਏ ਹਨ ਅਤੇ ਜੇਕਰ ਕੋਈ ਵੀ ਵਿਭਾਗ ਮੁਖੀ ਕੈਂਪ ਤੋਂ ਗੈਰਹਾਜ਼ਰ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਚੋਣ ਐਕਟ ਤਹਿਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਚੋਣ ਡਿਊਟੀ ਦੌਰਾਨ ਕੋਈ ਵੀ ਅਧਿਕਾਰੀ/ਕਰਮਚਾਰੀ ਕੋਵਿਡ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਇਸ ਦੀ ਨਿਰੋਲ ਜਿੰਮੇਵਾਰੀ ਵਿਭਾਗ ਦੇ ਮੁਖੀ ਅਤੇ ਸਬੰਧਤ ਅਧਿਕਾਰੀ/ਕਰਮਚਾਰੀ ਦੀ ਹੋਵੇਗੀ।