Showing posts with label DPRO. Show all posts
Showing posts with label DPRO. Show all posts

Saturday, January 27, 2024

ਸੂਬੇ ਦੀਆਂ ਝਾਕੀਆਂ ਦਾ ਹਲਕਾ ਪੂਰਬੀ 'ਚ ਭਰਵਾਂ ਸੁਆਗਤ

Saturday 27th January 2024 at 6:12 PM

ਪੰਜਾਬ ਦੀਆਂ ਝਾਕੀਆਂ ਪਰੇਡ 'ਚ ਸ਼ਾਮਲ ਨਾ ਕਰਨਾ ਮੰਦਭਾਗਾ-ਗਰੇਵਾਲ


ਲੁਧਿਆਣਾ: 27 ਜਨਵਰੀ 2024: (ਮੀਡੀਆ ਲਿੰਕ ਰਵਿੰਦਰ//ਲੁਧਿਆਣਾ ਸਕਰੀਨ ਡੈਸਕ)::

ਦੇਸ਼ ਲਈ ਅਥਾਹ ਕੁਰਬਾਨੀਆਂ ਦਾ ਬੇਮਿਸਾਲ ਰਿਕਾਰਡ ਕਾਇਮ ਕਰਨ ਵਾਲੇ ਪੰਜਾਬ ਦੀਆ ਝਾਕੀਆਂ ਨੂੰ ਕੇਂਦਰ ਸਰਕਾਰ ਵੱਲੋਂ  ਗਣਤੰਤਰ ਦਿਵਸ ਵਿੱਚ ਸ਼ਾਮਿਲ ਨਾ ਕਰਨਾ ਬੇਹੱਦ ਅਫਸੋਸਨਾਕ ਹੈ। ਵਿਤਕਰੇ ਅਤੇ ਨਫਰਤ ਦਾ ਪ੍ਰਗਟਾਵਾ ਕਰਨ ਵਾਲੇ ਇਸ ਕਦਮ ਨੇ ਪੰਜਾਬੀਆਂ ਨੂੰ ਡੂੰਘੀ ਸੱਟ ਮਾਰੀ ਹੈ।  ਇਹ ਪੰਜਾਬ ਦੇ ਹੱਕਾਂ ਅਤੇ ਦਾਅਵਿਆਂ ਨੂੰ ਰੱਦ ਕਰਨ ਦਾ ਸਪਸ਼ਟ ਇਹ ਇਸ਼ਾਰਾ ਵੀ ਹੈ। ਲੁਧਿਆਣਾ ਦੇ ਲੋਕਾਂ ਨੇ ਕੇਂਦਰ ਸਰਕਾਰ ਵੱਲੋਂ ਪਰੇਡ ਵਿੱਚੋਂ ਬਾਹਰ ਕੱਢੀਆਂ ਇਹਨਾਂ ਝਾਕੀਆਂ ਨੂੰ ਬੜੇ ਜੋਸ਼ੋ ਖਰੋਸ਼ ਨਾਲ ਦੇਖਿਆ।

ਪੰਜਾਬੀਆਂ ਦੇ ਵਲੂੰਧਰੇ ਹੋਏ ਹਿਰਦਿਆਂ ਨੇ ਸਭਨਾਂ ਦੇ ਦਿਲਾਂ ਵਿਚ ਹਮਦਰਦੀ ਦੀ ਲਹਿਰ ਵੀ ਪੈਦਾ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਸਰਕਾਰ ਵੱਲੋਂ ਰੱਦ ਹੋਈਆਂ ਇਹਨਾਂ ਝਾਕੀਆਂ ਨੂੰ ਪੰਜਾਬ ਦੀ ਜਨਤਾ ਦੇ ਸਾਹਮਣੇ ਲਿਆਂਦਾ ਹੈ। ਇਹ ਝਾਕੀਆਂ ਲੁਧਿਆਣਾ ਵਿਖੇ ਹੋਏ ਸੂਬਾਈ ਪੱਧਰ ਦੇ ਗਣਤੰਤਰ ਦਿਵਸ ਮੌਕੇ ਹੋਈ ਪਰੇਡ ਤੋਂ ਬਾਅਦ ਵੱਖ ਇਲਾਕਿਆਂ ਵਿਉੱਚ ਵੀ ਦਿਖਾਇਆ ਜਾ ਰਹੀਆਂ ਹਨ ਜਿਥੇ ਲੋਕ ਇਹਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕਰ ਰਹੇ ਹਨ। ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ, ਪੰਜਾਬ ਸੂਬੇ ਦੇ ਇਤਿਹਾਸ, ਸੱਭਿਆਚਾਰ ਅਤੇ ਗੌਰਵ ਨੂੰ ਦਰਸਾਉਂਦੀਆਂ ਅਤੇ ਨਾਰੀ ਸਸ਼ਕਤੀਕਰਨ (ਮਾਈ ਭਾਗੋ) ਨੂੰ ਪ੍ਰਗਟਾਉਂਦੀਆਂ ਝਾਕੀਆਂ ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿੱਚ ਪਹੁੰਚੀਆਂ ਜਿੱਥੇ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ। 

ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਮੌਕੇ ਪੰਜਾਬ ਦੀਆਂ ਝਾਕੀਆਂ ਨੂੰ ਪਰੇਡ ਵਿੱਚ ਕੇਂਦਰ ਸਰਕਾਰ ਵੱਲੋਂ ਸ਼ਾਮਲ ਨਾ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਦੀਆਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਹਰ ਹਲਕੇ ਵਿੱਚ ਪ੍ਰਦਰਸ਼ਿਤ ਕੀਤਾ ਜਾਵੇਗਾ ਤਾਂ ਜੋ ਪੰਜਾਬੀ ਇਹਨਾਂ ਝਾਕੀਆਂ ਦੀ ਝਲਕ ਪਾ ਸਕਣ।  

ਵੱਖੋ ਵੱਖ ਇਲਾਕਿਆਂ ਵਿੱਚ ਨਿਕਲੀਆਂ ਇਹਨਾਂ ਝਾਕੀਆਂ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਤੋਂ ਇਲਾਵਾ ਵੱਡੀ ਗਿਣਤੀ ਹਲਕਾ ਨਿਵਾਸੀ ਵੀ ਮੌਜੂਦ ਸਨ। ਸਵਾਗਤ ਕਰਨ ਵਾਲਿਆਂ ਵਿੱਚ ਜਨਤਾ ਅਤੇ ਜ਼ਮੀਨ ਨਾਲ ਜੁੜੇ ਬਹੁਤ ਸਾਰੇ ਸੰਗਠਨਾਂ ਦੇ ਹੋਰ ਲੀਡਰ ਵੀ ਮੌਜੂਦ ਰਹੇ। 

ਦਿੱਲੀ ਵਾਲੀ ਕੇਂਦਰੀ ਪਰੇਡ ਵਿੱਚ ਇਹਨਾਂ ਝਾਕੀਆਂ ਨੂੰ ਦਿਖਾਉਣ ਸੰਬੰਧੀ ਪੰਜਾਬ ਦੇ ਲੀਡਰਾਂ ਅਤੇ ਜਨਤਾ ਨੇ ਗੰਭੀਰ ਨੋਟਿਸ ਲਿਆ ਹੈ। ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਸਮਝ ਤੋਂ ਪਰੇ ਹੈ ਅਤੇ ਪੰਜਾਬ ਦੀਆਂ ਝਾਕੀਆਂ ਨੂੰ ਪਰੇਡ ਵਿੱਚ ਸ਼ਾਮਲ ਨਾ ਕਰਨਾ ਮੰਦਭਾਗਾ ਹੈ।

ਇਸ ਸੰਬੰਧੀ ਉਹਨਾਂ ਅੱਗੇ ਕਿਹਾ ਕਿ ਉਹ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਨ, ਜਿਨਾਂ ਵੱਲੋਂ ਵਿਸ਼ੇਸ਼ ਪਹਿਲਕਦਮੀ ਕਰਦਿਆਂ ਸੂਬਾ ਵਾਸੀਆਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਹਰ ਹਲਕੇ ਵਿੱਚ ਲੈ ਕੇ ਜਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਲਕਾ ਨਿਵਾਸੀਆਂ ਵਿੱਚ ਝਾਕੀਆਂ ਦੀ ਝਲਕ ਪਾਉਣ ਲਈ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਸੀ ਅਤੇ ਲੋਕ ਸਵੇਰ ਤੋਂ ਹੀ ਝਾਕੀਆਂ ਦੇ ਸਵਾਗਤ ਲਈ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਇੰਤਜ਼ਾਰ ਕਰ ਰਹੇ ਸਨ।

ਇਸ ਦੌਰਾਨ ਝਾਕੀਆਂ ਦਾ ਸਵਾਗਤ ਫੁੱਲਾਂ ਦੀ ਵਰਖਾ ਕਰਕੇ ਕੀਤਾ ਗਿਆ। ਇਸ ਮੌਕੇ ਤੇ ਆਪ ਆਗੂ ਪਰਮਿੰਦਰ ਸਿੰਘ ਸੰਧੂ, ਕਮਲਜੀਤ ਸਿੰਘ ਗਰੇਵਾਲ ਭੋਲਾ, ਮੈਡਮ ਪ੍ਰਿੰਸੀਪਲ ਇੰਦਰਜੀਤ ਕੌਰ, ਮੈਡਮ ਨਿਧੀ ਗੁਪਤਾ, ਬਖਸ਼ੀਸ ਹੀਰ, ਯੂਥ ਆਗੂ ਹੈਰੀ ਸੰਧੂ, ਵਾਰਡ ਇਨਚਾਰਜ ਅਨੁਜ ਚੌਧਰੀ, ਰਵਿੰਦਰ ਸਿੰਘ ਰਾਜੂ, ਦਫਤਰ ਇੰਚਾਰਜ ਅਸ਼ਵਨੀ ਗੋਭੀ, ਜਤਿੰਦਰ ਸੋਢੀ, ਚਰਨਜੀਤ ਸਿੰਘ ਚੰਨੀ, ਅਮਰੀਕ ਸਿੰਘ ਸੈਣੀ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਵੀ ਹਾਜ਼ਰ ਸਨ।

ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ  ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ।

Tuesday, January 11, 2022

ਕੋਵਿਡ ਖਤਰਾ:ਫੂਡ ਵਿਕ੍ਰੇਤਾ ਬਿਨ੍ਹਾਂ ਰਜਿਸਟ੍ਰੇਸ਼ਨ ਤੋਂ ਵਿਕਰੀ ਨਾ ਕਰੇ

 11th January 2022 at 4:33 PM

ਸਟਾਫ ਦਾ ਕੋਵਿਡ ਟੀਕਾਕਰਨ ਵੀ ਕਰਵਾਇਆ ਜਾਵੇ-ਜ਼ਿਲ੍ਹਾ ਸਿਹਤ ਅਫ਼ਸਰ


ਲੁਧਿਆਣਾ: 11 ਜਨਵਰੀ 2022: (ਲੁਧਿਆਣਾ ਸਕਰੀਨ ਬਿਊਰੋ)::

ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ

ਦਿਨ ਤਿਓਹਾਰ ਆਉਂਦਿਆਂ ਹੀ ਮੌਸਮਾਂ ਦੇ ਹਿਸਾਬ ਨਾਲ ਖਾਣਪੀਣ ਦੇ ਮਾਮਲੇ ਵਿੱਚ ਤੇਜ਼ੀ ਆ ਜਾਂਦੀ ਹੈ। ਲੋਕ ਬੜੇ ਹੀ ਮੁਤਸ਼ਾਹ ਅਤੇ ਜੋਸ਼ੋਖਰੋਸ਼ ਨਾਲ ਖਾਂਦੇ ਪੀਂਦੇ ਹਨ। ਇਸਦੇ ਨਾਲ ਹੀ ਇਹਨਾਂ ਚੀਜ਼ਾਂ ਨੂੰ ਵੇਚਣ ਵਾਲਿਆਂ ਵਿੱਚ ਉਹ ਲੋਕ ਵੀ ਸ਼ਾਮਲ ਹੋ ਜਾਂਦੇ ਹਨ ਜਿਹਨਾਂ ਦਾ ਮਕਸਦ ਕੇਵਲ ਮੁਨਾਫ਼ਾ ਕਮਾਉਣਾ ਹੀ ਹੁੰਦਾ ਹੈ। ਇਹ ਲੋਕ ਚੀਜ਼ਾਂ ਦੀ ਕੁਆਲਿਟੀ ਅਤੇ ਸ਼ੁੱਧਤਾ ਵੱਲ ਧਿਆਨ ਨਹੀਂ ਦੇਂਦੇ। ਇਹਨਾਂ ਅਨਸਰਾਂ ਦੀਆਂ ਮਾੜੀ ਕੁਆਲਿਟੀ ਵਾਲਿਆਂ ਚੀਜ਼ਾਂ ਤੋਂ ਬਚਾਉਣ ਲਈ ਸਿਹਤ ਵਿਭਾਗ ਨੇ ਅਪੀਲ ਕੀਤੀ ਹੈ ਕਿ ਗੁਣਵਤਾ ਦਾ ਧਿਆਨ ਰੱਖਿਆ ਜਾਵੇ ਅਤੇ ਖਰੀਦਣ ਵਾਲੇ ਵੀ ਇਸ ਪਾਸੇ ਸੁਚੇਤ ਰਹਿਣ। ਇਸ ਸਬੰਧੀ ਸਬੰਧਤ ਵਪਾਰੀਆਂ ਨੰ ਰਜਿਸਟਰੇਸ਼ਨ ਕਰਾਉਣ ਲਈ ਵੀ ਕਿਹਾ ਗਿਆ ਹੈ। 
ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਹੜੀ ਦੇ ਤਿਉਂਹਾਰ ਨੂੰ ਮੁੱਖ ਰੱਖਦੇ ਹੋਏ ਖਾਣ-ਪੀਣ ਦੀਆਂ ਵਸਤਾਂ ਚੰਗੀ ਗੁਣਵੱਤਾ ਵਾਲੀਆਂ ਹੀ ਖਰੀਦੀਆਂ ਜਾਣ।

ਜ਼ਿਲ੍ਹਾ ਸਿਹਤ ਅਫਸਰ ਨੇ ਅੱਗੇ ਕਿਹਾ ਕਿ ਅਣਢੱਕੀਆਂ ਜਾਂ ਘਟੀਆ ਕੁਆਲਟੀ ਦੀਆਂ ਵਸਤਾਂ ਬਿਲਕੁਲ ਵੀ ਨਾ ਖਰੀਦੀਆਂ ਜਾਣ ਅਤੇ ਉਨ੍ਹਾਂ ਸਾਰੇ ਫੂਡ ਵਿਕਰੇਤਾਵਾਂ, ਰੇਹੜੀ ਫੜੀ ਅਤੇ ਖਾਣ-ਪੀਣ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਵਸਤਾਂ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਚੰਗੀ ਗੁਣਵੱਤਾ ਵਾਲੀਆਂ ਵਸਤਾਂ ਹੀ ਵੇਚੀਆਂ ਜਾਣ ਅਤੇ ਆਪਣੇ ਸਮੂਹ ਕਰਮਚਾਰੀਆਂ ਦਾ ਸੰਪੂਰਨ ਕੋਵਿਡ ਟੀਕਾਕਰਣ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਵੇਚੀ ਜਾਣ ਵਾਲੀ ਵਸਤੂ 'ਤੇ ਆਪਣਾ ਰਜਿਸਟ੍ਰੇਸ਼ਨ ਨੰਬਰ ਲਾਜ਼ਮੀ ਤੌਰ 'ਤੇ ਦਰਸਾਇਆ ਜਾਵੇ। ਉਨ੍ਹਾ ਫੂਡ ਵਿਕ੍ਰੇਤਾਵਾਂ ਨੂੰ ਸਿਹਤ ਵਿਭਾਗ ਤੋਂ ਆਪਣਾ ਰਜਿਸਟ੍ਰੇਸ਼ਨ ਲੈਣ ਲਈ ਵੀ ਕਿਹਾ ਅਤੇ ਕਿਹਾ ਕਿ ਕੋਈ ਵੀ ਫੂਡ ਵਿਕ੍ਰੇਤਾ ਬਿਨ੍ਹਾਂ ਰਜਿਸਟ੍ਰੇਸ਼ਨ ਤੋਂ ਵਿਕਰੀ ਨਾ ਕਰੇ।

ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਕਰਾਉਣ ਲਈ  www.foscos.fssai.gov.in 'ਤੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਵਧੇਰੇ ਜਾਣਕਾਰੀ ਜਾਂ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਸਿਵਲ ਸਰਜਨ ਦਫ਼ਤਰ ਦੇ ਫੂਡ ਕਲਰਕ ਦੀ ਈ-ਮੇਲ ਆਈ.ਡੀ. clerkfoodludhiana@gmail.com 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਤਿਉਂਹਾਰਾਂ ਦੇ ਇਸ ਸੀਜਨ ਵਿੱਚ ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਕੋਰੋਨਾ ਸਾਵਧਾਨੀਆਂ ਦਾ ਪੂਰਾ ਧਿਆਨ ਰੱਖਿਆ ਜਾਵੇ। 


Thursday, January 6, 2022

ਘਰ-ਘਰ ਰੋਜਗਾਰ ਮੁਹਿੰਮ ਤਹਿਤ ਦਿੱਤੀ ਜਾਵੇਗੀ ਮੁਫਤ ਕੋਚਿੰਗ

6th January 2022 at 5:52 PM

ਮੁਫ਼ਤ ਕੋਚਿੰਗ ਦਿਤੀ ਜਾਵੇਗੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ

ਲੁਧਿਆਣਾ: 06 ਜਨਵਰੀ 2022 (ਪ੍ਰਿਤਪਾਲ ਸਿੰਘ ਪਾਲੀ//ਲੁਧਿਆਣਾ ਸਕਰੀਨ):: 
ਲੋਕਾਂ ਨੂੰ ਆਪਣੇ ਪੈਰਾਂ ਤੇ ਖੜੇ ਕਰਨ ਲਈ ਲੁੜੀਂਦੀ ਸਿੱਖਿਆ ਮੁਫ਼ਤ ਦੇਣ ਦੇ ਪ੍ਰਬੰਧ ਤੇਜ਼ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਰਣਜੀਤ ਕੌਰ ਨੇ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫਤ ਕੋਚਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹਨ। 
ਉਨ੍ਹਾਂ ਦੱਸਿਆ ਕਿ ਇਸ ਵਿੱਚ ਐਸ.ਐਸ.ਸੀ. ਬੈਂਕ ਪੀ.ਓ/ਕਲੈਰੀਕਲ, ਆਰ.ਆਰ.ਬੀ., ਸੀ.ਈ.ਟੀ.,  ਪੀ.ਪੀ.ਐਸ.ਸੀ., ਪੀ.ਐਸ.ਐਸ.ਐਸ.ਬੀ. ਅਤੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਨਿਯੁਕਤੀਆਂ ਬਾਰੇ ਕੋਚਿੰਗ ਦਿੱਤੀ ਜਾਵੇਗੀ। ਉਨ੍ਹਾਂ ਦਸਿੱਆ ਕਿ ਇਹਦੇ ਵਿੱਚ 12ਵੀਂ ਅਤੇ ਗ੍ਰੈਜੂਏਸ਼ਨ ਦੋਵੇ ਯੋਗਤਾ ਵਾਲੇ ਭਾਗ ਲੈ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਕੋਚਿੰਗ ਆਨਲਾਈਨ ਪ੍ਰਣਾਲੀ ਨਾਲ ਹੋਵੇਗੀ ਅਤੇ ਘੱਟੋ-ਘੱਟ ਚਾਰ ਮਹੀਨੇ ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ ਇਹ ਕਲਾਸ 01 ਘੰਟਾ 30 ਮਿੰਟ ਤੱਕ ਹੋਵੇਗੀ ਅਤੇ ਹਫ਼ਤੇ ਦੇ 6 ਦਿਨ ਸੋਮਵਾਰ ਤੋਂ ਸ਼ਨੀਵਾਰ ਤੱਕ ਚੱਲੇਗੀ। ਉਹਨਾਂ ਕਿਹਾ ਕਿ ਚਾਹਵਾਨ ਉਮੀਦਵਾਰ ਲਿੰਕ http:/www.eduzphere.com/freegovtexams 'ਤੇ ਰਜਿਸ਼ਟ੍ਰੇਸ਼ਨ ਕਰਨ ਅਤੇ ਰਜਿਸਟ੍ਰੇਸ਼ਨ ਤੋ ਬਾਅਦ ਸਕਰਿਨਿੰਗ ਟੈਸਟ ਕਲੀਅਰ ਕਰਨ ਤਾਂ ਜੋ ਉਨ੍ਹਾਂ ਨੂੰ ਸਰਕਾਰ ਦੁਆਰਾ ਮੁਫਤ ਕੌਚਿੰਗ ਦਾ ਲਾਭ ਮਿਲ ਸਕੇ। ਵਧੇਰੇ ਜਾਣਕਾਰੀ ਲਈ ਵੈਬਸਈਟ www.pgrkam.com 'ਤੇ ਹਦਾਇਤਾ ਵੇਖੀਆਂ ਜਾ ਸਕਦੀਆਂ ਹਨ ਅਤੇ ਹੈਲਪਲਾਈਨ ਨੰਬਰ 77400-01682 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Thursday, September 16, 2021

ਲੁਧਿਆਣਾ ਪੁਲਿਸ ਕਮਿਸ਼ਨਰ ਵੱਲੋ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

 16th September 2021 at  06:55 PM

 ਜਨਤਾ ਦੀ ਜਾਨ ਮਾਲ ਦੀ ਰਾਖੀ ਲਈ ਚੁੱਕੇ ਗਏ ਜ਼ਰੂਰੀ ਕਦਮ 

ਲੁਧਿਆਣਾ: 16 ਸਤੰਬਰ 2021: (ਲੁਧਿਆਣਾ ਸਕਰੀਨ ਬਿਊਰੋ)::  

ਪੁਲਿਸ ਕਮਿਸ਼ਨਰ ਲੁਧਿਆਣਾ ਸ. ਨੌਨਿਹਾਲ ਸਿੰਘ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।

ਪੁਲਿਸ ਕਮਿਸਨਰ ਦੇ ਧਿਆਨ ਵਿੱਚ ਲਿਆਦਾ ਗਿਆ ਹੈ ਕਿ ਮੱਛੀ ਦੇ ਵਿਕਾਸ ਦੇ ਪ੍ਰੋਗਰਾਮ ਰਾਹੀ ਪੰਜਾਬ ਰਾਜ ਨੀਲੀ ਕ੍ਰਾਤੀ ਦੀ ਰਾਹ ਤੇ ਚੱਲ ਰਿਹਾ ਹੈ। ਰਾਜ ਪ੍ਰਤੀ ਹੈਕਟੇਅਰ ਮੱਛੀ ਉਤਪਾਦਨ ਵਿਚ ਦੇਸ਼ ਭਰ ਵਿਚ ਪਹਿਲੇ ਨੰਬਰ ਤੇ ਹੈ ਪਰੰਤੂ ਕੁਝ ਗੈਰ ਜਿੰਮੇਵਾਰ ਮੁਨਾਫੇ ਖੋਰਾਂ ਵੱਲੋ ਦੂਸਰੇ ਦੇਸ਼ਾ ਵਿਚੋੋ ਮਾਗਰੂ ਮੱਛੀ ਨੂੰ ਚੋਰੀ ਛਿਪੇ ਇੱਥੇ ਲਿਆਦਾ ਜਾਦਾ ਹੈ ਅਤੇ ਉਹਨਾਂ ਵੱਲੋ ਇਸ ਮੱਛੀ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ ਇੱਥੋ ਤੱਕ ਕਿ ਇਹ ਮੱਛੀ ਆਪਣੀ ਕਿਸਮ ਦੀ ਮੱਛੀ ਨੂੰ ਵੀ ਖਾ ਜਾਦੀ ਹੈ। ਛੱਪੜਾਂ, ਡੰਗਰਾਂ ਨੂੰ ਵੀ ਬਹੁਤ ਨੁਕਸਾਨ ਪਹੁੰਚਾਉਦੀ ਹੈ। ਭਾਰਤੀ ਮੱਛੀਆਂ ਲਈ ਇਹ ਬਹੁਤ ਹਾਨੀਕਾਰਕ ਹੈ, ਜੇਕਰ ਇਹ ਰਾਜ ਦੇ ਕੁਦਰਤੀ ਪਾਣੀਆਂ ਵਿਚ ਮਿਲ ਜਾਦੀ ਹੈ ਤਾਂ ਪਾਣੀ ਵਾਲੇ ਦੂਸਰੇ ਜੀਵਾਂ ਲਈ ਇਹ ਬਹੁਤ ਖਤਰਨਾਕ ਸਾਬਤ ਹੋਵੇਗੀ। ਇਸ ਲਈ ਵਿਦੇਸ਼ੀ ਮਾਗਰੂ ਨੂੰ ਪ੍ਰਫੁਲਤ ਕਰਨ ਅਤੇ ਵੇਚਣ ਸਬੰਧੀ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਪਬਲਿਕ ਸੁਰੱਖਿਆ ਅਤੇ ਜਨਤਾ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਕਦਮ ਉਠਾਏ ਜਾਣ ਦੀ ਜਰੂਰਤ ਹੈ।

ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਪਬਲਿਕ ਸੁਰੱਖਿਆ ਅਤੇ ਜਨਤਾ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਪਬਲਿਕ ਹਿੱਤ ਵਿੱਚ ਵਿਦੇਸ਼ੀ ਮਾਗਰੂ ਮੱਛੀ ਪ੍ਰਫੁੱਲਤ (ਪਾਲਣ) ਅਤੇ ਵੇਚਣ ਤੇ ਤੁਰੰਤ ਮੁਕੰਮਲ ਪਾਬੰਦੀ ਲਗਾਉਣ ਦਾ ਹੁੱਕਮ ਜਾਰੀ ਕੀਤੇ ਜਾਂਦੇ ਹਨ।

ਇੱਕ ਹੋਰ ਹੁਕਮ ਵਿੱਚ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਰਾਤ ਸਮੇ ਹੋਟਲ, ਰੈਸਟੋਰੈਟਂ/ਢਾਬੇ 11.30 ਪੀ.ਐਮ ਅਤੇ ਸ਼ਰਾਬ ਦੀਆਂ ਦੁਕਾਨਾਂ ਰਾਤ 11:00 ਪੀ.ਐਮ ਤੋ ਬਾਅਦ ਖੁਲੇ ਰਹਿਣ ਤੇ ਪਬਲਿਕ ਹਿੱਤ ਵਿਚ ਪਾਬੰਦੀ ਲਗਾਈ ਜਾਂਦੀ ਹੈ।

ਪੁਲਿਸ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਡੀ ਮਾਤਰਾ ਵਿਚ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਮੱਦਦ ਨਾਲ ਵੀਡੀਓ ਰਿਕਾਰਡਿੰਗ ਅਤੇ ਕਵਰੇਜ ਕੀਤੀ ਜਾਦੀ ਹੈ। ਮੋਜੂਦਾ ਹਲਾਤਾ ਨੂੰ ਮੁੱਖ ਰੱਖਦੇ ਹੋਏ ਇਹ ਡਰ ਪ੍ਰਗਟ ਕੀਤਾ ਗਿਆ ਹੈ ਕਿ ਇਸ ਡਰੋਨ ਦੀ ਵਰਤੋ ਸਮਾਜ ਵਿਰੋਧੀ ਤੱਤਾ ਵੱਲੋ ਕਿਸੇ ਕਿਸਮ ਦੀ ਅਣਸੁਖਾਵੀ ਘਟਨਾ ਨੂੰ ਅੰਜਾਮ ਦੇਣ ਲਈ ਵੀ ਕੀਤੀ ਜਾ ਸਕਦੀ ਹੈ।

ਇਸ ਲਈ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਵਰਤੋ ਤੇ ਪਾਬੰਦੀ ਲਗਾਈ ਜਾਂਦੀ ਹੈ।

ਪੁਲਿਸ ਕਮਿਸ਼ਨਰ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਗੈਰ ਕਾਨੂੰਨੀ ਅਨਸਰਾਂ ਵਲੋ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ ਏ.ਟੀ.ਐਮ ਨੂੰ ਲੁੱਟਣ ਜਾਂ ਭੰਨ ਤੋੜ ਕਰਨ ਦੀ ਕੋਸਿਸ ਕੀਤੀ ਗਈ ਹੈ। ਜਿਸ ਨਾਲ ਆਂਮ ਜੰਨਤਾ ਦੇ ਮਨਾਂ ਵਿਚ ਸਹਿਮ ਅਤੇ ਡਰ ਦੀ ਭਾਵਨਾਂ ਪੈਦਾ ਹੁੰਦੀ ਹੈ, ਇਸ ਲਈ ਏ.ਟੀ.ਐਮਜ ਦੀ ਲੁੱਟ ਅਤੇ ਭੰਨ ਤੋੜ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਠੋਸ ਕਦਮ ਚੁੱਕਣ ਦੀ ਜਰੂਰਤ ਹੈ ਤਾਂ ਜੋ ਪਬਲਿਕ ਵਿਚ ਵਿਸਵਾਸ਼ ਦੀ ਭਾਵਨਾਂ ਨੂੰ ਬਰਕਰਾਰ ਰੱਖਿਆ ਜਾ ਸਕੇ।

ਪੁਲਿਸ ਕਮਿਸ਼ਨਰ ਵੱਲੋਂ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਸਥਿਤ ਸਮੂਹ ਏੇ.ਟੀ.ਐਮਜ ਤੇ ਸ਼ਾਮ 8.00 ਵਜੇ ਤੋ ਸਵੇਰ 6.00 ਵਜੇ ਤੱਕ ਘੱਟੋ ਘੱਟ ਇੱਕ ਸੁਰੱਖਿਆ ਕਰਮਚਾਰੀ ਤਾਇਨਾਤ ਕਰਨ ਦਾ ਹੁਕਮ ਦਿੰਦਾ ਹਾਂ, ਉਕਤ ਸਮੇ ਦੌਰਾਂਨ ਬਿਨਾਂ ਸੁਰੱਖਿਆ ਕਰਮਚਾਰੀ ਦੇ ਕੋਈ ਵੀ ਏ.ਟੀ.ਐਮਜ ਨੂੰ ਚਲਾਉਣ ਦੀ ਇਜਾਜਤ ਨਹੀ ਦਿੱਤੀ ਜਾਵੇਗੀ।

ਦਫਤਰ ਪੁਲਿਸ ਕਮਿਸ਼ਨਰ ਦੇ ਧਿਆਨ ਵਿਚ ਆਇਆ ਹੈ ਕਿ ਕਮਿ਼ਸਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਪੈਦੇ ਮੇਨ ਚੌਕਾਂ ਅਤੇ ਆਮ ਰਸਤਿਆ, ਭੀੜ ਭੜੱਕੇ ਵਾਲੇ ਜਨਤਕ ਥਾਵਾ ਤੇ ਭਿਖਾਰੀ ਅਕਸਰ ਭੀਖ ਮੰਗਦੇ ਰਹਿੰਦੇ ਹਨ, ਕਈ ਵਾਰ ਇਹ ਭੀਖ ਮੰਗਣ ਦੀ ਤਾਂਗ ਵਿਚ ਤੇਜੀ ਨਾਲ ਭੱਜਕੇ ਤੇਜ ਰਫਤਾਰ ਗੱਡੀਆ ਦੇ ਅਗੇ ਆ ਜਾਦੇ ਹਨ, ਜਿਸ ਕਾਰਨ ਆਮ ਜਨਤਾ ਦੇ ਜਾਨ-ਮਾਲ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਕਈ ਵਾਰ ਸਮਾਜ ਵਿਰੋਧੀ ਅਨਸਰ ਇੰਨ੍ਹਾਂ ਭਿਖਾਰੀਆ ਦਾ ਫਾਇਦਾ ਉਠਾ ਕੇ ਕਿਸੇ ਅਣ-ਸੁਖਾਵੀ ਘਟਨਾਂ ਨੂੰ ਵੀ ਅਨਜਾਮ ਦੇ ਸਕਦੇ ਹਨ। ਇਸ ਲਈ ਇਸ ਪ੍ਰਕਿਰਿਆ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਅਤੇ ਆਂਮ ਜਨਤਾ ਦੀ ਜਾਨ ਮਾਲ ਦੀ ਰਾਖੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ ਕਦਮ ਚੱਕਣ ਦੀ ਜਰੂਰਤ ਹੈ।

ਇਸ ਲਈ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਭੀਖ ਮੰਗਣ ਤੇੇ ਪਾਬੰਦੀ ਲਗਾਈ ਜਾਂਦੀ ਹੈ।

ਦਫਤਰ ਪੁਲਿਸ ਕਮਿਸ਼ਨਰ ਦੇ ਧਿਆਨ ਵਿਚ ਆਇਆ ਹੈ ਕਿ ਕਮਿਸਨਰੇਟ ਲੁੁਧਿਆਣਾ ਦੇ ਇਲਾਕਾ ਅੰਦਰ ਤੇਜਾਬ ਦੀ ਗੈਰ ਕਾਨੂੰਨੀ ਤੋੌਰ ਦੇ ਵਿਕਰੀ ਹੋ ਰਹੀ ਹੈ। ਇਹ ਇਕ ਜਲਨਸ਼ੀਲ ਪਦਾਰਥ ਹੈ ਅਤੇ ਮਨੁੱਖੀ ਜਿੰਦਗੀ ਲਈ ਖਤਰਨਾਕ ਅਤੇ ਘਾਤਕ ਹੈ ਇਸ ਲਈ ਇਸ ਪਦਾਰਥ ਦੀ ਸਹੀ ਵਰਤੋ ਨੂੰ ਯਕੀਨੀ ਬਣਾਇਆ ਜਾਣਾ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਲਈ ਜਰੂਰੀ ਹੈ ਅਤੇ ਇਸ ਦੀ ਗੈਰ ਕਾਨੂੰਨੀ ਵਰਤੋ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਸਖਤ ਕਦਮ ਚੁੱਕਣ ਦੀ ਜਰੂਰਤ ਹੈ।

ਇਸ ਲਈ ਕਮਿਸਨਰੇਟ ਲੁਧਿਆਣਾ ਦੇ ਏਰੀਏ ਅੰਦਰ ਤੇਜ਼ਾਬ ਦੀ ਸਹੀ ਵਿਕਰੀ ਨੂੰ ਯਕੀਨੀ ਬਣਾਉਣ ਲਈ ਹੇਠ ਲਿਖੇ ਅਨੁਸਾਰ ਹੁਕਮ ਜਾਰੀ ਕੀਤੇ ਜਾਂਦੇ ਹਨ :

1. ਕੋਈ ਵੀ ਵਿਅਕਤੀ ਬਿਨਾਂ ਲਾਇਸੰਸ ਤੋ ਤੇਜਾਬ ਦੀ ਵਿਕਰੀ ਨਹੀ ਕਰ ਸਕਦਾ ਕੇਵਲ ਲਾਇਸੰਸਧਾਰੀ ਵਿਅਕਤੀ ਹੀ ਇਸ ਦੀ ਵਿਕਰੀ ਕਰ ਸਕਦਾ ਹੈ ਜੋ ਆਪਣੇ ਲਾਇਸੰਸ ਨੂੰ ਸਮੇ-2 ਸਿਰ ਰੀਨਿਓ ਕਰਵਾਉਣ ਦਾ ਜਿਮੇਵਾਰ ਹੋਵੇਗਾ।

2. ਲਾਇਸੰਸਧਾਰੀ ਵਿਅਕਤੀ ਇਸ ਗੱਲ ਨੂੰ ਯਕੀਨੀ ਬਣਾਏਗਾ ਕਿ ਜਿਸ ਵਿਅਕਤੀ ਨੂੰ ਤੇਜਾਬ ਵੇਚਿਆ ਜਾਣਾ ਹੈ। ਉਸ ਦਾ ਪਹਿਚਾਣ ਪੱਤਰ, ਵੋਟਰ ਕਾਰਡ ਅਤੇ ਮੁਕੰਮਲ ਐਡਰੈਸ ਹਾਸਲ ਕੀਤਾ ਜਾਵੇਗਾ।

3. 18 ਸਾਲ ਦੀ ਉਮਰ ਤੋ ਘੱਟ ਕਿਸੇ ਨੂੰ ਵੀ ਤੇਜਾਬ ਨਹੀ ਵੇਚਿਆ ਜਾਵੇਗਾ।

4. ਲਾਇਸੰਸਧਾਰੀ ਵਿਅਕਤੀ ਤੇਜਾਬ ਰੱਖਣ ਸਬੰਧੀ ਮੁਕੰਮਲ ਰਜਿਸਟਰ ਲਗਾਕੇ ਸਟਾਕ ਬਾਰੇ, ਰੋਜਾਨਾ ਦੀ ਵਿਕਰੀ ਬਾਰੇ ਵਿਸਥਾਰ ਪੁਰਵਕ ਰਿਪੋਰਟ ਸਬੰਧਤ ਪੁਲਿਸ ਸਟੇਸ਼ਨ ਅਤੇ ਸਬੰਧਤ ਐਸ.ਡੀ.ਐਮ ਨੂੰ ਭੇਜਣ ਦਾ ਜਿਮੇਵਾਰ ਹੋਵੇਗਾ।

5. ਲਾਇਸੰਸਧਾਰੀ ਵਿਅਕਤੀ ਇਸ ਗੱਲ ਨੂੰ ਯਕੀਨੀ ਬਣਾਵੇਗਾ ਕਿ ਤੇਜਾਬ ਦੀ ਵਰਤੋ ਸਬੰਧੀ ਜਦੋ ਵੀ ਕਿਸੇ ਹਸਪਤਾਲ, ਇੰਡਸਟਰੀਜ, ਸਰਕਾਰੀ ਵਿਭਾਗ ਜਾਂ ਕਿਸੇ ਹੋਰ ਸੈਮੀ ਅਦਾਰੇ ਨੂੰ ਵੇਚੇਗਾ ਤਾ ਉਸ ਅਦਾਰੇ ਦੇ ਮੁੱਖੀ ਦੀ ਸ਼ਨਾਖਤ ਅਤੇ ਮੁਕੰਮਲ ਵੇਰਵਾ ਹਾਸਲ ਕਰਨ ਉਪਰੰਤ ਹੀ ਤੇਜਾਬ ਦੇਣ ਦਾ ਜਿਮੇਵਾਰ ਹੋਵੇਗਾ।ਤੇਜਾਬ ਹਾਸਲ ਕਰਨ ਵਾਲਾ ਅਜਿਹਾ ਅਦਾਰਾ ਇਸ ਗੱਲ ਨੂੰ ਯਕੀਨੀ ਬਣਾਏਗਾ ਕਿ ਕਿਸੇ ਜਿਮੇਵਾਰ ਵਿਅਕਤੀ ਦੀ ਹਿਰਾਸਤ ਵਿਚ ਰੱਖਿਆ ਜਾਵੇ ਅਤੇ ਤੇਜਾਬ ਦੇ ਸਟਾਕ ਅਤੇ ਵਰਤੋ ਸਬੰਧੀ ਰਜਿਸਟਰ ਵਿਚ ਇੰਦਰਾਜ ਕਰਕੇ ਇਸ ਦੀ ਸਹੀ ਵਰਤੋ ਨੂੰ ਯਕੀਨੀ ਬਣਾਉਣ ਦਾ ਜਿਮੇਵਾਰ ਹੋਵੇਗਾ।

ਇਹ ਹੁਕਮ ਇਕ ਤਰਫਾ ਪਾਸ ਕਰਕੇ ਆਮ ਪਬਲਿਕ ਦੇ ਨਾਮ ਪਰ ਜਾਰੀ ਕੀਤਾ ਜਾਦਾ ਹੈ।

ਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਏਰੀਆ ਵਿੱਚ ਪੈਦੇ ਵੱਖ ਵੱਖ ਪ੍ਰੀਖਿਅਕ ਸੰਸਥਾਵਾ ਵੱਲੋ ਬੋਰਡ ਪ੍ਰੀਖਿਆਵਾਂ, ਸੈਕੰਡਰੀ  ਪ੍ਰੀਖਿਆਵਾਂ, ਸੀਨੀਅਰ ਸੈਕੰਡਰੀ ਪ੍ਰੀਖਿਆਵਾਂ, ਆਈ.ਆਈ.ਟੀ, ਜੇ.ਈ.ਈ, ਸੀ.ਪੀ.ਐਮ.ਟੀ ਅਤੇ ਹੋਰ ਪ੍ਰੀਖਿਆਵਾਂ ਲਈਆ ਜਾਦੀਆਂ ਹਨ। ਜਿਹਨਾਂ ਦੀ ਤਿਆਰੀ ਵਿਦਿਆਰਥੀਆ ਵੱਲੋ ਪੂਰਾ ਸਾਲ ਕੀਤੀ ਜਾਦੀ ਹੈ। ਕਈ ਵਾਰ ਧਾਰਮਿਕ ਅਦਾਰਿਆਂ, ਮੈਰਿਜ ਪੈਲੇਸ, ਧਰਨੇ, ਜਲੂਸ ਧਾਰਮਿਕ ਪ੍ਰੋਗਰਾਮ ਅਤੇ ਆਮ ਪਬਲਿਕ ਵੱਲੋ ਉਚੀ ਅਵਾਜ਼ ਵਿੱਚ ਲਾਊਡ ਸਪੀਕਰ/ਡੀ.ਜੇ ਲਗਾ ਕੇ ਜਾਂ ਕੋਈ ਹੋਰ ਪ੍ਰੋਗਰਾਮ ਰਾਹੀ ਸ਼ੋਰ ਸਰਾਬਾ ਕੀਤਾ ਜਾਦਾ ਹੈ। ਜਿਸ ਕਾਰਨ ਪ੍ਰੀਖਿਆ ਦੀ ਤਿਆਰੀ ਕਰਨ ਵਾਲੇ ਅਤੇ ਪੇਪਰ ਦੇਣ ਵਾਲੇ ਵਿਦਿਆਰਥੀਆਂ ਨੂੰ ਦਿਕਤ ਪੇਸ਼ ਆਉਦੀ ਹੈ ਅਤੇ ਹਸਪਤਾਲਾਂ ਵਿੱਚ ਜੋ ਮਰੀਜ਼ ਇਲਾਜ ਲਈ ਦਾਖਲ ਹੁੰਦੇ ਹਨ, ਉਹਨਾਂ ਨੂੰ ਸ਼ੋਰ ਸ਼ਰਾਬੇ ਕਾਰਨ ਸਿਹਤ ਸਬੰਧੀ ਕਾਫੀ ਮੁਸ਼ਕਿਲ ਪੇਸ਼ ਆਉਦੀ ਹੈ।

ਇਸ ਤੋ ਇਲਾਵਾ ਮਾਨਯੋਗ ਸੁਪਰੀਮ ਕੋੋਰਟ ਆਫ ਇੰਡੀਆ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 72 ਆਫ 1998 ਤਹਿਤ ਮਿਤੀ 18-07-2005 ਪਾਸ ਕੀਤੇ ਹੁਕਮ ਦੀ ਪਾਲਣਾ ਵਿੱਚ ਪੰਜਾਬ ਸਰਕਾਰ ਵੱਲੋੋ ਜਾਰੀ ਨੋਟੀਫਿਕੇਸ਼ਨ ਨੰਬਰ 3/100/2013-ਐਸ.ਟੀ.ਈ(4)145 ਮਿਤੀ 26-02-2014 ਰਾਹੀ ਰਾਤ 10 ਵਜੇ ਤੋੋ ਸਵੇਰੇ 06 ਵਜੇ ਤੱਕ ਐਮਰਜੈਸੀ ਹਾਲਾਤਾਂ ਨੂੰ ਛੱਡ ਕੇ ਕਿਸੇ ਵੀ ਕਿਸਮ ਦਾ ਸ਼ੋੋਰ ਸੰਗੀਤ ਅਤੇ ਉਚੀ ਅਵਾਜ ਕਰਨ ਵਾਲਾ ਕੋਈ ਵੀ ਯੰਤਰ ਚਲਾਉਣ ਜਾਂ ਵਜਾਉਣ ਤੇ ਮਨਾਹੀ ਕੀਤੀ ਗਈ ਹੈ। ਜੇਕਰ ਇਸ ਸਮੇ ਅੰਦਰ ਕੋਈ ਉਚੀ ਅਵਾਜ ਲਾਉਡ ਸਪੀਕਰ/ਡੀ.ਜੇ ਦਾ ਪ੍ਰੋਗਰਾਮ ਹੋਵੇ ਤਾ ਸਬੰਧਤ ਵਿਭਾਗ ਪਾਸੋੋ ਆਗਿਆ ਲੈਣੀ ਜਰੂਰੀ ਹੁੰਦੀ ਹੈ। ਜੇਕਰ ਉੱਚੀ ਆਵਾਜ ਵਿੱਚ ਲਾਊਡ ਸਪੀਕਰ/ਡੀ.ਜੇ ਚਲਾ ਕੇ PUNJAB INSTRUMENTS (CONTROL OF NOISES ACT  1956) ਦੀ ਉਲੰਘਣਾ ਕੀਤੀ ਜਾਦੀ ਹੈ। ਉੱਚੀ ਆਵਾਜ ਵਿੱਚ ਲਾਊਡ ਸਪੀਕਰ/ਡੀ.ਜੇ ਚੱਲਣ ਨਾਲ ਆਮ ਨਾਗਰਿਕ, ਜਾਨਵਰ ਪੰਛੀਆ ਅਤੇ ਬਿਮਾਰ ਅਤੇ ਲਾਚਾਰ ਵਿਅਕਤੀਆ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਦਾ ਹੈ। ਇਸ ਤੋ ਇਲਾਵਾ ਨੋਇਸ ਪਲੂਸ਼ਨ (ਰੈਗੂਲੇਸ਼ਨ ਅਤੇ ਕੰਟਰੋਲ ਰੂਮ 2002) ਤਹਿਤ ਹਸਪਤਾਲ, ਵਿਦਿਅਕ ਸੰਸਥਾਵਾ, ਮਾਨਯੋਗ ਅਦਾਲਤਾ ਦੇ 100 ਮੀਟਰ ਦੇ ਏਰੀਆ ਨੂੰ ਸਾਇਲਸ ਜੋਨ ਘੋਸ਼ਿਤ ਕੀਤੇ ਜਾਣ ਦੀ ਲੋੜ ਹੈ।

ਇਸ ਲਈ ਕਮਿਸ਼ਨਰ ਪੁਲਿਸ, ਲੁਧਿਆਣਾ ਵੱਲੋਂ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਏਰੀਆ ਵਿਚ ਰਾਤ 10:00 ਵਜੇ ਤੋੋ ਸਵੇਰੇ 6:00 ਵਜੈ ਤੱਕ ਉੱਚੀ ਆਵਾਜ ਵਿੱਚ ਲਾਊਡ ਸਪੀਕਰ/ਡੀ.ਜੇ ਅਤੇ ਅਜਿਹੇ ਹੋੋਰ ਉੱਚੀ ਆਵਾਜ ਵਿੱਚ ਚੱਲਣ ਵਾਲੀਆ ਆਇਟਮਾ ਤੇ ਤੇ ਰੋਕ ਲਗਾਈ ਜਾਂਦੀ ਹੈ ਅਤੇ ਨੋਇਸ ਪਲੂਸ਼ਨ (ਰੈਗੂਲੇਸ਼ਨ ਅਤੇ ਕੰਟਰੋਲ ਰੂਮ 2002) ਤਹਿਤ ਹਸਪਤਾਲ, ਵਿਦਿਅਕ ਸੰਸਥਾਵਾ, ਮਾਨਯੋਗ ਅਦਾਲਤਾ ਦੇ 100 ਮੀਟਰ ਦੇ ਏਰੀਆ ਨੂੰ ਸਾਇਲੰਸ ਜੋਨ ਘੋਸ਼ਿਤ ਕੀਤਾ ਜਾਂਦਾ ਹੈ।

ਕਮਿਸ਼ਨਰੇਟ ਲੁਧਿਆਣਾ ਦੀਆਂ ਵੱਖ-2 ਸੜਕਾਂ ਤੇ ਜੋ ਮੈਰਿਜ ਪੈਲੇਸ ਸਥਿਤ ਹਨ ਉਨਾ ਵਿਚ ਆਮ ਜਨਤਾ ਵੱਲੋ ਵਿਆਹ ਸ਼ਾਦੀਆ ਅਤੇ ਹੋਰ ਖੁਸੀ ਦੇ ਸਮਾਗਮਾ ਦੇ ਮੌਕੇ ਤੇ ਸੜਕਾਂ ਤੇ ਸ਼ਰੇਆਮ ਪਟਾਕੇ ਆਦਿ ਚਲਾਏ ਜਾਦੇ ਹਨ, ਬੈਡ ਵਾਜੇ ਵਜਾ ਕੇ ਨੱਚਦੇ ਹਨ, ਪਾਲਕੀ, ਹਾਥੀ, ਘੋੜੇ ਜਿੰਨਾ ਪਰ ਵਿਆਹ ਵਾਲਾ ਮੁੰਡਾ ਬੈਠਾ ਹੁੰਦਾ ਹੈ, ਸੜਕ ਦੇ ਵਿਚਕਾਰ ਹੁੰਦੇ ਹਨ ਅਤੇ ਮੈਰਿਜ ਪੈਲੇਸ ਪਰ ਗੱਡੀਆ ਦੀ ਪਾਰਕਿੰਗ ਸੜਕ ਉਤੇ ਕਰ ਦਿੱਤੀ ਜਾਂਦੀ ਹੈ। ਜਿਸ ਨਾਲ ਸੜਕ ਦਾ ਕਾਫੀ ਹਿੱਸਾ ਰੁੱਕ ਜਾਦਾ ਹੈ ਅਤੇ ਆਮ ਆਵਾਜਾਈ ਵਿਚ ਵਿਘਨ ਪੈਦਾ ਹੈ, ਜਿਆਦਾ ਆਵਾਜਾਈ ਹੋਣ ਕਾਰਨ ਟਰੈਫਿਕ ਜਾਮ ਹੋ ਜਾਦਾ ਹੈ। ਜਿਸ ਨਾਲ ਆਮ ਜੰਨਤਾ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਦਾ ਹੈ। ਇਸ ਲਈ ਆਮ ਲੋਕਾਂ ਦੀ ਸੁਰੱਖਿਆ, ਸਹੂਲੀਅਤ ਅਤੇ ਸੁੱਖ ਨੂੰ ਮੁੱਖ ਰਖਦੇ ਹੋਏ ਇਸ ਪ੍ਰੀਕ੍ਰਿਆ ਨੂੰ ਰੋਕਣ ਲਈ ਵਿਸੇਸ ਉਪਰਾਲੇ ਕਰਨ ਦੀ ਜਰੂਰਤ ਹੈ।

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਵਿਚ ਆਮ ਜਨਤਾ ਦੀ ਭਾਵਨਾਵਾ ਨੂੰ ਮੁੱਖ ਰਖਦੇ ਹੋਏ ਵਿਆਹ ਸਾਦੀਆ ਅਤੇ ਖੁਸੀ ਤੇ ਸਮਾਗਮਾ ਦੋਰਾਨ ਸ਼ਰੇਆਮ ਸੜਕ ਉਤੇ ਪਟਾਕੇ ਚਲਾਉਣ ਅਤੇ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਜਿਸ ਨਾਲ ਸੜਕ ਪਰ ਆਵਾਜਾਈ ਵਿਚ ਵਿਘਨ ਪੈਦਾ ਹੋਵੇ ਅਤੇ ਆਮ ਜਨਤਾ ਨੂੰ ਮੁਸ਼ਕਲ ਪੇਸ ਆਉਦੀ ਹੋਵੇ 'ਤੇ ਪਾਬੰਦੀ ਲਗਾਈ ਜਾਂਦੀ ਹੈ।

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਬਣੀਆ ਗੱਡੀਆ ਦੀ ਪਾਰਕਿੰਗ ਵਿੱਚ ਅਪਰਾਧਿਕ ਵਿਅਕਤੀਆ ਦੁਆਰਾ ਦੋ ਪਹੀਆ ਜਾ ਚਾਰ ਪਹੀਆ ਗੱਡੀਆ ਆਦਿ ਨੂੰ ਵੱਖ-ਵੱਖ ਥਾਵਾ ਤੋ ਚੋਰੀ ਕਰਕੇ ਖੜਾ ਕਰ ਦਿੱਤਾ ਜਾਦਾ ਹੈ ਅਤੇ ਸਮਾ ਪਾ ਕਰ ਇੰਨਾ ਚੋਰੀ ਦੀਆ ਗੱਡੀਆ ਨੂੰ ਇਥੋ ਚੁਕ ਕੇ ਅੱਗੇ ਵੇਚ ਦਿੱਤਾ ਜਾਦਾ ਹੈ। ਇਸ ਤੋ ਇਲਾਵਾ ਇੰਨਾ ਚੋਰੀ ਦੀਆ ਗੱਡੀਆ ਨੂੰ ਇਹਨਾ ਅਪਰਾਧਿਕ ਵਿਅਕਤੀਆ ਵੱਲੋ ਸੰਗੀਨ ਜੁਰਮਾ ਦੀਆ ਵਾਰਦਾਤਾ ਸਮੇ ਵਰਤੋ ਵਿੱਚ ਲਿਆਉਣ ਦਾ ਖਤਰਾ ਬਣਿਆ ਰਹਿੰਦਾ ਹੈ, ਜਿਸ ਨਾਲ ਆਮ ਜਨਤਾ ਦੀ ਜਾਨ ਮਾਲ ਨੂੰ ਖਤਰਾ ਪੈਦਾ ਹੋਣ ਦਾ ਡਰ ਰਹਿੰਦਾ ਹੈ।

ਪੁਲਿਸ ਕਮਿਸ਼ਨਰ ਵੱਲੋਂ ਲੁਧਿਆਣਾ ਸ਼ਹਿਰ ਦੇ ਅੰਦਰ ਪਾਰਕਿੰਗ ਦੇ ਠੇਕੇਦਾਰ ਜਾ ਕੇਅਰ ਟੇਕਰ ਨੂੰ ਹੁੱਕਮ ਜਾਰੀ ਕੀਤੇ ਜਾਂਦੇ ਹਨ ਕਿ ਜਿਹੜੇ ਵਿਅਕਤੀ ਪਾਰਕਿੰਗ ਵਿੱਚ ਆਪਣੀ ਗੱਡੀ ਜਾ ਮੋਟਰ ਸਾਈਕਲ ਆਦਿ ਖੜਾ ਕਰਦਾ ਹੈ ਤਾ ਉਸਦਾ ਨਾਮ ਪੱਤਾ ਮੋਬਾਇਲ ਨੰਬਰ ਸਬੰਧੀ ਰਿਕਾਰਡ ਰੱਖਣ ਦੇ ਜਿੰਮੇਵਾਰ ਹੋਣਗੇ ਇਸਤੋ ਇਲਾਵਾ ਜੇਕਰ ਕੋਈ ਗੱਡੀ ਮੋਟਰ ਸਾਈਕਲ ਆਦਿ ਇੱਕ ਹਫਤੇ ਤੋ ਉਪਰ ਪਾਰਕਿੰਗ ਵਿੱਚ ਲਗਾਤਾਰ ਖੜੀ ਰਹਿੰਦੀ ਤਾ ਉਸਦੀ ਲਿਖਤੀ ਤੋਰ 'ਤੇ ਨੇੜੇ ਦੀ ਪੁਲਿਸ ਚੋਕੀ ਜਾਂ ਥਾਣਾ ਵਿੱਚ ਇਤਲਾਹ ਦੇਣ ਦੇ ਜਿਮੇਵਾਰ ਹੋਣਗੇ। ਇਹ ਹੁੱਕਮ ਤੁਰੰਤ ਲਾਗੂ ਹੋਵੇਗਾ।

ਇਸ ਦਫਤਰ ਦੇ ਧਿਆਨ ਵਿਚ ਆਇਆ ਹੈ ਕਿ ਪੁਲਿਸ ਕਮਿ਼ਸਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਆਮ ਪਬਲਿਕ ਵੱਲੋ ਲਾਈਵ ਸ਼ੋਅ ਕਰਵਾਏ ਜਾਦੇ ਹਨ। ਇੰਨ੍ਹਾਂ ਲਾਈਵ ਸ਼ੋਆ ਦੋਰਾਨ ਉਚੀ ਅਵਾਜ ਵਿੱਚ ਸਾਊਡ ਸਿਸਟਮ ਲਗਾ ਕੇ ਗਾਇਕਾ ਵੱਲੋ ਗਾਏ ਗਏ ਗਾਣਿਆ ਰਾਹੀ ਸ਼ਰਾਬ, ਨਸ਼ਿਆ ਆਦਿ ਦਾ ਪ੍ਰਚਾਰ ਕੀਤਾ ਜਾਦਾ ਹੈ। ਜਿਸ ਕਾਰਨ ਲੜਾਈ ਝਗੜਾਂ ਹੋਣ ਅਤੇ ਜਾਨੀ ਮਾਲੀ ਨੁਕਸ਼ਾਨ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਤੋ ਇਲਾਵਾ ਗਾਣਿਆ ਰਾਹੀ ਨਸ਼ਿਆ ਦੇ ਪ੍ਰਚਾਰ ਕਾਰਨ ਨਵੀ ਪੀਹੜੀ ਦੇ ਨੋਜਵਾਨਾ ਵਿੱਚ ਨਸ਼ੇ ਦੇ ਸੇਵਨ ਵਿੱਚ ਵਾਧਾ ਹੁੰਦਾ ਹੈ। ਇਸ ਲਈ ਇਸ ਪ੍ਰਕਿਰਿਆ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਅਤੇ ਆਂਮ ਜਨਤਾ ਦੀ ਜਾਨ ਮਾਲ ਦੀ ਰਾਖੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ ਕਦਮ ਚੁੱਕਣ ਦੀ ਜਰੂਰਤ ਹੈ।

ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਲਾਈਵ ਸ਼ੋ਼ਆ ਦੋਰਾਨ ਉਚੀ ਅਵਾਜ ਵਿੱਚ ਸਾਊਡ ਸਿਸਟਮ ਲਗਾਕੇ ਗਾਇਕਾ ਵੱਲੋ ਗਾਏ ਗਏ ਗਾਣਿਆ ਰਾਹੀ ਸ਼ਰਾਬ, ਨਸ਼ੇ ਆਦਿ ਦੇ ਪ੍ਰਚਾਰ ਕਰਨ ਵਾਲੇ ਗਾਣਿਆ ਨੂੰ ਸਾਊਡ ਸਿਸਟਮ ਰਾਹੀ ਉਚੀ ਅਵਾਜ ਵਿੱਚ ਚਲਾਉਣ 'ਤੇ ਤੁਰੰਤ ਪਾਬੰਦੀ ਲਗਾਈ ਜਾਂਦੀ ਹੈ।

ਦਫਤਰ ਪੁਲਿਸ ਕਮਿਸ਼ਨਰ ਦੇ ਧਿਆਨ ਵਿਚ ਆਇਆ ਹੈ ਕਿ ਕਮਿ਼ਸਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਪੈਦੇ ਬੱਸ ਸਟਾਪ, ਰੇਲਵੇ ਗੇਟ ਕਰਾਸਿੰਗ ਚੋਕ, ਟ੍ਰੈਫਿਕ ਲਾਈਟਾ ਵਗੈਰਾ ਵਿਖੇ ਨਜਾਇਜ ਤੋਰ ਤੇ ਤੰਬਾਕੂ ਦੀ ਵਿਕਰੀ ਹੋਣ ਕਰਕੇ ਇਸ ਦਾ ਮਰਦ, ਅੋਰਤਾ ਅਤੇ ਬੱਚਿਆ ਦੀ ਸਿਹਤ ਪਰ ਬੁਰਾ ਪ੍ਰਭਾਵ ਪੈਦਾ ਹੈ ਅਤੇ ਤੰਬਾਕੂ ਦਾ ਸੇਵਨ ਕਰਨ ਵਾਲਿਆ ਵੱਲੋ ਅਕਸਰ ਜਨਤਕ ਥਾਵਾ ਪਰ ਖੁੱਲੇਆਮ ਥੁਕਿਆ ਜਾਦਾ ਹੈ। ਕਰੋਨਾ ਵਾਈਰਸ ਦੀ ਬੀਮਾਰੀ ਫੈਲਣ ਦੇ ਡਰ ਕਾਰਨ ਆਮ ਜਨਤਕ ਥਾਵਾ ਤੇ ਖੁੱਲੇਆਮ ਥੁੱਕਣ ਨੂੰ ਰੋਕਿਆ ਜਾਣਾ ਅਤਿ ਜਰੂਰੀ ਹੈ। ਇਸ ਲਈ ਕਰੋਨਾ ਵਾਈਰਸ ਦੀ ਬੀਮਾਰੀ ਨੂੰ ਲੈ ਕੇ ਰੋਕ ਲਗਾਉਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਹੈ।

ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਬੱਸ ਸਟਾਪ, ਰੇਲਵੇ ਗੇਟ ਕਰਾਸਿੰਗ ਚੋਕ, ਟ੍ਰੈਫਿਕ ਲਾਈਟਾਂ ਵਗੈਰਾ ਵਿਖੇ ਤੰਬਾਕੂ ਦੀ ਵਿਕਰੀ ਕਰਨ, ਸੇਵਨ ਕਰਨ ਅਤੇ ਸੇਵਨ ਕਰਨ ਅਤੇ ਜਨਤਕ ਥਾਵਾ ਪਰ ਖੁੱਲੇਆਮ ਥੁੱਕਣ 'ਤੇ ਤੁਰੰਤ ਪਾਬੰਦੀ ਲਗਾਈ ਜਾਂਦੀ ਹੈ।

ਦਫਤਰ ਪੁਲਿਸ ਕਮਿਸ਼ਨਰ ਦੇ ਧਿਆਨ ਵਿਚ ਆਇਆ ਹੈ ਕਿ ਸਮਾਜ ਵਿਰੋਧੀ ਅਨਸਰਾਂ ਵਲੋ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪੈਦੇ ਪੈਟਰੋਲ ਪੰਪ, ਐਲ.ਪੀ.ਜੀ ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਤੋ ਕੀਮਤੀ ਸਮਾਨ, ਕੈਸ਼ ਅਤੇ ਸੋਨਾ ਆਦਿ ਖੋਹਿਆ ਜਾਂਦਾ ਹੈ ਅਤੇ ਕਈ ਵਾਰ ਇਥੇ ਕੰਮ ਕਰਦੇ ਵਰਕਰਾਂ ਨੂੰ ਵੀ ਬੁਰੀ ਤਰਾਂ ਜਖਮੀ ਕਰ ਦਿੱਤਾ ਜਾਂਦਾ ਹੈ। ਇਸ ਲਈ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਅਤੇ ਪੈਟਰੋਲ ਪੰਪ, ਐਲ.ਪੀ.ਜੀ ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਦੀ ਸੁਰਖਿਆ ਨੂੰ ਯਕੀਨੀ ਬਣਾਉਣ ਲਈ ਪਬਲਿਕ ਹਿੱਤ ਵਿਚ ਵਿਸੇਸ ਕਦਮ ਚੁੱਕਣ ਦੀ ਜਰੂਰਤ ਹੈ।

ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪੈਦੇ ਪੈਟਰੋਲ ਪੰਪ, ਐਲ.ਪੀ.ਜੀ ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਹੁਕਮ ਜਾਰੀ ਹੋਣ ਦੀ ਮਿਤੀ ਤੋ 30 ਦਿਨਾਂ ਦੇ ਅੰਦਰ-2 ਲਗਾਏ ਜਾਣ ਤਾਂ ਜੋ ਕਿਸੇ ਮੰਦਭਾਗੀ ਘਟਨਾਂ ਤੋ ਬਚਿਆ ਜਾ ਸਕੇ।

ਇਹ ਹੁਕਮ ਇੱਕ ਤਰਫਾ ਪਾਸ ਕਰਕੇ ਆਮ ਪਬਲਿਕ ਦੇ ਨਾਮ ਜਾਰੀ ਕੀਤਾ ਜਾਂਦਾ ਹੈ।

ਪੁਲਿਸ ਕਮਿਸ਼ਨਰ ਦੇ ਧਿਆਨ ਵਿੱਚ ਆਇਆ ਹੈ ਕਿ ਮੈਰਿਜ ਪੈਲਸਾਂ ਵਿਚ ਵਿਆਹ/ਸ਼ਾਦੀਆਂ ਸਮੇ ਆਮ ਵਿਅਕਤੀਆਂ ਵੱਲੋ ਲਾਇੰਸਸੀ ਅਸਲਾ ਲੈ ਕੇ ਵਿਆਹ ਸ਼ਾਦੀਆਂ ਵਿਚ ਖੁਲੇਆਮ ਘੁ਼ੰਮਿਆ ਜਾਂਦਾ ਹੈ ਅਤੇ ਕਈ ਵਾਰੀ ਆਪਸੀ ਮਾਮੂਲੀ ਤਕਰਾਰਬਜੀ ਹੋਣ ਕਾਰਨ ਅਤੇ ਨਸ਼ੇ ਦੀ ਹਾਲਤ ਵਿੱਚ ਲਾਇੰਸਸੀ ਅਸਲੇ ਦੀ ਨਜਾਇਜ ਵਰਤੋ ਕੀਤੀ ਜਾਂਦੀ ਹੈ। ਜਿਸ ਨਾਲ ਆਂਮ ਜੰਨਤਾ ਦੀ ਜਾਨ ਮਾਲ ਦਾ ਖਤਰਾ ਬਣ ਸਕਦਾ ਹੈ। ਇਸ ਲਈ ਮੈਰਿਜ ਪੈਲਸਾਂ ਅੰਦਰ ਅਸਲਾ ਲੈ ਕੇ ਜਾਣ ਸਬੰਧੀ ਕਮਿਸ਼ਨਰੇਟ ਲੁਧਿਆਣਾਂ ਦੇ ਅੰਦਰ ਠੋਸ ਕਦਮ ਚੁੱਕਣ ਦੀ ਲੋੜ ਮਹਿਸੂਸ ਕੀਤੀ ਗਈ ਹੈ ਤਾਂ ਜੋ ਆਮ ਜੰਨਤਾ ਦੀ ਜਾਨ ਮਾਲ ਨੂੰ ਸੁਰਖਿਅਤ ਬਣਾਇਆ ਜਾ ਸਕੇ ਅਤੇ ਅਮਨ ਸ਼ਾਤੀ ਦੀ ਸਥਿਤੀ ਕਾਇਮ ਰਹੇ ਅਤੇ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।

ਇਸ ਲਈ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਏਰੀਆ ਵਿਚ ਪੈਦੇ ਸਮੂਹ ਮੈਰਿਜ ਪੈਲਸਾ ਅੰਦਰ ਲਾਇੰਸਸੀ ਅਸਲਾ ਅਤੇ ਐਮੂਨੀਸ਼ਨ ਲੈ ਕੇ ਜਾਣ ਪਰ ਮੁਕੰਮਲ ਪਾਬੰਦੀ ਲਗਾਉਦਾ ਹਾਂ ਅਗਰ ਕੋਈ ਵਿਅਕਤੀ ਲਾਇੰਸਸੀ ਅਸਲਾ ਐਮੂਨੀਸ਼ਨ ਲੈ ਕੇ ਮੈਰਿਜ ਪੈਲਸ ਵਿਚ ਦਾਖਲ ਹੁੰਦਾ ਹੈ ਤਾਂ ਮੈਰਿਜ ਪੈਲਸ ਦਾ ਮਾਲਕ ਸਬੰਧਤ ਥਾਣਾਂ ਨੂੰ ਤੁਰੰਤ ਸੂਚਿਤ ਕਰਨ ਦਾ ਜਿੰਮੇਵਾਰ ਹੋਵੇਗਾ ਅਗਰ ਕਿਸੇ ਵਿਆਕਤੀ ਵਲੋੋ ਲਾਇੰਸਸੀ ਅਸਲੇ ਦੀ ਵਿਆਹ ਸ਼ਾਦੀ ਦੌਰਾਨ ਨਜਾਇਜ ਵਰਤੋ ਕੀਤੀ ਜਾਦੀ ਹੈ ਤਾਂ ਸਬੰਧਤ ਵਿਅਕਤੀ ਅਤੇ ਮੈਰਿਜ ਪੈਲਸ ਦੇ ਮਾਲਕ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਦੀ ਜਾਵੇਗੀ।

ਇਹ ਹੁਕਮ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।

Sunday, August 1, 2021

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 8562 ਸੈਂਪਲ ਲਏ

 1st August 2021 at 5:38 PM

 ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.55% ਹੋਈ 

ਲੁਧਿਆਣਾ: 01 ਅਗਸਤ 2021: (ਐਮ ਐਸ ਭਾਟੀਆ//ਲੁਧਿਆਣਾ ਸਕਰੀਨ)::

ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 8562 ਸੈਂਪਲ ਲਏ ਗਏ।

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 87302 ਮਰੀਜ਼ਾਂ ਵਿਚੋਂ 97.55% (85160 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 8562 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 49 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 87302 ਹੋ ਗਈ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 4 ਮਰੀਜ਼ (ਜੋਕਿ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਹਨ) ਪਾਏ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 2009204 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 2009204 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 1910292 ਨਮੂਨੇ ਨੈਗਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 87302 ਹੈ, ਜਦਕਿ 11610 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।

ਉਨ੍ਹਾਂ ਕਿਹਾ ਕਿ ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 2093 ਅਤੇ 1047 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।

ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

Thursday, June 10, 2021

ਲੁਧਿਆਣਾ ਵਿੱਚ ਪੁਲਿਸ ਕਮਿਸ਼ਨਰ ਵੱਲੋਂ ਪਾਬੰਦੀ ਦੇ ਵੱਖ-ਵੱਖ ਹੁਕਮ ਜਾਰੀ

Thursday: 10th June 2021 at 7:42 PM

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਵਿੱਚ ਲਾਗੂ ਹੋਣਗੇ ਇਹ ਹੁਕਮ 

ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਨਹੀਂ ਹੋ ਸਕਣਗੇ ਹੋਣ

ਧਰਨੇ/ਜਲੂਸ/ਰੈਲੀਆਂ ਆਦਿ 'ਤੇ ਪੂਰਨ ਤੌਰ 'ਤੇ ਪਾਬੰਦੀ

ਲੁਧਿਆਣਾ: 10 ਜੂਨ 2021: (ਲੁਧਿਆਣਾ ਸਕਰੀਨ ਬਿਊਰੋ)::
ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ ਹਨ। 

ਉਨ੍ਹਾਂ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਆਦਿ 'ਤੇ ਪੂਰਨ ਤੌਰ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਰੈਲੀਆਂ/ਧਰਨਿਆਂ/ਜਲੂਸ ਆਦਿ ਲਈ ਸੈਕਟਰ 39-ਏ, ਪੁੱਡਾ ਗਰਾਊਂਡ ਸਾਹਮਣੇ ਵਰਧਮਾਨ ਮਿੱਲ, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਮੁਕਰਰ ਕੀਤੀ ਥਾਂ ਤੋਂ ਇਲਾਵਾ ਬਿਨਾਂ ਮੰਨਜੂਰੀ ਧਰਨੇ/ਜਲੂਸ/ਰੈਲੀਆਂ ਆਦਿ ਕਰਨ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਹਥਿਆਰ ਲੈ ਕੇ ਚੱਲਣ ਅਤੇ ਅਗਜ਼ਨੀ ਵਾਲੇ ਤਰਲ ਪਦਾਰਥਾਂ ਨੂੰ ਨਾਲ ਲੈ ਕੇ ਚੱਲਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਨੇ ਗੋਲਡ ਲੋਨ ਕੰਪਨੀਆਂ ਅਤੇ ਹੋਰ ਵਿੱਤੀ ਸੰਸਥਾਵਾਂ ਨੂੰ ਕਾਨੂੰਨ ਵਿਵਸਥਾ ਦੀ ਸਾਂਭ-ਸੰਭਾਲ ਲਈ ਵੱਖ-ਵੱਖ ਨਿਰਦੇਸ਼ ਜਾਰੀ ਕੀਤੇ ਹਨ।

ਸ੍ਰੀ ਅਗਰਵਾਲ ਵੱਲੋਂ ਸੀ.ਆਰ.ਪੀ.ਸੀ. 1973 ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਹੁਕਮਾਂ ਵਿੱਚ ਵੱਖ-ਵੱਖ ਸਥਾਨਾਂ 'ਤੇ ਬਰਾਂਚਾ ਦੇ ਅੰਦਰ ਅਤੇ ਬਾਹਰ ਹਾਈ ਕੁਆਲਟੀ ਡੇ-ਨਾਈਟ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ ਜਿਸ ਵਿੱਚ ਡੀ.ਵੀ.ਆਰ/ਐਨ.ਵੀ.ਟੀ. ਅਤੇ ਰਿਮੋਟ ਕੰਟਰੋਲ ਰਿਕਾਰਡਿੰਗ ਅਤੇ ਸਟੋਰੇਜ ਸਹੂਲਤਾਂ ਹੋਣ।

ਇਸ ਤੋਂ ਇਲਾਵਾ, ਉਨ੍ਹਾਂ ਮੁੱਖ ਦਫਤਰਾਂ ਨਾਲ ਜੁੜੀਆਂ ਬ੍ਰਾਂਚਾਂ ਵਿਚ ਚੋਰੀ ਦੀ ਵਾਰਦਾਤ ਹੋਣ 'ਤੇ ਅਲਾਰਮ ਲਗਾਉਣ ਲਈ ਵੀ ਕਿਹਾ ਜਿਥੇ ਇਨ ਕਾਲ ਮੈਸਜ ਤੁਰੰਤ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਕੰਟਰੋਲ ਰੂਮ (ਫੋਨ ਨੰਬਰ 78370-18500, 0161-2414932, 0161-2414933) 'ਤੇ ਭੇਜੇ ਜਾ ਸਕਣ ਅਤੇ ਗੰਭੀਰ ਹਾਲਾਤਾਂ ਵਿੱਚ ਤੁਰੰਤ ਕਾਰਵਾਈ ਕਰਨ ਲਈ ਟੈਕਸਟ ਮੈਸਜ ਆਪਣੇ ਆਪ ਸਬੰਧਤ ਐਸ.ਐਚ.ਓ, ਏ.ਸੀ.ਪੀ, ਏ.ਡੀ.ਸੀ.ਪੀ. ਜੁਆਇੰਟ ਸੀ.ਪੀ. ਅਤੇ ਸੀ.ਪੀ. ਨੂੰ ਭੇਜੇ ਜਾ ਸਕਣ।

ਇਸ ਤੋਂ ਇਲਾਵਾ, ਅਲਾਰਮ ਨੂੰ ਇਕ ਬੀ.ਐਸ.ਐਨ.ਐਲ. ਲੈਂਡਲਾਈਨ ਫੋਨ ਨਾਲ ਸ਼ਾਖਾ ਵਿਚ ਇਕ ਆਟੋਡਾਇਲਰ ਨਾਲ ਜੋੜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਅਲਾਰਮ ਬੰਦ ਹੋ ਜਾਂਦਾ ਹੈ, ਇਕ ਟੈਲੀਪ੍ਰੋੰਪਟਰ ਆਪਣੇ ਆਪ ਪੁਲਿਸ ਕੰਟਰੋਲ ਰੂਮ (ਫੋਨ ਨੰਬਰ 78370-18500, 0161-2414932, 0161-2414933) ਨੂੰ ਪਹਿਲਾਂ ਤੋਂ ਰਿਕਾਰਡ ਕੀਤੇ ਸੰਦੇਸ਼ ਰਾਹੀਂ ਬ੍ਰਾਂਚ ਵਿੱਚ ਸ਼ੱਕੀ ਗਤੀਵਿਧੀ ਬਾਰੇ ਸੂਚਿਤ ਕਰੇ।

ਪੁਲਿਸ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਿਸਟਮ ਉੱਚੀ ਅਵਾਜ਼ ਵਿੱਚ ਅਲਾਰਮ/ਹੂਟਰ ਦੇਣ ਦੇ ਯੋਗ ਹੋਣਾ ਚਾਹੀਦਾ ਹੈ ਜੋ 100 ਮੀਟਰ ਤੱਕ ਆਸਪਾਸ ਦੇ ਇਲਾਕੇ ਵਿੱਚ ਸੁਣਨਾ ਚਾਹੀਦਾ ਹੈ ਜੋਕਿ ਵਾਲਟ/ਸਟਰੋਂਗ ਰੂਮ/ਕਰੰਸੀ ਚੈਸਟ ਨੂੰ ਜ਼ੋਰਦਾਰ ਢੰਗ ਨਾਲ ਖੋਲਣ ਜਾਂ ਕੋਈ ਨੁਕਸਾਨ ਪਹੁੰਚਾਉਣ ਦੀ ਸਥਿਤੀ ਵਿੱਚ ਆਪਣੇ ਆਪ ਵੱਜਣ ਲੱਗ ਜਾਵੇ।

ਉਨ੍ਹਾਂ ਕਿਹਾ ਕਿ ਸੁਰੱਖਿਆ ਮੁਲਾਜ਼ਮ ਲਾਜ਼ਮੀ ਤੌਰ 'ਤੇ ਪੁਲਿਸ ਵੈਰੀਫਿਕੇਸ਼ਨ ਤੋਂ ਬਾਅਦ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਹੋਰ ਡਿਊਟੀ ਲਈ ਇਸਤੇਮਾਲ ਨਹੀਂ ਕੀਤਾ ਜਾਣਾ ਚਾਹੀਦਾ। ਇਸ ਤੋਂ ਇਲਾਵਾ, ਪ੍ਰਬੰਧਨ ਨੂੰ ਲਾਜ਼ਮੀ ਤੌਰ 'ਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਮੁੱਖ ਪ੍ਰਵੇਸ਼ ਦੁਆਰ 'ਤੇ ਸ਼ਟਰ ਗੇਟ/ਕੈਂਚੀ ਗੇਟ/ਸਟੀਲ ਬੈਰੀਕੇਡਾਂ ਦੇ ਨਾਲ-ਨਾਲ ਚੇਨ ਅਤੇ ਲਾਕਿੰਗ ਦਾ ਪ੍ਰਬੰਧ ਵੀ ਹੋਣਾ ਚਾਹੀਦਾ ਹੈ।

ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਪੁਲਿਸ ਕੰਟਰੋਲ ਰੂਮ ਦੇ ਮਹੱਤਵਪੂਰਨ ਫ਼ੋਨ ਨੰਬਰ 112, ਸਥਾਨਕ ਐਸ.ਐਚ.ਓ, ਏ.ਸੀ.ਪੀ. ਅਤੇ ਏ.ਡੀ.ਸੀ.ਪੀ. ਦੇ ਨੰਬਰਾਂ ਨੂੰ ਬਰਾਂਚਾਂ ਵਿੱਚ ਪ੍ਰਦਰਸ਼ਤ ਕੀਤਾ ਜਾਣਾ ਚਾਹੀਦਾ ਹੈ।

ਇੱਕ ਹੋਰ ਹੁਕਮਾਂ ਵਿੱਚ ਉਨ੍ਹਾਂ ਕਿਹਾ ਪੁਲਿਸ ਕਮਿਸ਼ਨਰੇਟ ਲੁਧਿਆਣਾ ਏਰੀਏ ਵਿੱਚ ਪੈਂਦੇ ਸਪਾ ਤੇ ਮਸਾਜ ਸੈਂਟਰਾਂ ਦੇ ਰਿਸ਼ੈਪਸ਼ਨ ਏਰੀਆ ਵਿੱਚ ਅੰਦਰ ਆਉਣ ਤੇ ਬਾਹਰ ਜਾਣ ਵਾਲੇ ਰਸਤਿਆਂ 'ਤੇ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣੇ ਲਾਜ਼ਮੀ ਹਨ ਅਤੇ 30 ਦਿਨ ਦਾ ਰਿਕਾਰਡਿੰਗ ਬੈਕਅੱਪ ਵੀ ਰੱਖਿਆ ਜਾਵੇ। ਇਨ੍ਹਾਂ ਸੈਂਂਟਰਾਂ ਦੇ ਮਾਲਕ ਆਉਣ ਵਾਲੇ ਹਰ ਗ੍ਰਾਹਕ ਦਾ ਫੋਟੋ ਆਈ.ਡੀ. ਰੱਖਣਗੇ ਅਤੇ ਆਪਣੇ ਹਰ ਕਰਮਚਾਰੀ ਦੀ ਪੁਲਿਸ ਵੈਰੀਫਿਕੇਸ਼ਨ ਵੀ ਕਰਵਾਈ ਜਾਵੇ। ਇਸ ਤੋਂ ਇਲਾਵਾ ਇਨ੍ਹਾਂ ਸੈਂਟਰਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਅੰਦਰ ਅਤੇ ਬਾਹਰ ਜਾਣ ਲਈ ਗੁਪਤ ਰਸਤਾ ਨਹੀਂ ਹੋਣਾ ਚਾਹੀਦਾ। ਇਨ੍ਹਾਂ ਸੈਂਟਰਾਂ ਦੇ ਮਾਲਕ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੇ ਸੈਂਟਰਾਂ ਵਿੱਚ ਸ਼ਰਾਬ ਅਤੇ ਹੋਰ ਕਿਸੇ ਵੀ ਪ੍ਰਕਾਰ ਦੇ ਨਸ਼ੇ ਦਾ ਸੇਵਨ ਨਹੀਂ ਹੋਣਾ ਚਾਹੀਦਾ। ਉਨ੍ਹਾਂ ਇਹ ਵੀ ਕਿਹਾ ਕਿ ਸੈਂਟਰਾਂ ਦੇ ਮਾਲਕ ਆਪਣੇ ਕਰਮਚਾਰੀਆਂ ਦੀ ਸੂਚੀ ਤੁਰੰਤ ਨੇੜਲੇ ਥਾਣਿਆਂ ਵਿੱਚ ਜਮ੍ਹਾਂ ਕਰਵਾਉਣਗੇ।

ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।

Tuesday, June 1, 2021

ਐੱਸਪੀਐੱਸ ਹਸਪਤਾਲ ’ਚ ਟੀਕਾਕਰਨ ਮੁਹਿੰਮ ਦੀ ਸੁਰੂਆਤ

 31st May 2021 at 4:06 PM

ਸਵੇਰੇ 9 ਤੋਂ ਸ਼ਾਮ 7:30 ਵਜੇ ਤੱਕ ਚੱਲਦਾ ਹੈ ਵੈਕਸੀਨੇਸ਼ਨ 


ਲੁਧਿਆਣਾ
: 31 ਮਈ 2021: (ਲੁਧਿਆਣਾ ਸਕਰੀਨ ਬਿਊਰੋ)::

ਲੁਧਿਆਣਾ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਵਿੱਚ ਇੱਕ ਪੁਲਾਂਘ ਹੋਰ ਅੱਗੇ ਪੁੱਟਦੇ ਹੋਏ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਥਾਨਕ ਸਤਿਗੁਰੂ ਪ੍ਰਤਾਪ ਸਿੰਘ (ਐਸਪੀਐਸ) ਹਸਪਤਾਲ ਵਿੱਚ ਟੀਕਾਕਰਨ ਸਹੂਲਤ ਦੀ ਸ਼ੁਰੂਆਤ ਕੀਤੀ। ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਗਿੱਲ ਦੇ ਨਾਲ ਡੀਸੀ ਸ਼ਰਮਾ ਨੇ ਸੀਰਮ ਇੰਸਟੀਚਿਊਟ ਆਫ਼ ਇੰਡੀਆ ਤੋਂ ਕੋਵਿਡਸ਼ੀਲਡ ਦੀਆਂ 25000 ਖੁਰਾਕਾਂ ਦੀ ਖਰੀਦ ਕਰਕੇ ਇਸ ਮਾਰੂ ਬਿਮਾਰੀ ਵਿਰੁੱਧ ਲੜਾਈ ਵਿਚ ਸ਼ਾਮਲ ਹੋਣ ਲਈ ਐੱਸਪੀਐੱਸ. ਹਸਪਤਾਲ ਦੇ ਉਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਟੀਕਾਕਰਨ ਡੈਸਕ ਇਥੇ ਸਵੇਰੇ 9 ਤੋਂ ਸ਼ਾਮ 7:30 ਵਜੇ ਤੱਕ ਚੱਲੇਗਾ। ਡੀਸੀ ਨੇ ਦੱਸਿਆ ਕਿ ਐਤਵਾਰ ਨੂੰ ਆਪਣਾ ਵਾਹਨ ਚਲਾਉਂਦੇ ਹੋਏ (ਡ੍ਰਾਈਵ ਥਰੂ) ਟੀਕਾਕਰਨ ਵੀ ਇਥੇ ਸ਼ੁਰੂ ਕੀਤਾ ਜਾਵੇਗਾ ਅਤੇ ਲੋਕ ਕਾਰਾਂ, ਮੋਟਰਸਾਈਕਲਾਂ ਜਾਂ ਹੋਰਾਂ ਸਾਧਨਾਂ ਰਾਹੀਂ ਇਥੇ ਆ ਸਕਦੇ ਹਨ ਅਤੇ ਆਪਣੇ-ਆਪਣੇ ਵਾਹਨਾਂ ਵਿਚ ਬੈਠ ਕੇ ਟੀਕਾਕਰਨ ਕਰਵਾ ਸਕਦੇ ਹਨ।

ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਗਿੱਲ ਦੇ ਨਾਲ, ਸ੍ਰੀ ਸ਼ਰਮਾ ਨੇ ਸੀਰਮ ਇੰਸਟੀਚਿਊਟ ਆਫ਼ ਇੰਡੀਆ ਤੋਂ ਕੋਵਿਡਸ਼ਿਲਡ ਦੀਆਂ 25000 ਖੁਰਾਕਾਂ ਦੀ ਖਰੀਦ ਕਰਕੇ ਇਸ ਮਾਰੂ ਬਿਮਾਰੀ ਵਿਰੁੱਧ ਲੜਾਈ ਵਿਚ ਸ਼ਾਮਲ ਹੋਣ ਲਈ ਐਸ.ਪੀ.ਐਸ. ਹਸਪਤਾਲ ਦੇ ਉੱਦਮ ਦਾ ਸਵਾਗਤ ਕੀਤਾ।

ਉਨ੍ਹਾਂ ਕਿਹਾ ਕਿ ਟੀਕਾਕਰਨ ਡੈਸਕ ਇਥੇ ਸਵੇਰੇ 9 ਵਜੇ ਤੋਂ ਸ਼ਾਮ 7:30 ਵਜੇ ਤੱਕ ਚੱਲੇਗਾ ਅਤੇ ਜਿਹੜੇ ਲੋਕ ਆਪਣੀ ਨੌਕਰੀ ਜਾਂ ਕਾਰੋਬਾਰ ਦੇ ਰੁਝੇਂਵਿਆਂ ਕਰਕੇ ਸਵੇਰ ਦੇ ਸਮੇਂ ਟੀਕਾਕਰਨ ਕਰਵਾਉਣ ਵਿੱਚ ਅਸਮਰੱਥ ਹਨ,  ਉਹ ਵੀ ਦੇਰ ਸ਼ਾਮ ਵੈਕਸੀਨ ਲਗਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਤਵਾਰ ਨੂੰ ਆਪਣਾ ਵਾਹਨ ਚਲਾਉਂਦੇ ਹੋਏ (ਡ੍ਰਾਈਵ ਥਰੂ) ਟੀਕਾਕਰਣ ਵੀ ਇਥੇ ਸ਼ੁਰੂ ਕੀਤਾ ਜਾਵੇਗਾ ਅਤੇ ਲੋਕ ਕਾਰਾਂ, ਮੋਟਰਸਾਈਕਲਾਂ ਜਾਂ ਹੋਰਾਂ ਸਾਧਨਾਂ ਰਾਹੀਂ ਇਥੇ ਆ ਸਕਦੇ ਹਨ ਅਤੇ ਆਪਣੇ-ਆਪਣੇ ਵਾਹਨਾਂ ਵਿਚ ਬੈਠ ਕੇ ਟੀਕਾਕਰਨ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਹ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਵਿੱਚ ਸਹਾਇਤਾ ਕਰੇਗਾ ਅਤੇ ਵੱਧ ਤੋਂ ਵੱਧ ਲੋਕ ਨਿੱਜੀ ਸਿਹਤ ਸੰਸਥਾਵਾਂ ਵਿੱਚ ਨਾਮਾਤਰ ਖਰਚੇ ਦੇ ਕੇ ਆਪਣੇ ਘਰਾਂ ਦੇ ਨਜ਼ਦੀਕ ਜੀਵਨ ਦਾਨ ਦੇਣ ਵਾਲੀ ਵੈਕਸੀਨ ਹਾਸਲ ਕਰ ਸਕਣਗੇ ਜਦੋਂਕਿ ਸਰਕਾਰੀ ਸਿਹਤ ਕੇਂਦਰਾਂ ਰਾਹੀਂ ਇਹ ਟੀਕਾਕਰਨ ਮੁਫਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜ ਨਿੱਜੀ ਹਸਪਤਾਲਾਂ ਵੱਲੋਂ ਟੀਕਾਕਰਨ ਦੀ ਮੁਹਿੰਮ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ ਅਤੇ ਹੋਰ ਨਿੱਜੀ ਸਿਹਤ ਸੰਸਥਾਵਾਂ/ਹਸਪਤਾਲ ਵੱਲੋਂ ਵੀ ਵੈਕਸੀਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਲੋਕ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦੇ ਹਨ।

ਸ੍ਰੀ ਸ਼ਰਮਾ ਨੇ ਕਿਹਾ ਕਿ ਲੁਧਿਆਣਾ ਦੇ ਕੁੱਲ 7.8 ਲੱਖ ਲੋਕਾਂ ਨੇ 30 ਮਈ, 2021 ਤੱਕ ਜਾਨ ਬਚਾਉਣ ਵਾਲੀ ਵੈਕਸੀਨ ਦੀ ਪਹਿਲੀ ਜਾਂ ਦੋਵੇਂ ਖੁਰਾਕਾਂ ਪ੍ਰਾਪਤ ਕਰ ਲਈਆਂ ਹਨ ਅਤੇ ਹਰ ਯੋਗ ਵਿਅਕਤੀ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਤੁਰੰਤ ਆਪਣਾ ਟੀਕਾਕਰਨ ਕਰਵਾਉਣ ਤਾਂ ਜੋ ਅਸੀਂ ਤੀਜੀ ਲਹਿਰ ਤੋਂ ਬਚ ਸਕੀਏ ਅਤੇ ਕੀਮਤੀ ਜਾਨਾਂ ਨੂੰ ਬਚਾ ਸਕੀਏ।

ਉਨ੍ਹਾਂ ਕਿਹਾ ਕਿ ਤੇਜ਼ ਟੀਕਾਕਰਨ ਇਸ ਮਹਾਂਮਾਰੀ ਦੀ ਇਕ ਹੋਰ ਲਹਿਰ ਨੂੰ ਰੋਕਣ ਦਾ ਇੱਕੋ-ਇੱਕ ਹੱਲ ਹੈ ਅਤੇ ਜ਼ਿਲ੍ਹਾਂ ਪ੍ਰਸ਼ਾਸਨ ਲੁਧਿਆਣਵੀਆਂ ਦਾ ਪੂਰਨ ਤੌਰ 'ਤੇ ਕੋਵਿਡ ਟੀਕਾਕਰਨ ਕਰਵਾਉਣ ਲਈ ਵਚਨਬੱਧ ਹੈ।



Monday, May 31, 2021

ਛੂਟ ਦਾ ਸਮਾਂ ਵਧਣ ਨਾਲ ਆਇਆ ਲੋਕਾਂ ਨੂੰ ਸੁੱਖ ਦਾ ਸਾਹ

ਸਿਟੀ ਬੱਸ ਵੀ ਚੱਲ ਪਾਏ ਤਾਂ ਲੋਕਾਂ ਨੂੰ ਮਿਲੇਗੀ ਹੋਰ ਰਾਹਤ 


ਲੁਧਿਆਣਾ
: 31 ਮਈ 2021: (ਕਾਰਤਿਕਾ ਸਿੰਘ//ਲੁਧਿਆਣਾ ਸਕਰੀਨ ਬਿਊਰੋ):: 

ਲੁਧਿਆਣਾ ਵਿੱਚ ਪਿਛਲੇ ਦਿਨੀਂ ਕੋਰੋਨਾ  ਦਾ ਖਤਰਾ ਜਦੋਂ ਚਿੰਤਾਜਨਕ ਹੱਦ ਤੱਕ ਵੱਧ ਗਿਆ ਤਾਂ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਵੀ ਵੱਧ ਗਈ ਸੀ। ਇਸਦੇ ਨਾਲ ਹੀ ਮਰੀਜ਼ਾਂ ਦੀ ਗਿਣਤੀ ਵੀ ਵਧਣ ਲੱਗ ਪਈ ਸੀ ਅਤੇ ਮੌਤਾਂ ਦੀ ਗਿਣਤੀ ਵੀ। ਜ਼ਿਲਾ ਪ੍ਰਸ਼ਾਸਨ ਨੇ ਸਰਕਾਰ ਵੱਲੋਂ ਸਮੇਂ ਸਮੇਂ ਭੇਜੀਆਂ ਜਾਂਦੀਆਂ ਗਾਈਡ ਲਾਈਨਾਂ ਅਨੁਸਾਰ ਬੜੇ ਹੀ ਅਸਰਦਾਇਕ ਕਦਮ ਚੁੱਕੇ ਅਤੇ ਇਸ ਸਾਰੇ ਖਤਰੇ ਨੂੰ ਕੰਟਰੋਲ ਹੇਠ ਕਰ ਲਿਆ। ਲੁਧਿਆਣਾ ਵਿੱਚ ਅੱਜ ਕਰੋਨਾ ਦੇ 223 ਨਵੇਂ ਕੇਸ ਸਾਹਮਣੇ ਆਏ ਹਨ, ਇਸ ਦੇ ਨਾਲ ਹੀ ਮੌਤਾਂ ਦੀ ਗਿਣਤੀ ਵੀ ਅੱਜ ਘੱਟ ਕੇ 8 ਹੋ ਗਈ ਹੈ। ਇਹ ਜਾਣਕਾਰੀ ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਨੇ ਦਿੱਤੀ। ਇਸ  ਨਾਲ ਸਭਨਾਂ ਨੇ ਸੁੱਖ ਦਾ ਸਾਹ ਲਿਆ। ਪਰ ਇਸਦੇ ਬਾਵਜੂਦ ਲੋਕਾਂ ਦੀਆਂ ਸਮੱਸਿਆਵਾਂ ਖਤਮ ਨਹੀਂ ਹੋਈਆਂ। ਚੰਗਾ ਹੋਵੇ ਜੇ ਛੂਟ ਵਾਲੇ ਸਮੇਂ ਦੌਰਾਨ ਸਿਟੀ ਬਸ ਸਰਵਿਸ ਵੀ ਚਲਾ ਦਿੱਤੀ ਜਾਵੇ। ਸਿਟੀ ਬਸ ਚੱਲ ਪਵੇ ਤਾਂ ਹੋਰ ਵੀ ਚੰਗਾ ਹੋਵੇ। 

ਕਰੋਨਾ ਵਾਇਰਸ ਦੇ ਘੱਟ ਰਹੇ ਕੇਸਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਰਾਹਤ ਵੀ ਦਿੱਤੀ ਗਈ ਹੈ। ਸੋਮਵਾਰ ਤੋਂ ਬਾਜ਼ਾਰ ਖੁੱਲ੍ਹਣ ਦਾ ਸਮਾਂ ਸਵੇਰੇ 5 ਤੋਂ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਸਮਾਂ ਵਧਾਏ ਜਾਣ ਨਾਲ ਲੋਕਾਂ ਦੇ ਚਿਹਰਿਆਂ ਤੇਲਖੁਸ਼ੀ ਤੇ ਖੁਸ਼ੀ ਦੇਖੀ ਗਈ। ਗਲੀਆਂ, ਬਾਜ਼ਾਰਾਂ ਅਤੇ  ਮੋਹੱਲਿਆਂ ਵਿੱਚ ਚਹਿਲ ਪਹਿਲ ਵੀ ਵੱਧ ਗਈ। 

ਬਾਜ਼ਾਰਾਂ ਨੂੰ  ਸਮਾਂ ਵਧਾਏ ਜਾਨ ਦਾ ਇਹ ਫੈਸਲਾ ਡੀਸੀ ਵਰਿੰਦਰ ਸ਼ਰਮਾ ਵੱਲੋਂ ਐਤਵਾਰ ਦੀ ਦੇਰ ਰਾਤ ਨੂੰ ਲਿਆ ਗਿਆ। ਇਹ ਰਾਹਤ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਰਹੇਗੀ, ਪਰ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਪੂਰਨ ਰੂਪ ’ਚ ਲੌਕਡਾਊਨ ਰਹੇਗਾ ਅਤੇ ਸਾਰੇ ਬਾਜ਼ਾਰ ਬੰਦ ਰਹਿਣਗੇ। ਇਸ ਤਰ੍ਹਾਂ ਸ਼ਨਿਚਰਵਾਰ ਅਤੇ ਐਤਵਾਰ ਨੂੰ ਘਰਾਂ ਵਿੱਚੋਂ ਬਾਹਰ ਨਿਕਲਣ ਵਾਲੇ ਲੋਕਾਂ ਦੀ ਭੀੜ ਨੂੰ ਕੰਟਰੋਲ ਕਰਨ ਵਿੱਚ ਸਹਾਇਤਾ ਮਿਲੇਗੀ। 

ਪ੍ਰਸਾਸ਼ਨ ਦੇ ਇਸ ਹੁਕਮ ਨਾਲ ਕਾਰੋਬਾਰੀਆਂ ਤੇ ਵਪਾਰੀਆਂ ਨੇ ਸੁਖ ਦਾ ਸਾਹ ਲਿਆ ਹੈ। ਡੀਸੀ ਵਰਿੰਦਰ ਸ਼ਰਮਾ ਨੇ ਜਾਰੀ ਕੀਤੇ ਹੁਕਮਾਂ ’ਚ ਕਿਹਾ ਕਿ ਹੋਟਲ, ਰੈਸਟੋਰੈਂਟ, ਢਾਬੇ, ਬੇਕਰੀ ਤੇ ਹੋਰ ਖਾਣ ਵਾਲੀਆਂ ਚੀਜ਼ਾਂ ਦੀਆਂ ਦੁਕਾਨਾਂ ’ਤੇ ਲੋਕਾਂ ਨੂੰ ਕੁਝ ਨਹੀਂ ਪਰੋਸਿਆ ਜਾ ਸਕੇਗਾ, ਪਰ ਇਨ੍ਹਾਂ ਤੋਂ ਸਾਮਾਨ ਖਰੀਦ ਕੇ ਲੋਕ  ਆਪੋ ਆਪਣੇ ਘਰਾਂ ਨੂੰ ਜ਼ਰੂਰ ਲਿਜਾ ਸਕਣਗੇ। 

Tuesday, March 31, 2020

ਪ੍ਰਵਾਸੀ ਭਾਰਤੀਆਂ/ਵਿਦੇਸ਼ੀ ਯਾਤਰੂਆਂ ਦੀ ਸਹੂਲਤ ਲਈ ਸਵੈ-ਘੋਸ਼ਣਾ ਫਾਰਮ ਜਾਰੀ

31st March 2020 at 3:41 PM
-ਨੋਵਲ ਕੋਰੋਨਾ ਵਾਇਰਸ (ਕੋਵਿਡ-19)-
ਵਟਸਐਪ ਨੰਬਰ 97799-20404 'ਤੇ ਵੀ ਭੇਜੇ ਜਾ ਸਕਦੇ ਹਨ ਇਹ ਵੇਰਵੇ 
ਲੁਧਿਆਣਾ: 31 ਮਾਰਚ 2020: (ਐਮ ਐਸ ਭਾਟੀਆ//ਲੁਧਿਆਣਾ ਸਕਰੀਨ Online)::
ਪੰਜਾਬ ਨੂੰ ਸੁਰੱਖਿਅਤ ਰੱਖਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਉਨਾਂ ਐਨ.ਆਰ.ਆਈ. ਅਤੇ ਵਿਦੇਸ਼ੀ ਯਾਤਰੂਆਂ ਲਈ ਸਵੈ-ਘੋਸ਼ਣਾ ਫਾਰਮ ਜਾਰੀ ਕੀਤਾ ਹੈ ਜੋ ਕਿ 30 ਜਨਵਰੀ 2020 ਤੋਂ ਬਾਅਦ ਪੰਜਾਬ ਵਿੱਚ ਦਾਖਲ ਹੋਏ ਹਨ ਪਰ ਉਹਨਾਂ ਨੇ ਅਜੇ ਤੱਕ ਆਪਣੇ ਜ਼ਿਲਾ ਦੇ ਸਬੰਧਤ ਡਿਪਟੀ ਕਮਿਸ਼ਨਰ, ਸਿਵਲ ਸਰਜਨ ਜਾਂ ਪੁਲਿਸ ਨਾਲ ਆਪਣੇ ਪੰਜਾਬ ਆਉਣ ਸਬੰਧੀ ਸੰਪਰਕ ਨਹੀਂ ਕੀਤਾ।
ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ 30 ਜਨਵਰੀ 2020 ਤੋਂ ਬਾਅਦ ਪੰਜਾਬ ਵਿੱਚ ਦਾਖਲ ਹੋਏ ਕੁਝ ਪ੍ਰਵਾਸੀ ਭਾਰਤੀਆਂ ਨੇ ਜਾਣੂ ਕਰਵਾ ਦਿੱਤਾ ਹੈ। ਉਨਾਂ ਕਿਹਾ ਕਿ ਜਿਹਨਾਂ ਪ੍ਰਵਾਸੀ ਭਾਰਤੀਆਂ/ਵਿਦੇਸ਼ੀ ਯਾਤਰੀਆਂ ਦੀ ਹਾਲੇ ਤੱਕ ਵੀ ਤਸਦੀਕ ਨਹੀਂ ਹੋਈ ਉਨਾਂ ਲਈ ਇਹ ਸਵੈ-ਘੋਸ਼ਣਾ ਫਾਰਮ ਜਾਰੀ ਕੀਤਾ ਹੈ। ਉਹਨਾਂ ਕਿਹਾ ਕਿ ਅਜਿਹੇ ਪ੍ਰਵਾਸੀ ਭਾਰਤੀ ਤੇ ਵਿਦੇਸ਼ੀ ਯਾਤਰੂ ਇਹ ਸਵੈ-ਘੋਸ਼ਣਾ ਫਾਰਮ 'ਡਾਇਲ -112' ਨੈਸ਼ਨਲ ਐਮਰਜੈਂਸੀ ਰਿਸਪਾਂਸ ਸਿਸਟਮ (ਈਆਰਐਸਐਸ) ਵਿਖੇ ਤੁਰੰਤ ਜਮਾ ਕਰਵਾ ਦੇਣ।
ਉਹਨਾਂ ਅੱਗੇ ਕਿਹਾ ਕਿ ਅਜਿਹੇ ਪ੍ਰਵਾਸੀ ਭਾਰਤੀ/ਵਿਦੇਸ਼ੀ ਯਾਤਰੀ ਆਪਣੇ ਵੇਰਵੇ 'ਡਾਇਲ -112 ਐਪ' 'ਤੇ (ਜੋ ਕਿ ਗੂਗਲ ਪਲੇਅ ਸਟੋਰ 'ਤੇ ਉਪਲਬਧ ਹੈ) ਉਤੇ ਜਾਂ dial-1120punjabpolice.gov.in ਈਮੇਲ ਜਾਂ http://ners.in/ ਡਾਇਲ -112 ਵੈਬਸਾਈਟ ਉਪਰ ਵੀ ਭੇਜ ਸਕਦੇ ਹਨ। ਜੇ ਕੋਈ ਵੀ ਦਿੱਤੇ ਹੋਏ ਇਸ ਈਮੇਲ ਜਾਂ ਪੋਰਟਲ 'ਤੇ ਲੋੜੀਂਦੇ ਵੇਰਵੇ ਭੇਜਣ ਵਿਚ ਅਸਮਰੱਥ ਰਹਿੰਦਾ ਹੈ, ਤਾਂ ਇਸ ਕਿਸਮ ਦੇ ਵੇਰਵੇ ਵਟਸਐਪ ਨੰਬਰ 97799-20404 'ਤੇ ਵੀ ਭੇਜੇ ਜਾ ਸਕਦੇ ਹਨ। ਹਾਲਾਂਕਿ, ਉਸਨੇ ਸਪੱਸ਼ਟ ਕੀਤਾ ਕਿ 112 ਨੰਬਰ ਉਦੋਂ ਹੀ ਡਾਇਲ ਕੀਤਾ ਜਾਵੇ ਜਦੋਂ ਕੋਈ ਉੱਪਰ ਦੱਸੇ ਪਲੇਟਫਾਰਮਾਂ 'ਤੇ ਜਾਣਕਾਰੀ ਭੇਜਣ ਤੋਂ ਅਸਮਰੱਥ ਰਹਿੰਦਾ ਹੈ।
ਉਨਾਂ ਕਿਹਾ ਕਿ ਇੰਨਾਂ ਪ੍ਰਵਾਸੀ ਭਾਰਤੀਆਂ/ਵਿਦੇਸ਼ੀ ਯਾਤਰੂਆਂ ਨੂੰ ਆਪਣੇ ਵੇਰਵਿਆਂ ਵਿੱਚ ਉਹਨਾਂ ਦੇ ਪੰਜਾਬ ਵਿੱਚ ਆਉਣ ਦੀ ਤਾਰੀਕ ਅਤੇ ਹਵਾਈ ਅੱਡੇ ਦਾ ਨਾਮ ਜਿਥੇ ਉਹ ਉਤਰੇ ਸੀ ਅਤੇ ਹਵਾਈ ਅੱਡੇ ਉਪਰ ਉਤਰਨ ਦੀ ਤਾਰੀਕ ਆਦਿ ਲਿਖਣੀ ਪਵੇਗੀ। ਇਸ ਤੋਂ ਇਲਾਵਾ ਉਹ ਪੰਜਾਬ ਵਿਚ ਜਿੰਨਾਂ-ਜਿੰਨਾਂ ਸਥਾਨਾਂ ਉਪਰ ਗਏ ਅਤੇ ਉਹਨਾਂ ਦੇ ਪਾਸਪੋਰਟ ਨੰਬਰ ਸਮੇਤ ਉਹਨਾਂ ਨਾਮ ਅਤੇ ਸੰਪਰਕ ਵੇਰਵਿਆਂ ਜਿਵੇਂ ਮੋਬਾਈਲ ਨੰਬਰ, ਲੈਂਡਲਾਈਨ ਨੰਬਰ ਅਤੇ ਈਮੇਲ-ਆਈਡੀ ਨਾਲ ਸਬੰਧਤ ਜਾਣਕਾਰੀ ਵੀ ਫਾਰਮ ਵਿੱਚ ਲਿਖਣੀ ਪਵੇਗੀ। ਉਹਨਾਂ ਨੂੰ ਆਪਣੇ ਪਾਸਪੋਰਟ ਵਿਚ ਦੱਸੇ ਅਨੁਸਾਰ ਆਪਣਾ ਸਥਾਈ ਪਤਾ ਵੀ ਲਿਖਣਾ ਚਾਹੀਦਾ ਹੈ ਅਤੇ ਇਸ ਫੇਰੀ ਦੌਰਾਨ ਜੇਕਰ ਉਹ ਕਿਸੇ ਹੋਟਲ ਵਿਚ ਰਹੋ ਅਤੇ ਹੁਣ ਕਿਸ ਮੌਜੂਦਾ ਪਤੇ ਉਪਰ ਉਹ ਰਹਿੰਦੇ ਹਨ, ਉਸ ਸਬੰਧੀ ਵੀ ਜਾਣਕਾਰੀ ਇਸ ਫ਼ਾਰਮ ਵਿੱਚ ਭਰਨੀ ਹੋਵੇਗੀ।

ਵਿਸ਼ੇਸ਼ ਕੋਵਿਡ ਹੈਲਪਲਾਈਨ ਨੰਬਰ 18001804104 ਜਾਰੀ

31st March 2020 at 3:41 PM
-ਨੋਵਲ ਕੋਰੋਨਾ ਵਾਇਰਸ (ਕੋਵਿਡ-19)-
ਮੈਡੀਕਲ, ਚਿੰਤਾ ਅਤੇ ਪ੍ਰੇਸ਼ਾਨੀ ਨਾਲ ਜੁੜੇ ਮੁੱਦਿਆਂ ਬਾਰੇ ਸਲਾਹ ਲਈ ਖਾਸ 
ਲੁਧਿਆਣਾ: 31 ਮਾਰਚ 2020: (ਐਮ ਐਸ ਭਾਟੀਆ//ਲੁਧਿਆਣਾ ਸਕਰੀਨ Online)::
ਤਾਲਾਬੰਦੀ ਦੌਰਾਨ ਮੈਡੀਕਲ ਅਤੇ ਪਰੇਸ਼ਾਨੀ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਲਈ, ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਲਈ ਇੱਕ ਸਪੈਸ਼ਲ ਹੈਲਪਲਾਈਨ ਨੰਬਰ 1800 180 4104 ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਲੋਕ ਟੈਲੀ-ਕਾਨਫਰੰਸ 'ਤੇ ਸੀਨੀਅਰ ਡਾਕਟਰਾਂ ਦੇ ਨੈਟਵਰਕ ਨਾਲ ਜੁੜ ਕੇ ਕੋਵਿਡ-19 ਅਤੇ ਇਸ ਨਾਲ ਸਬੰਧਤ ਹੋਰ ਪਰੇਸ਼ਾਨੀਆਂ ਲਈ ਮੈਡੀਕਲ ਸਲਾਹ ਲੈ ਸਕਦੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਮੰਤਵ ਲਈ ਆਈ.ਐਮ.ਸੀ. ਦੁਆਰਾ 1800 ਤੋਂ ਵੱਧ ਸੀਨੀਅਰ ਡਾਕਟਰਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿਹਨਾਂ ਨੂੰ ਪਲੇਟਫਾਰਮ, ਇਸਦੇ ਪ੍ਰੋਟੋਕੋਲ ਅਤੇ ਕਾਰਜਕੁਸ਼ਲਤਾਵਾਂ ਬਾਰੇ ਨਿਯਮਤ ਤੌਰ 'ਤੇ ਸਿਖਲਾਈ ਦਿੱਤੀ ਗਈ ਹੈ।
ਹੈਲਪਲਾਈਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਉਹਨਾਂ ਕਿਹਾ ਕਿ ਐਮਰਜੈਂਸੀ ਡਾਕਟਰੀ ਸਹਾਇਤਾ ਲਈ ਮਾਮਲਿਆਂ ਦੀ ਪਛਾਣ ਕਰਨ ਅਤੇ ਉਹਨਾਂ ਨੂੰ ਪਹਿਲ ਦੇਣ ਲਈ ਇਕ ਇੰਟੈਲੀਜੈਂਟ ਕੋਰੋਨਾਵਾਇਰਸ ਟ੍ਰਾਈਜਿੰਗ ਸਿਸਟਮ ਵਿਕਸਤ ਕੀਤਾ ਗਿਆ ਹੈ। ਇਹ ਪ੍ਰਣਾਲੀ ਆਈਸੋਲੇਸ਼ਨ, ਘਰੇਲੂ ਕੁਆਰੰਟੀਨ ਅਤੇ ਉਹ ਲੋਕ ਜਿਹਨਾਂ ਨੂੰ ਡਾਕਟਰੀ ਦੇਖਭਾਲ ਦੀ ਲੋੜ ਹੈ, ਲਈ ਮਾਮਲਿਆਂ ਦੀ ਪਛਾਣ ਕਰਨ ਵਿਚ ਸਹਾਇਤਾ ਕਰੇਗੀ। ਉਹਨਾਂ ਕਿਹਾ ਕਿ ਅੱਗੇ ਦੀ ਜਾਂਚ ਅਤੇ ਕਾਰਵਾਈ ਲਈ ਕੇਸ ਸਰਕਾਰ ਨੂੰ ਸੂਚਿਤ ਕੀਤੇ ਜਾਣਗੇ।
ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਵਿਭਾਗ ਵਲੋਂ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ ਜੋ ਕਿ ਪੰਜਾਬ ਸਰਕਾਰ ਦੇ ਰਾਜ ਕੌਵਿਡ 19 ਕੰਟਰੋਲ ਰੂਮ (ਐਸ.ਸੀ.ਸੀ.ਆਰ.) ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੀ ਪੰਜਾਬ ਰਾਜ ਸ਼ਾਖਾ ਨਾਲ ਰਲ਼ਕੇ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸ ਵਿਸ਼ੇਸ਼ਤਾ ਨੂੰ ਐਂਡਰਾਇਡ ਪਲੇਅਸਟੋਰ ਅਤੇ ਆਈਓਐਸ ਐਪਸਟੋਰ 'ਤੇ ਉਪਲਬਧ ਕੋਵਾ ਪੰਜਾਬ ਮੋਬਾਇਲ ਐਪਲੀਕੇਸ਼ਨ ਵਿਚ ਵੀ ਸ਼ਾਮਲ ਕੀਤਾ ਗਿਆ ਹੈ।
ਤਾਲਾਬੰਦੀ  ਦੌਰਾਨ ਗੈਰ-ਐਮਰਜੈਂਸੀ ਮਾਮਲਿਆਂ ਵਿੱਚ ਡਾਕਟਰਾਂ ਤੱਕ ਪਹੁੰਚ ਨਾ ਹੋਣ ਕਾਰਨ ਲੋਕਾਂ ਵਿੱਚ ਘਬਰਾਹਟ ਤੇ ਸਹਿਮ ਹੈ। ਡਾਕਟਰਾਂ ਤੋਂ ਪੇਸ਼ੇਵਰ ਡਾਕਟਰੀ ਸਲਾਹ ਲੈਣ ਨਾਲ ਲੋਕਾਂ ਨੂੰ ਉਹਨਾਂ ਦੇ ਆਪਣੇ ਲੱਛਣਾਂ ਨੂੰ ਸਮਝਣ ਵਿਚ ਮਦਦ ਮਿਲੇਗੀ ਅਤੇ ਉਹ ਲੋੜ ਅਨੁਸਾਰ ਆਪਣੇ ਅਤੇ ਆਪਣੇ ਪਰਿਵਾਰ ਦੇ ਭਲੇ ਲਈ ਕੰਮ ਸਕਣਗੇ। ਉਹਨਾਂ ਕਿਹਾ ਕਿ ਸਮਾਜ ਦੇ ਸਭ ਤੋਂ ਗਰੀਬ ਵਰਗਾਂ ਲਈ ਕਰਫਿਊ ਦੌਰਾਨ ਮਿਆਰੀ ਡਾਕਟਰੀ ਸਲਾਹ ਅਤੇ ਇਲਾਜ ਤੱਕ ਪਹੁੰਚ ਬਣਾਉਣ ਵਿੱਚ ਇਹ ਤਕਨਾਲੋਜੀ ਬਹੁਤ ਸਹਾਇਤਾ ਕਰੇਗੀ।    
ਹੈਲਪਲਾਈਨ ਦੇ ਕੰਮਕਾਜ ਬਾਰੇ ਦੱਸਦਿਆਂ, ਉਹਨਾਂ ਕਿਹਾ ਕਿ ਆਉਣ ਵਾਲੀਆਂ ਕਾਲਾਂ ਦਾ ਪਹਿਲਾਂ ਆਈਵੀਆਰ ਰਾਹੀਂ ਜਵਾਬ ਦਿੱਤਾ ਜਾਵੇਗਾ। ਇਹ ਆਈਵੀਆਰ ਲੋੜੀਂਦੀ ਸਹਾਇਤਾ ਦੇ ਅਧਾਰ 'ਤੇ ਕਾਲਾਂ ਨੂੰ ਫਿਲਟਰ ਕਰੇਗਾ ਅਤੇ ਕੋਵਿਡ ਜਾਂ ਸਿਹਤ ਸੰਬੰਧੀ ਹੋਰ ਮੁੱਦਿਆਂ ਬਾਰੇ ਡਾਕਟਰੀ ਸਲਾਹ ਦੀ ਲੋੜ ਹੋਣ ਦੇ ਮਾਮਲਿਆਂ ਵਿੱਚ ਵਧੇਰੇ ਜਾਣਕਾਰੀ ਜਿਵੇਂ ਕਿ ਹਾਲ ਹੀ ਵਿੱਚ ਕੀਤੀ ਗਈ ਯਾਤਰਾ ਅਤੇ ਲੱਛਣਾਂ ਸਬੰਧੀ ਜਾਣਕਾਰੀ ਹਾਸਲ ਕਰੇਗਾ। ਇਹ ਜਾਣਕਾਰੀ ਆਈਐਮਏ ਡਾਕਟਰਾਂ ਦੇ ਨੈਟਵਰਕ ਨਾਲ ਸਾਂਝੀ ਕੀਤੀ ਜਾਏਗੀ ਅਤੇ ਨਾਗਰਿਕ ਨੂੰ ਇੱਕ ਰਜਿਸਟਰਡ ਡਾਕਟਰ ਤੋਂ ਕਾਲ-ਬੈਕ ਆਵੇਗੀ ਜੋ ਅੱਗੇ ਮਰੀਜ਼ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਕੇ ਇਲਾਜ, ਸਾਵਧਾਨੀਆਂ ਅਤੇ ਹੋਰ ਸਬੰਧਿਤ ਕਿਰਿਆਵਾਂ ਬਾਰੇ ਸਲਾਹ ਦੇਵੇਗਾ।
ਆਈਐਮਏ ਪੰਜਾਬ ਅਧੀਨ ਡਾਕਟਰ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਸਵੈ-ਸੇਵੀ ਸਹਾਇਤਾ ਕਰਨ ਲਈ ਵਚਨਬੱਧ ਹਨ। ਨਾਗਰਿਕਾਂ ਨੂੰ ਕੋਵਿਡ ਦੇ ਨਾਲ ਨਾਲ ਸਿਹਤ ਸੰਬੰਧੀ ਹੋਰ ਮੁੱਦਿਆਂ ਬਾਰੇ ਸਲਾਹ ਦਿੱਤੀ ਜਾਵੇਗੀ ਕਿਉਂਕਿ ਲਾਕਡਾਊਨ ਦੌਰਾਨ ਨਾਗਰਿਕਾਂ ਲਈ ਪੇਸ਼ੇਵਰ ਡਾਕਟਰੀ ਸਲਾਹ ਲੈਣਾ ਅਤੇ ਉਹਨਾਂ ਤੱਕ ਪਹੁੰਚਣਾ ਮੁਸ਼ਕਲ ਹੋ ਸਕਦਾ ਹੈ।

Friday, March 20, 2020

ਕੋਰੋਨਾ ਨਾਲ ਨਿੱਬੜਨ ਦੀਆਂ ਤਿਆਰੀਆਂ ਲੁਧਿਆਣਾ ਵਿੱਚ ਵੀ ਤੇਜ਼

Friday: 20th March 2020 at 7:19 PM
ਲੁਧਿਆਣਾ ਸ਼ਹਿਰ ਦੀਆਂ ਦੋ ਇਮਾਰਤਾਂ ਨੂੰ 'ਕੁਏਰੇਟਿਨ ਵਾਰਡ' ਐਲਾਨਿਆ
ਲੁਧਿਆਣਾ: 20 ਮਾਰਚ 2020: (ਲੁਧਿਆਣਾ ਸਕਰੀਨ ਬਿਊਰੋ)::
ਕੋਰੋਨਾ ਵਾਇਰਸ ਦਾ ਇਹ ਚਿਤਰਣ Centers for Disease Control and Prevention
ਵੱਲੋਂ ਵਾਸਤੇ ਕੀਤਾ ਗਿਆ। Credit :Alissa Eckert, MS; Dan Higgins, MAMS
ਨੋਵੇਲ ਕੋਰੋਨਾ ਵਾਇਰਸ ਨੇ ਸਾਰੇ ਸੰਸਾਰ ਵਿੱਚ ਆਪਣਾ ਅਸਰ ਦਿਖਾਇਆ ਹੈ ਅਤੇ ਜਨਜੀਵਨ ਨੂੰ ਬੁਰੀ ਤਰਾਂ ਪ੍ਰਭਾਵਿਤ ਕੀਤਾ ਹੈ। ਹਰ ਕਿਸੇ ਦਾ ਲਾਈਫ ਸਟਾਈਲ ਇਸਦੀ ਮਾਰ ਹੇਠ ਆ ਗਿਆ ਹੈ। ਇਸਦੇ ਚਲਦਿਆਂ ਪੰਜਾਬ ਸਰਕਾਰ ਨੇ ਵੀ ਕੁਝ ਨਿਯਮ ਐਲਾਨੇ ਹਨ। ਇਹਨਾਂ ਸਖਤੀਆਂ ਅਤੇ ਨਿਯਮਾਂ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਸਾਰੇ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਇਆ ਗਿਆ ਹੈ। ਇਸ ਮਕਸਦ ਲਈ ਵਿਸ਼ੇਸ਼ ਮੀਟਿੰਗ ਵੀ ਬੁਲਾਈ ਗਈ। 
"ਕੁਏਰੇਟਿਨ ਵਾਰਡਾਂ" ਦਾ ਐਲਾਨ 
ਵਿਸ਼ਵ ਭਰ ਵਿੱਚ ਫੈਲੀ ਨੋਵੇਲ ਕੋਰੋਨਾ ਵਾਇਰਸ ਬਿਮਾਰੀ ਦੇ ਚੱਲਦਿਆਂ ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਲੋੜ ਪੈਣ 'ਤੇ ਮਰੀਜ਼ਾਂ ਨੂੰ ਭਰਤੀ ਕਰਨ ਲਈ ਸ਼ਹਿਰ ਦੀਆਂ ਦੋ ਇਮਾਰਤਾਂ ਨੂੰ 'ਕੁਏਰੇਟਿਨ ਵਾਰਡ' ਘੋਸ਼ਿਤ ਕਰ ਦਿੱਤਾ ਹੈ। ਇਸ ਸੰਬੰਧੀ 'ਦੀ ਐਪੀਡੈਮਿਕ ਡਿਸੀਜ਼ ਐਕਟ 1897' ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਥਾਨਕ ਮੈਰੀਟੋਰੀਅਸ ਸਕੂਲ ਦੇ ਲੜਕੀਆਂ ਦੇ ਹੋਸਟਲ ਅਤੇ ਪਾਰਕਰ ਹਾਊਸ ਪੀ. ਏ. ਯੂ. ਨੂੰ 'ਕੁਏਰੇਟਿਨ ਵਾਰਡ' ਘੋਸ਼ਿਤ ਕੀਤਾ ਗਿਆ ਹੈ।  
ਨੋਡਲ ਅਫਸਰਾਂ ਦੀ ਨਿਯੁਕਤੀ 
ਸ੍ਰੀ ਅਗਰਵਾਲ ਨੇ ਦੱਸਿਆ ਕਿ ਪ੍ਰਿੰਸੀਪਲ ਕਰਨਲ ਅਮਰਜੀਤ ਸਿੰਘ ਨੂੰ ਮੈਰੀਟੋਰੀਅਸ ਸਕੂਲ ਅਤੇ ਡਾ. ਅਸ਼ੋਕ ਕੁਮਾਰ ਅਸਟੇਟ ਅਫ਼ਸਰ ਪੀ. ਏ. ਯੂ. ਨੂੰ ਪਾਰਕਰ ਹਾਊਸ ਦਾ ਨੋਡਲ ਅਫ਼ਸਰ ਲਗਾਇਆ ਗਿਆ ਹੈ। ਇਸ ਸੰਬੰਧੀ ਲੋੜੀਂਦੇ ਪ੍ਰਬੰਧ ਕਰਨ ਲਈ ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਦੀ ਡਿਊਟੀ ਲਗਾਈ ਗਈ ਹੈ। ਸ੍ਰੀ ਅਗਰਵਾਲ ਨੇ ਕਿਹਾ ਕਿ ਜ਼ਿਲ•ਾ ਲੁਧਿਆਣਾ ਵਿੱਚ ਹੋਰ ਵੀ ਕਈ ਥਾਵਾਂ 'ਤੇ 'ਕੁਏਰੇਟਿਨ ਵਾਰਡ' ਘੋਸ਼ਿਤ ਕੀਤੇ ਜਾਣਗੇ।
ਪੰਜਾਬ ਸਰਕਾਰ ਵੱਲੋਂ ਨਵੀਂਆਂ ਹਦਾਇਤਾਂ ਜਾਰੀ  
20 ਵਿਅਕਤੀਆਂ ਤੋਂ ਜ਼ਿਆਦਾ ਦੀ ਇਕੱਤਰਤਾ ਨਹੀਂ ਹੋ ਸਕੇਗੀ
ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੀਆਂ ਗਈਆਂ ਨਵੀਂਆਂ ਹਦਾਇਤਾਂ ਮੁਤਾਬਿਕ ਹੁਣ ਕਿਸੇ ਵੀ ਸਮਾਜਿਕ ਜਾਂ ਧਾਰਮਿਕ ਸਮਾਗਮ ਆਦਿ 'ਤੇ 20 ਵਿਅਕਤੀਆਂ ਤੋਂ ਜ਼ਿਆਦਾ ਦੀ ਇਕੱਤਰਤਾ ਨਹੀਂ ਕੀਤੀ ਜਾ ਸਕੇਗੀ। ਫੈਕਟਰੀ ਪ੍ਰਬੰਧਕਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਕੰਮ ਕਰ ਰਹੇ ਦੋ ਵਰਕਰਾਂ ਵਿੱਚ ਘੱਟੋ-ਘੱਟ ਇੱਕ ਮੀਟਰ ਦਾ ਵਕਫ਼ਾ ਹੋਣਾ ਲਾਜ਼ਮੀ ਹੈ। ਅਗਲੇ ਹੁਕਮਾਂ ਤੱਕ ਸਾਰੇ ਮੈਰਿਜ ਪੈਲੇਸਾਂ ਨੂੰ ਤੁਰੰਤ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਦੋਵੇਂ ਹੱਥਾਂ 'ਤੇ ਲੱਗੇਗੀ ਨਾ-ਮਿਟਣਯੋਗ ਸਿਆਹੀ ਨਾਲ ਮੋਹਰ
ਜਿਸ ਕਿਸੇ ਵਿਅਕਤੀ ਨੂੰ ਵੀ ਘਰ ਵਿੱਚ 'ਕੁਏਰੇਟਿਨ' (ਇਕੱਲਵਾਸ) ਕੀਤਾ ਜਾਂਦਾ ਹੈ ਤਾਂ ਉਸ ਦੇ ਦੋਵੇਂ ਹੱਥਾਂ 'ਤੇ ਨਾ-ਮਿਟਣਯੋਗ ਸਿਆਹੀ ਨਾਲ ਮੋਹਰ ਲਗਾਈ ਜਾਵੇਗੀ।
ਰੈਸਤਰਾਂ ਤੋਂ ਖਾਣਾ ਪੈਕ ਕਰਵਾ ਕੇ ਲਿਜਾ ਸਕਣਗੇ ਪਰ ਬੈਠ ਕੇ ਨਹੀਂ ਖਾ ਸਕਣਗੇ 
ਹੋਟਲਾਂ, ਢਾਬਿਆਂ ਅਤੇ ਰੈਸਤਰਾਂ ਵਰਗੀਆਂ ਥਾਂਵਾਂ ਲਈ ਵੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸੇ ਤਰਾਂ ਰੈਸਤਰਾਂ ਪ੍ਰਬੰਧਕਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਹੁਣ ਉਥੇ ਲੋਕ ਬੈਠ ਕੇ ਖਾਣਾ ਨਹੀਂ ਖਾ ਸਕਣਗੇ। ਲੋਕ ਉਥੋਂ ਖਾਣਾ ਪੈਕ ਕਰਵਾ ਕੇ ਲਿਜਾ ਸਕਣਗੇ। ਇਸੇ ਤਰਾਂ ਹੋਟਲ ਕੰਮ ਕਰਦੇ ਰਹਿਣਗੇ ਪਰ ਉਥੇ ਸਥਿਤ ਬੈਂਕੁਇਟ ਹਾਲ ਨਹੀਂ ਵਰਤੇ ਜਾ ਸਕਣਗੇ। ਇਸ ਤਰਾਂ ਲੋਕਾਂ ਵਿੱਚ ਦੂਰੀ ਬਣੀ ਰਹੇਗੀ ਅਤੇ ਕੋਰੋਨਾ ਦਾ ਖਤਰਾ ਕੰਟਰੋਲ ਕੀਤਾ ਜਾ ਸਕੇਗਾ। 
ਸਰਕਾਰੀ ਅਧਿਕਾਰੀ ਬਿਨਾ ਮਨਜ਼ੂਰੀ ਸਟੇਸ਼ਨ ਨਹੀਂ ਛੱਡ ਸਕਣਗੇ 
ਸਖਤੀ ਸਿਰਫ ਆਮ ਲੋਕਾਂ ਤੇ ਨਹੀਂ ਬਲਕਿ ਸਰਕਾਰੀ ਅਧਿਕਾਰੀਆਂ ਲਈ ਵੀ ਐਲਾਨੀ ਗਈ ਹੈ। ਉਹਨਾਂ ਨੂੰ ਵੀ ਪਹਿਲਾਂ ਨਾਲੋਂ ਵਧੇਰੇ ਅਨੁਸ਼ਾਸਨ ਨਾਲ ਨਿਯਮਾਂ ਅਧੀਨ ਹੀ ਕੰਮ ਕਰਨਾ ਪਵੇਗਾ। ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਹਦਾਇਤ ਜਾਰੀ ਕੀਤੀ ਗਈ ਹੈ ਕਿ ਉਹ ਆਪਣੇ ਸਟੇਸ਼ਨ 'ਤੇ ਹਾਜ਼ਰ ਰਹਿਣਗੇ। ਆਪਣੇ ਸਟੇਸ਼ਨ ਤੋਂ ਏਧਰ ਓਧਰ ਜਾਣ ਲਈ ਉਹਨਾਂ ਨੂੰ ਡਿਪਟੀ ਕਮਿਸ਼ਨਰ ਦੀ ਪ੍ਰਵਾਨਗੀ ਲੈਣੀ ਬਹੁਤ ਜ਼ਰੂਰੀ ਹੋਵੇਗੀ।
ਬਸ ਸਰਵਿਸ ਮੁਅੱਤਲ 
ਸ੍ਰੀ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹਤਿਹਾਤ ਵਜੋਂ ਸੂਬੇ ਭਰ ਵਿੱਚ ਬੱਸ ਸੇਵਾ ਨੂੰ 31 ਮਾਰਚ ਤੱਕ ਮੁਅੱਤਲ ਕਰ ਦਿੱਤਾ ਹੈ ਪਰ ਇਸਦੇ ਨਾਲ ਹੀ ਜੇਕਰ ਹੰਗਾਮੀ ਹਾਲਤ ਵਿੱਚ ਲੋੜ ਪੈਂਦੀ ਹੈ ਤਾਂ ਡਿਪਟੀ ਕਮਿਸ਼ਨਰ ਜਨਤਕ ਆਵਾਜਾਈ ਸੇਵਾਵਾਂ ਨੂੰ ਲੋਕ ਹਿੱਤ ਵਿੱਚ ਵਰਤ ਜਾਂ ਚਾਲੂ ਕਰ ਸਕਣਗੇ। ਸ੍ਰੀ ਅਗਰਵਾਲ ਨੇ ਬਤੌਰ ਜ਼ਿਲਾ ਮੈਜਿਸਟ੍ਰੇਟ ਡਿਪਟੀ ਕਮਿਸ਼ਨਰ ਪੁਲਿਸ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਖੰਨਾ ਅਤੇ ਲੁਧਿਆਣਾ (ਦਿਹਾਤੀ) ਅਤੇ ਸਮੂਹ ਉੱਪ ਮੰਡਲ ਮੈਜਿਸਟ੍ਰੇਟਾਂ ਨੂੰ ਇਹਨਾਂ  ਹੁਕਮਾਂ ਦੀ ਹਰ ਹਾਲ ਵਿੱਚ ਪਾਲਣਾ ਕਰਾਉਣ ਦੀ ਹਦਾਇਤ ਕੀਤੀ ਹੈ।
ਵਿਦੇਸ਼ ਯਾਤਰਾ ਕਰਕੇ ਵਾਪਸ ਪਰਤੇ ਯਾਤਰੀਆਂ ਦੀ ਸੂਚਨਾ ਮੁਹੱਈਆ ਕਰਾਉਣ ਦੀ ਹਦਾਇਤ
ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਨਗਰ ਨਿਗਮ ਕਮਿਸ਼ਨਰ, ਸਮੂਹ ਉੱਪ ਮੰਡਲ ਮੈਜਿਸਟ੍ਰੇਟ, ਸਮੂਹ ਬੀ. ਡੀ. ਪੀ. ਓਜ਼. ਅਤੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਉਹ ਆਪਣੇ-ਆਪਣੇ ਅਧੀਨ ਆਉਂਦੇ ਖੇਤਰਾਂ ਵਿੱਚ ਵਿਦੇਸ਼ ਯਾਤਰਾ ਕਰਕੇ ਵਾਪਸ ਆਏ ਵਿਅਕਤੀਆਂ ਦੀ ਸੂਚਨਾ ਤੁਰੰਤ ਮੁਹੱਈਆ ਕਰਾਉਣ ਤਾਂ ਜੋ ਸਿਹਤ ਵਿਭਾਗ ਤੋਂ ਉਹਨਾਂ ਦੀ ਸਿਹਤ ਵਾਲੀ ਮੌਜੂਦਾ ਸਥਿਤੀ ਦੀ ਜਾਂਚ ਕਰਵਾਈ ਜਾ ਸਕੇ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਹ ਸੂਚਨਾ ਦਿੱਤੇ ਗਏ ਪ੍ਰਫਾਰਮੇ ਵਿੱਚ ਭਰ ਕੇ ਸਿਹਤ ਵਿਭਾਗ ਨੂੰ ਦੇਣ। ਇਸ ਮਕਸਦ ਲਈ ਸੰਪਰਕ ਨੰਬਰ 01612444193 ਅਤੇ ਵਟਸਐਪ ਨੰਬਰ 9814310675 ਵੀ ਐਲਾਨੇ ਗਏ ਹਨ। 
ਡਰਾਈਵਿੰਗ ਟੈਸਟ ਟਰੈਕਾਂ ਅਤੇ ਡਰਾਈਵਿੰਗ ਲਾਇਸੰਸ ਬਣਾਉਣ ਦਾ ਕੰਮ ਮੁਲਤਵੀ
ਸ੍ਰੀ ਅਗਰਵਾਲ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਡਰਾਈਵਿੰਗ ਟੈਸਟ ਟਰੈਕਾਂ ਅਤੇ ਡਰਾਈਵਿੰਗ ਲਾਇਸੰਸ ਬਣਾਉਣ ਦਾ ਕੰਮ 23 ਮਾਰਚ ਤੋਂ 31 ਮਾਰਚ, 2020 ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

Tuesday, January 14, 2020

ਰਾਏਕੋਟ 'ਚ 30 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ

14th January 2020 at 6:50 PM
ਪ੍ਰੋਜੈਕਟ ਅਗਲੇ 9 ਮਹੀਨੇ ਵਿੱਚ ਮੁਕੰਮਲ ਕਰਨ ਦਾ ਟੀਚਾ
ਰਾਏਕੋਟ/ਲੁਧਿਆਣਾ:14 ਜਨਵਰੀ 2020: (ਕਾਰਤਿਕਾ ਸਿੰਘ//ਲੁਧਿਆਣਾ ਸਕਰੀਨ)::
ਰਾਏਕੋਟ ਸ਼ਹਿਰ 'ਚ ਪਿਛਲੇ ਲੰਮੇ ਸਮੇਂ ਤੋਂ ਗੰਭੀਰ ਰੂਪ ਧਾਰਨ ਕਰ ਚੁੱਕੀ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਦੂਰ ਕਰਨ ਦੇ ਮੰਤਵ ਨਾਲ ਸੀਵਰੇਜ ਬੋਰਡ ਵੱਲੋਂ ਸੀਵਰੇਜ ਕੰਮਾਂ ਦੀ ਰਸਮੀ ਸ਼ੁਰੂਆਤ ਅੱਜ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਵੱਲੋਂ ਕਰਵਾਈ ਗਈ, ਜਿਸ ਤਹਿਤ ਸ਼ਹਿਰ 'ਚ ਬਣਨ ਵਾਲੇ ਵੱਧ ਸਮਰੱਥਾ ਵਾਲੇ ਪੰਪਿੰਗ ਸਟੇਸ਼ਨ ਦਾ ਨੀਂਹ ਪੱਥਰ ਐਸ.ਡੀ.ਐਮ ਡਾ. ਹਿਮਾਂਸ਼ੂ ਗੁਪਤਾ, ਕਾਮਿਲ ਬੋਪਾਰਾਏ, ਐਕਸੀਅਨ ਜੀ.ਪੀ ਸਿੰਘ, ਈ.ਓ ਅਮਰਿੰਦਰ ਸਿੰਘ ਸਮੇਤ ਹੋਰ ਅਧਿਕਾਰੀਆਂ ਅਤੇ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਦੀ ਮੌਜ਼ੂਦਗੀ ਰੱਖਿਆ ਗਿਆ। ਵੱਖ-ਵੱਖ ਗੇੜਾਂ ਵਿੱਚ ਇਸ ਪ੍ਰੋਜੈਕਟ 'ਤੇ ਕੁੱਲ 30 ਕਰੋੜ ਰੁਪਏ ਖਰਚੇ ਜਾਣਗੇ।
ਡਾ. ਅਮਰ ਸਿੰਘ ਨੇ ਦੱਸਿਆ ਕਿ ਹੁਡਕੋ ਪ੍ਰੋਜੈਕਟ ਅਧੀਨ ਕੀਤੇ ਜਾ ਰਹੇ ਇਸ ਪਹਿਲੇ ਗੇੜ ਦੇ ਕੰਮ 'ਤੇ 2.92 ਕਰੋੜ ਰੁਪਏ ਖਰਚੇ ਜਾਣਗੇ। ਇਹ ਪ੍ਰੋਜੈਕਟ ਅਗਲੇ 9 ਮਹੀਨੇ ਵਿੱਚ ਮੁਕੰਮਲ ਕਰਨ ਦਾ ਟੀਚਾ ਹੈ। ਉਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਤਿੰਨ ਹਿੱਸਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ, ਜਿਸ ਵਿੱਚ 750 ਮੀਟਰ ਮੇਨ ਸੀਵਰ ਲਾਈਨ, 1790 ਰਾਈਜ਼ਿੰਗ ਮੇਨ ਲਾਈਨ ਅਤੇ ਮੇਨ ਪੰਪਿੰਗ ਸਟੇਸ਼ਨ ਦਾ ਵਿਸਤਾਰ ਕੀਤਾ ਜਾਵੇਗਾ। ਇਸ ਤਰ੍ਹਾਂ ਸ਼ਹਿਰ ਦੇ ਸੀਵਰੇਜ ਦੀ ਕਪੈਸਟੀ ਵਿੱਚ ਵੱਡੀ ਪੱਧਰ 'ਤੇ ਵਾਧਾ ਹੋ ਜਾਵੇਗਾ।
ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਸ਼ਹਿਰ ਵਿੱਚ 25 ਕਿਲੋਮੀਟਰ ਸੀਵਰੇਜ ਲਾਈਨ ਕੰਮ ਕਰ ਰਹੀ ਹੈ, ਜੋ ਕਿ ਪੁਰਾਣੀ ਅਤੇ ਤੰਗ ਹੈ, ਜਿਸ ਕਾਰਨ ਸ਼ਹਿਰ ਵਿੱਚ ਪਾਣੀ ਰੁਕਣ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹਿਰ ਦਾ ਗੰਦਾ ਪਾਣੀ ਸ਼ਹਿਰ ਦੇ ਬਾਹਰੋਂ-ਬਾਹਰੋਂ ਕੱਚਾ ਕਿਲ੍ਹਾ ਡਰੇਨ ਵਿੱਚ ਪਾ ਦਿੱਤਾ ਜਾਵੇਗਾ। ਡਾ. ਅਮਰ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ 'ਸੀਵਰੇਜ ਟਰੀਟਮੈਂਟ ਪਲਾਂਟ' ਵੀ ਲਗਾਇਆ ਜਾਵੇਗਾ, ਜਿਸ ਦੀ ਟੈਂਡਰ ਪ੍ਰਕਿਰਿਆ ਆਰੰਭ ਦਿੱਤੀ ਗਈ ਹੈ।
ਉਹਨਾਂ  ਦੱਸਿਆ ਕਿ ਅੱਜ ਸ਼ਹਿਰ ਦੇ ਪੰਪਿੰਗ ਸਟੇਸ਼ਨ ਦੀ ਸਮਰੱਥਾ 10 ਤੋਂ ਵਧਾ ਕੇ 23 ਐਮ.ਐਲ.ਡੀ ਤੱਕ ਕਰਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ 50 ਕਿ. ਮੀ. ਸੀਵਰੇਜ ਲਾਈਨ ਵੀ ਪਾਈ ਜਾਵੇਗੀ, ਜਿਸ ਦੇ ਪੈਣ ਤੋਂ ਬਾਅਦ ਸ਼ਹਿਰ 'ਚ ਗੰਦੇ ਪਾਣੀ ਦੇ ਓਵਰ ਫਲੋਅ ਹੋਣ ਦੀ ਸਮੱਸਿਆ ਤੋਂ ਨਿਜ਼ਾਤ ਮਿਲ ਜਾਵੇਗੀ।
ਉਹਨਾਂ ਕਿਹਾ ਕਿ ਸ਼ਹਿਰ ਵਿੱਚ ਐਲ.ਈ.ਡੀ ਲਾਈਟਾਂ ਲਗਾਉਣ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ ਅਤੇ ਉਹ ਛੇਤੀ ਹੀ ਰਾਏਕੋਟ ਸ਼ਹਿਰ ਵਾਸੀਆਂ ਨੂੰ ਗੈਸ ਪਾਈਪ ਲਾਈਨ ਸਪਲਾਈ ਦੀ ਸੁਵਿਧਾ ਵੀ ਮੁਹੱਈਆ ਕਰਵਾ ਦੇਣਗੇ। ਉਹਨਾਂ ਰਾਏਕੋਟ ਸ਼ਹਿਰ ਨੂੰ ਇਕ ਨਮੂਨੇ ਦਾ ਸ਼ਹਿਰ ਬਣਾਉਣ ਦਾ ਜੋ ਵਾਅਦਾ ਸ਼ਹਿਰ ਵਾਸੀਆਂ ਨਾਲ ਕੀਤਾ ਹੈ ਉਹ ਉਸ ਵਾਅਦੇ ਨੂੰ ਹਰ ਹਾਲਤ ਵਿੱਚ ਪੂਰਾ ਕਰਨਗੇ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੁਖਪਾਲ ਸਿੰਘ ਗੋਂਦਵਾਲ, ਵਾਈਸ ਚੇਅਰਮੈਨ ਸੁਦਰਸ਼ਨ ਜੋਸ਼ੀ, ਏਬੰਤ ਜੈਨ, ਵਿਨੋਦ ਜੈਨ ਰਾਜੂ, ਬਲਜਿੰਦਰ ਸਿੰਘ ਰਿੰਪਾ, ਪ੍ਰਭਦੀਪ ਸਿੰਘ ਗਰੇਵਾਲ, ਕਮਲਪ੍ਰੀਤ ਸਿੰਘ ਨੱਥੋਵਾਲ, ਨਰੈਣ ਦੱਤ ਕੌਸ਼ਿਕ, ਕੌਂਸਲਰ ਹਰਵਿੰਦਰ ਸਿੰਘ ਬਿੱਟੂ, ਬਲਜਿੰਦਰ ਸਿੰਘ ਗਰੇਵਾਲ, ਠੇਕੇਦਾਰ ਮੁਖਤਿਆਰ ਸਿੰਘ, ਗੋਪਾਲ ਜੋਸ਼ੀ, ਮੰਗਤ ਰਾਏ ਬਾਂਸਲ, ਵਰਿੰਦਰ ਕੁਮਾਰ ਕਾਲਾ, ਸੁਖਪਾਲ ਸਿੰਘ ਕਾਕੂ, ਰਜਿੰਦਰ ਭੀਲ, ਸੋਹਣ ਸਿੰਘ ਬੁਰਜ, ਮੇਜਰ ਗਿੱਲ, ਸੁਮਨਦੀਪ ਸਿੰਘ ਦੀਪਾ, ਪਟਵਾਰੀ ਇਕਬਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਮੌਜੂਦ ਸਨ।

Wednesday, November 27, 2019

ਪਿੰਡ ਬੀਰਮੀ 'ਚ ਸੰਭਾਵੀ ਮਾਵਾਂ ਨੂੰ ਜਣੇਪੇ ਸੰਬੰਧੀ ਜਾਣਕਾਰੀ ਦੇਣ ਲਈ ਵਰਕਸ਼ਾਪ

Nov 27, 2019, 5:45 PM
ਗਰਭਵਤੀ ਔਰਤਾਂ ਨੂੰ ਸਾਰੇ ਸਬੰਧਤ ਪੱਖਾਂ ਬਾਰੇ ਕੀਤਾ ਜਾਗਰੂਕ 
ਲੁਧਿਆਣਾ ਦੇ ਸਾਰੇ ਬਲਾਕਾਂ 'ਚ ਰੋਟੇਸ਼ਨ ਵਾਰ ਲੱਗਣਗੀਆਂ ਵਰਕਸ਼ਾਪਾਂ


ਲੁਧਿਆਣਾ: 27 ਨਵੰਬਰ 2019: (ਲੁਧਿਆਣਾ ਸਕਰੀਨ ਬਿਊਰੋ)::ਜ਼ਿਲਾ ਪ੍ਰਸਾਸ਼ਨ ਨੇ ਵਿਲੱਖਣ ਉਪਰਾਲਾ ਕਰਦਿਆਂ ਸੰਭਾਵੀ ਮਾਵਾਂ ਨੂੰ ਗਰਭ ਅਵਸਥਾ ਅਤੇ ਜਣੇਪੇ ਸਮੇਤ ਹੋਰ ਕਈ ਪੱਖਾਂ ਤੋਂ ਜਾਗਰੂਕ ਕਰਨ ਲਈ ਵਰਕਸ਼ਾਪਾਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਦੀ ਸ਼ੁਰੂਆਤ ਅੱਜ ਪਿੰਡ ਬੀਰਮੀ ਤੋਂ ਕੀਤੀ ਗਈ, ਜਿੱਥੇ ਦੇ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਸ਼ਹਿਰ ਦੀ ਔਰਤ ਰੋਗਾਂ ਦੀ ਮਾਹਿਰ ਡਾਕਟਰ ਨੀਲਮ ਸੋਢੀ ਦੀ ਅਗਵਾਈ ਵਿੱਚ ਟੀਮ ਵੱਲੋਂ ਵੱਡੀ ਗਿਣਤੀ ਵਿੱਚ ਸੰਭਾਵੀ ਮਾਵਾਂ ਨੂੰ ਜਾਗਰੂਕ ਕੀਤਾ ਗਿਆ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਦੀ ਸੁਯੋਗ ਅਗਵਾਈ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਅੰਮ੍ਰਿਤ ਸਿੰਘ ਵੱਲੋਂ ਤਿਆਰ ਕੀਤੇ ਗਏ ਇਸ ਪ੍ਰੋਜੈਕਟ ਤਹਿਤ ਇਹ ਵਰਕਸ਼ਾਪਾਂ ਜ਼ਿਲਾ ਲੁਧਿਆਣਾ ਅਧੀਨ ਪੈਂਦੇ ਸਾਰੇ 13 ਬਲਾਕਾਂ ਵਿੱਚ ਰੋਟੇਸ਼ਨਵਾਰ ਲਗਾਈਆਂ ਜਾਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਅਮ੍ਰਿਤ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਜ਼ਿਲਾ ਪ੍ਰਸਾਸ਼ਨ ਵੱਲੋਂ ਸ਼ਹਿਰ ਦੀ ਔਰਤ ਰੋਗਾਂ ਦੀ ਮਾਹਿਰ ਡਾਕਟਰ ਨੀਲਮ ਸੋਢੀ ਅਤੇ ਉਹਨਾਂ ਦੀ ਟੀਮ ਨਾਲ ਰਾਬਤਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਗਰਭਵਤੀ ਔਰਤਾਂ, ਖਾਸ ਕਰਕੇ ਪਹਿਲੀ ਵਾਰ ਮਾਂ ਬਣਨ ਵਾਲੀਆਂ, ਲਈ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਦੀਆਂ ਪ੍ਰਸਥਿਤੀਆਂ ਸੰਬੰਧੀ ਕਈ ਤੌਖ਼ਲੇ ਹੁੰਦੇ ਹਨ। ਉਹ ਇਸ ਸੰਬੰਧੀ ਬਹੁਤਾ ਕਿਸੇ ਨਾਲ ਗੱਲ ਵੀ ਨਹੀਂ ਕਰ ਪਾਉਂਦੀਆਂ। ਅਜਿਹੀਆਂ ਔਰਤਾਂ ਦੇ ਹਰ ਤਰਾਂ ਦੀਆਂ ਸ਼ੰਕਾਵਾਂ ਦਾ ਇਹਨਾਂ ਵਰਕਸ਼ਾਪਾਂ ਵਿੱਚ ਉੱਤਰ ਦੇਣ ਦੀ ਕੋਸ਼ਿਸ਼ ਕੀਤੀ ਜਾਇਆ ਕਰੇਗੀ। ਉਹਨਾਂ ਦੱਸਿਆ ਕਿ ਇਹਨਾਂ ਵਰਕਸ਼ਾਪਾਂ ਦੌਰਾਨ ਔਰਤਾਂ ਨੂੰ ਗਰਭ ਧਾਰਨ ਤੋਂ ਲੈ ਕੇ ਗਰਭ ਨਿਰੋਧਕ, ਗਰਭ ਅਵਸਥਾ, ਜਣੇਪਾ, ਮਾਂ ਬਣਨਾ, ਬੱਚੇ ਨੂੰ ਜਨਮ ਤੋਂ ਬਾਅਦ ਦੀਆਂ ਟੀਕਾਕਰਨ ਸਮੇਤ ਸਾਰੀਆਂ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਇਆ ਜਾਇਆ ਕਰੇਗਾ। ਇਹ ਜਾਣਕਾਰੀ ਦੇਣ ਵੇਲੇ ਔਰਤਾਂ ਦੀਆਂ ਸੱਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਵੀ ਕੋਲ ਸੱਦਿਆ ਜਾਇਆ ਕਰੇਗਾ। ਉਹਨਾਂ ਕਿਹਾ ਕਿ ਜੇਕਰ ਕੋਈ ਡਾਕਟਰ ਜਾਂ ਸੰਸਥਾ ਜਾਂ ਜਥੇਬੰਦੀ ਇਸ ਪ੍ਰੋਗਰਾਮ ਦਾ ਹਿੱਸਾ ਬਣਨਾ ਚਾਹੁੰਦੇ ਹਨ ਤਾਂ ਉਹ ਜ਼ਿਲਾ ਰੈੱਡ ਕਰਾਸ ਸੁਸਾਇਟੀ ਦੇ ਸੰਪਰਕ ਨੰਬਰ 01612444923 ਜਾਂ ਈਮੇਲ redcrossldh0yahoo.com 'ਤੇ ਸੰਪਰਕ ਕਰ ਸਕਦੇ ਹਨ। ਜੇਕਰ ਕੋਈ ਸੰਸਥਾ ਅਜਿਹੀ ਵਰਕਸ਼ਾਪ ਆਪਣੀ ਸੰਸਥਾ ਵਿੱਚ ਅਜਿਹੀ ਵਰਕਸ਼ਾਪ ਆਯੋਜਿਤ ਕਰਵਾਉਣਾ ਚਾਹੁੰਦੀ ਹੈ ਤਾਂ ਉਹ ਵੀ ਸੰਪਰਕ ਕਰ ਸਕਦੇ ਹਨ। ਉਹਨਾਂ ਕਿਹਾ ਕਿ ਇਸ ਸੰਬੰਧੀ ਡਾ. ਸੋਢੀ ਵੱਲੋਂ 10 ਵਲੰਟੀਅਰਾਂ ਦੀ ਟੀਮ ਵੀ ਤਿਆਰ ਕੀਤੀ ਜਾਵੇਗੀ, ਜੋ ਕਿ ਬਲਾਕ ਪੱਧਰ 'ਤੇ ਹਫ਼ਤਾਵਰੀ ਕੈਂਪਾਂ ਦਾ ਆਯੋਜਨ ਕਰਿਆ ਕਰੇਗੀ। ਇਸ ਮੌਕੇ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਆਈ. ਏ. ਐੱਸ. (ਅੰਡਰ ਟਰੇਨਿੰਗ), ਸ੍ਰੀਮਤੀ ਅਵਨੀਤ ਕੌਰ ਸੀ. ਡੀ. ਪੀ. ਓ. ਸੁਧਾਰ, ਡਾ. ਆਨੰਦ ਮਲਹੋਤਰਾ ਰੂਰਲ ਮੈਡੀਕਲ ਅਫ਼ਸਰ, ਨਵੋਦਿਆ ਵਲੰਟੀਅਰਜ਼, ਸੁਪਰਵਾਈਜ਼ਰਜ਼, ਆਂਗਣਵਾੜੀ ਵਰਕਰਜ਼, ਸਕੂਲ ਦੀ ਪ੍ਰਬੰਧਕੀ ਕਮੇਟੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Tuesday, November 26, 2019

ਸੰਭਾਵੀ ਮਾਵਾਂ ਨੂੰ ਜਣੇਪੇ ਸੰਬੰਧੀ ਜਾਣਕਾਰੀ ਦੇਣ ਮੁਹਿੰਮ ਤੇਜ਼

Nov 26, 2019, 4:14 PM
ਵਰਕਸ਼ਾਪ ਦਾ ਆਯੋਜਨ ਪਿੰਡ ਬੀਰਮੀ ਵਿਖੇ 27 ਨਵੰਬਰ ਨੂੰ
*ਗਰਭਵਤੀ ਔਰਤਾਂ ਨੂੰ ਗਰਭ, ਗਰਭ ਨਿਰੋਧਕ ਅਤੇ ਮਾਂ ਹੋਣ ਦੇ ਪੱਖਾਂ ਬਾਰੇ ਕੀਤਾ ਜਾਵੇਗਾ ਜਾਗਰੂਕ-ADC (D)
*ਜ਼ਿਲ੍ਹਾ ਲੁਧਿਆਣਾ ਦੇ ਸਾਰੇ ਬਲਾਕਾਂ ਵਿੱਚ ਰੋਟੇਸ਼ਨ ਵਾਰ ਲਗਾਈਆਂ ਜਾਣਗੀਆਂ ਵਰਕਸ਼ਾਪਾਂ
ਲੁਧਿਆਣਾ: 26 ਨਵੰਬਰ 2019: (ਲੁਧਿਆਣਾ ਸਕਰੀਨ ਬਿਊਰੋ)::
Courtesy Image 
ਜ਼ਿਲ੍ਹਾ ਪ੍ਰਸਾਸ਼ਨ ਨੇ ਵਿਲੱਖਣ ਉਪਰਾਲਾ ਕਰਦਿਆਂ ਸੰਭਾਵੀ ਮਾਵਾਂ ਨੂੰ ਗਰਭ ਅਵਸਥਾ ਅਤੇ ਜਣੇਪੇ ਸਮੇਤ ਹੋਰ ਕਈ ਪੱਖਾਂ ਤੋਂ ਜਾਗਰੂਕ ਕਰਨ ਲਈ ਵਰਕਸ਼ਾਪਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਦੀ ਸੁਯੋਗ ਅਗਵਾਈ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਅਮ੍ਰਿਤ ਸਿੰਘ ਵੱਲੋਂ ਤਿਆਰ ਕੀਤੇ ਗਏ ਇਸ ਪ੍ਰੋਜੈਕਟ ਤਹਿਤ ਇਹ ਵਰਕਸ਼ਾਪਾਂ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਸਾਰੇ 13 ਬਲਾਕਾਂ ਵਿੱਚ ਰੋਟੇਸ਼ਨਵਾਰ ਲਗਾਈਆਂ ਜਾਣਗੀਆਂ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਅਮ੍ਰਿਤ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸ਼ਹਿਰ ਦੀ ਔਰਤ ਰੋਗਾਂ ਦੀ ਮਾਹਿਰ ਡਾਕਟਰ ਨੀਲਮ ਸੋਢੀ ਅਤੇ ਉਨ੍ਹਾਂ ਦੀ ਟੀਮ ਨਾਲ ਰਾਬਤਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ, ਖਾਸ ਕਰਕੇ ਪਹਿਲੀ ਵਾਰ ਮਾਂ ਬਣਨ ਵਾਲੀਆਂ, ਲਈ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਦੀਆਂ ਪ੍ਰਸਥਿਤੀਆਂ ਸੰਬੰਧੀ ਕਈ ਤੌਖ਼ਲੇ ਹੁੰਦੇ ਹਨ। ਉਹ ਇਸ ਸੰਬੰਧੀ ਬਹੁਤਾ ਕਿਸੇ ਨਾਲ ਗੱਲ ਵੀ ਨਹੀਂ ਕਰ ਪਾਉਂਦੀਆਂ। ਅਜਿਹੀਆਂ ਔਰਤਾਂ ਦੇ ਹਰ ਤਰ੍ਹਾਂ ਦੀਆਂ ਸ਼ੰਕਾਵਾਂ ਦਾ ਇਨ੍ਹਾਂ ਵਰਕਸ਼ਾਪਾਂ ਵਿੱਚ ਉੱਤਰ ਦੇਣ ਦੀ ਕੋਸ਼ਿਸ਼ ਕੀਤੀ ਜਾਇਆ ਕਰੇਗੀ।
ਉਨ੍ਹਾਂ ਦੱਸਿਆ ਕਿ ਪਹਿਲੀ ਵਰਕਸ਼ਾਪ ਮਿਤੀ 27 ਨਵੰਬਰ, 2019 ਨੂੰ ਸਵੇਰੇ 10.30 ਵਜੇ ਪਿੰਡ ਬੀਰਮੀ ਦੇ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਲਗਾਈ ਜਾਵੇਗੀ। ਇਨ੍ਹਾਂ ਵਰਕਸ਼ਾਪਾਂ ਦੌਰਾਨ ਔਰਤਾਂ ਨੂੰ ਗਰਭ ਧਾਰਨ ਤੋਂ ਲੈ ਕੇ ਗਰਭ ਨਿਰੋਧਕ, ਗਰਭ ਅਵਸਥਾ, ਜਣੇਪਾ, ਮਾਂ ਬਣਨਾ, ਬੱਚੇ ਨੂੰ ਜਨਮ ਤੋਂ ਬਾਅਦ ਦੀਆਂ ਟੀਕਾਕਰਨ ਸਮੇਤ ਸਾਰੀਆਂ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਇਆ ਜਾਇਆ ਕਰੇਗਾ। ਇਹ ਜਾਣਕਾਰੀ ਦੇਣ ਵੇਲੇ ਔਰਤਾਂ ਦੀਆਂ ਸੱਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਵੀ ਕੋਲ ਸੱਦਿਆ ਜਾਇਆ ਕਰੇਗਾ।
ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਬੈਚ ਵਿੱਚ 47 ਔਰਤਾਂ ਨੂੰ ਉਨ੍ਹਾਂ ਦੀਆਂ ਸੱਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਡਾ. ਸੋਢੀ ਵੱਲੋਂ 10 ਵਲੰਟੀਅਰਾਂ ਦੀ ਟੀਮ ਵੀ ਤਿਆਰ ਕੀਤੀ ਜਾਵੇਗੀ, ਜੋ ਕਿ ਬਲਾਕ ਪੱਧਰ 'ਤੇ ਹਫ਼ਤਾਵਰੀ ਕੈਂਪਾਂ ਦਾ ਆਯੋਜਨ ਕਰਿਆ ਕਰੇਗੀ।  

Saturday, June 29, 2019

ਲੁਧਿਆਣਾ 'ਚ ਪੈਂਦੇ ਮਹੱਤਵਪੂਰਨ ਪ੍ਰੋਜੈਕਟਾਂ ਲਈ ਪ੍ਰਸਾਸ਼ਕੀ ਪ੍ਰਵਾਨਗੀ ਜਾਰੀ

Jun 29, 2019, 2:51 PM
ਹਲਕਾ ਫਤਹਿਗੜ ਸਾਹਿਬ ਅਧੀਨ ਪੈਂਦੇ ਮਹੱਤਵਪੂਰਨ ਪ੍ਰੋਜੈਕਟਾਂ 'ਤੇ ਖਰਚੇ ਜਾਣਗੇ 22.70 ਕਰੋੜ ਰੁਪਏ
MP ਡਾ. ਅਮਰ ਸਿੰਘ ਨੇ ਕਿਹਾ-ਚਿਰੋਕਣੀ ਮੰਗ ਹੋਈ ਪੂਰੀ
ਰਾਏਕੋਟ/ਲੁਧਿਆਣਾ: 29 ਜੂਨ 2019: (ਲੁਧਿਆਣਾ ਸਕਰੀਨ/ਪੰਜਾਬ ਸਕਰੀਨ)::
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਐਲਾਨੇ ਗਏ ਕਈ ਪ੍ਰੋਜੈਕਟਾਂ ਨੂੰ ਪ੍ਰਸਾਸ਼ਕੀ ਪ੍ਰਵਾਨਗੀ ਜਾਰੀ ਕਰ ਦਿੱਤੀ ਗਈ ਹੈ, ਜਿਸ ਨਾਲ ਇਹ ਕੰਮ ਹੁਣ ਜਲਦ ਸ਼ੁਰੂ ਹੋ ਜਾਣਗੇ। ਇਸ ਪ੍ਰਵਾਨਗੀ ਵਿੱਚ ਪਿੰਡ ਧਨਾਨਸੂ ਵਿੱਚ ਪ੍ਰਸਤਾਵਿਤ ਸਾਈਕਲ ਵੈਲੀ ਸਮੇਤ ਜ਼ਿਲਾ ਲੁਧਿਆਣਾ ਵਿੱਚ ਪੈਂਦੀਆਂ ਮਹੱਤਵਪੂਰਨ ਸੜਕਾਂ ਸ਼ਾਮਿਲ ਹਨ, ਜੋ ਕਿ ਹਲਕਾ ਫਤਹਿਗੜ ਸਾਹਿਬ ਦਾ ਹਿੱਸਾ ਹਨ। 22.70 ਕਰੋੜ ਰੁਪਏ ਦੀ ਲਾਗਤ ਵਾਲੇ ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਰੋਜ਼ਗਾਰ ਅਤੇ ਭਾਰੀ ਆਵਾਜਾਈ ਰਾਹਤ ਮਿਲੇਗੀ। ਇਹਨਾਂ ਪ੍ਰੋਜੈਕਟਾਂ ਲਈ ਇਹ ਪ੍ਰਵਾਨਗੀ ਜਾਰੀ ਕਰਾਉਣ ਵਿੱਚ ਹਲਕਾ ਫਤਹਿਗੜ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਦਾ ਖਾਸ ਯੋਗਦਾਨ ਰਿਹਾ ਹੈ। 
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਅਮਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਧਨਾਨਸੂ (ਹਲਕਾ ਸਾਹਨੇਵਾਲ) ਵਿੱਚ ਸਾਈਕਲ ਵੈਲੀ ਪ੍ਰੋਜੈਕਟ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਲਈ 5.50 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ। ਇਸ ਤੋ ਇਲਾਵਾ ਬਾਕੀ ਪ੍ਰੋਜੈਕਟਾਂ ਵਿੱਚ 9 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਚਾਵਾ-ਸਮਰਾਲਾ ਸੜਕ, 8.20 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਰਾਏਕੋਟ-ਮਲੇਰਕੋਟਲਾ ਸੜਕ ਸ਼ਾਮਿਲ ਹਨ।  
ਲੋਕ ਨਿਰਮਾਣ ਵਿਭਾਗ ਵੱਲੋਂ ਜਾਰੀ ਕੀਤੀ ਗਈ ਪ੍ਰਵਾਨਗੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਇਹਨਾਂ ਸੜਕਾਂ ਦੇ ਨਿਰਮਾਣ ਨਾਲ ਲੋਕਾਂ ਵੱਲੋਂ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਮੰਗ ਪੂਰੀ ਹੋਈ ਹੈ।ਜਦਕਿ ਸਾਈਕਲ ਵੈਲੀ ਪ੍ਰੋਜੈਕਟ ਨਾਲ ਇਲਾਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲਣ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਹਨਾਂ ਵੱਲੋਂ ਦੱਸਿਆ ਗਿਆ ਕਿ ਸਰਕਾਰ ਵੱਲੋਂ ਹਲਕਾ ਰਾਏਕੋਟ ਦੀਆਂ 95.94 ਕਿਲੋ ਮੀਟਰ ਲੰਬਾਈ ਦੀਆਂ ਲਿੰਕ ਸੜਕਾਂ ਦੀ ਰਿਪੇਅਰ 1134.40 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਜਾ ਰਹੀ ਹੈ, ਜਿਸ ਦੇ ਕੰਮ ਲਗਭਗ ਮੁਕੰਮਲ ਹੋਣ ਵਾਲੇ ਹਨ। ਇਸ ਤੋਂ ਇਲਾਵਾ ਸਾਲ 2019 ਦੌਰਾਨ ਹਲਕਾ ਰਾਏਕੋਟ ਦੀਆਂ ਹੋਰ ਬਾਕੀ ਰਹਿੰਦੀਆਂ ਲਿੰਕ ਸੜਕਾਂ ਦੀ ਰਿਪੇਅਰ ਵੀ ਕੀਤੀ ਜਾਵੇਗੀ, ਜਿਹਨਾਂ ਉੱਪਰ 825 ਲੱਖ ਰੁਪਏ ਖਰਚ ਕੀਤੇ ਜਾਣ ਦਾ ਅਨੁਮਾਨ ਹੈ।
ਡਾ. ਅਮਰ ਸਿੰਘ ਨੇ ਹਲਕਾ ਫਤਹਿਗੜ ਸਾਹਿਬ ਵਾਸੀਆਂ ਦੀ ਇਸ ਚਿਰੋਕਣੀ ਮੰਗ ਨੂੰ ਪੂਰਾ ਕਰਨ 'ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਲਕਾ ਫਤਹਿਗੜ ਸਾਹਿਬ ਦੇ ਵਿਕਾਸ ਨੂੰ ਸਮਰਪਿਤ ਕਈ ਹੋਰ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸੜਕੀ ਨੈੱਟਵਰਕ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਦ੍ਰਿੜ ਯਤਨਸ਼ੀਲ ਹੈ। 

Friday, April 5, 2019

ਨਾਗਰਿਕਾਂ ਦੀ ਸਹੂਲਤ ਲਈ ਮੋਬਾਇਲ ਐਪਲੀਕੇਸ਼ਨਾਂ ਦੀ ਸ਼ੁਰੂਆਤ

Apr 5, 2019, 11:22 AM
ਲੋਕ ਇਹਨਾਂ ਸਹੂਲਤਾਂ ਨੂੰ ਵਰਤ ਕੇ ਜਮਹੂਰੀਅਤ ਨੂੰ ਮਜ਼ਬੂਤ ਕਰਨ 
ਲੁਧਿਆਣਾ: 5 ਅਪ੍ਰੈਲ 2019: (ਲੁਧਿਆਣਾ ਸਕਰੀਨ ਬਿਊਰੋ):
ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਖਾਲਾ ਬਨਾਉਣ ਅਤੇ ਭਾਰਤੀ ਚੋਣ ਕਮਿਸ਼ਨ ਨੂੰ ਅੱਜ ਦੇ ਸਮੇਂ ਦਾ ਹਾਣੀ ਬਨਾਉਣ ਦੇ ਮਕਸਦ ਨਾਲ ਭਾਰਤੀ ਚੋਣ ਕਮਿਸ਼ਨ ਨੇ ਕਈ ਆਈ.ਟੀ. ਇਨੀਸ਼ੀਏਟਿਵ ਲਏ ਹਨ। ਇਸ ਇਨੀਸ਼ੀਏਟਿਵ ਤਹਿਤ ਭਾਰਤੀ ਚੋਣ ਕਮਿਸ਼ਨਰ ਨੇ ਕਈ ਵੋਟਰ ਫਰੈਂਡਲੀ ਮੋਬਾਇਲ ਐਪ, ਵੈਬਸਾਇਟ ਅਤੇ ਹੈਲਪ ਲਾਈਨ ਸ਼ੁਰੂ ਕੀਤੀ ਹੈ।   
ਚੋਣ ਪ੍ਰਕਿਰਿਆ ਵਿੱਚ ਤਕਨਾਲੋਜੀ ਦੇ ਜਾਣਕਾਰ ਅਜੋਕੇ ਨੌਜਵਾਨਾਂ ਦੀ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਹਿੱਤ ਇੱਕ ਨਵੇਕਲਾ ਰਾਹ ਅਪਣਾਕੇ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਕਈ ਤਕਨੀਕੀ ਪਹਿਲਕਦਮੀਆਂ ਕਰਦਿਆਂ ਕਈ ਮੋਬਾਇਲ ਐਪਲੀਕੇਸ਼ਨਾਂ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਕਈ ਹੋਰ ਆਨਲਾਈਨ ਸਹੂਲਤਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਿਨਾਂ ਦੀ ਵਰਤੋਂ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਜ਼ਰੂਰੀ ਦਸਤਾਵੇਜ਼ /ਸਟੇਟਮੈਂਟਸ ਜਮਾਂ ਕਰਵਾਉਣ ਜਾਂ ਕਿਸੇ ਪ੍ਰਕਾਰ ਦੀ ਮਨਜ਼ੂਰੀ ਲੈਣ ਲਈ ਕੀਤੀ ਜਾ ਸਕਦੀ ਹੈ। ਇਸਦੇ ਨਾਲ ਹੀ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੀਆਂ ਉਕਤ ਪਹਿਲਕਦਮੀਆਂ ਨਾਗਰਿਕਾਂ ਦੀ ਸਹੂਲਤ ਲਈ ਵਧੇਰੇ ਕਾਰਗਰ ਸਾਬਤ ਹੋਣਗੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀਆਂ ਐਪਲੀਕੇਸ਼ਨਾਂ ਵਿੱਚੋਂ ਇੱਕ 'ਸੁਵਿਧਾ ਐਪ' ਹੈ। ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਮੀਟਿੰਗ, ਰੈਲੀਆਂ ਆਦਿ ਕਰਨ ਤੋਂ ਪਹਿਲਾਂ ਮਨਜ਼ੂਰੀਆਂ ਲੈਣ ਸਬੰਧੀ ਅਪਲਾਈ ਕਰਨ ਲਈ ਇਹ ਇੱਕ ਸਿੰਗਲ ਵਿੰਡੋ ਸਿਸਟਮ ਹੈ। ਇਹ ਸਾਰੀ ਕਾਰਵਾਈ ਐਂਡਰਾਇਡ ਐਪ ਜ਼ਰੀਏ ਵੀ ਕੀਤੀ ਜਾ ਸਕਦੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ/ਪਾਰਟੀਆਂ ਦੁਆਰਾ ਬੇਨਤੀ  ਕਰਨ ਦੇ 24 ਘੰਟੇ ਅੰਦਰ ਮਨਜ਼ੂਰੀਆਂ ਦੇਣ ਸਬੰਧੀ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਉਹਨਾਂ ਅੱਗੇ ਦੱਸਿਆ ਕਿ 'ਸੀਵਿਜ਼ਲ' ਨਾਮੀ ਇੱਕ ਹੋਰ ਮਹੱਤਵਪੂਰਨ ਐਪ ਟਾਈਮ-ਸਟੈਂਪਡ, ਆਦਰਸ਼ ਚੋਣ ਜ਼ਾਬਤੇ ਦੇ ਪ੍ਰਮਾਣ ਅਧਾਰਤ ਸਬੂਤ/ਖ਼ਰਚਾ ਹੱਦ ਦੀ ਉਲੰਘਣਾ, ਆਟੋ ਲੋਕੇਸ਼ਨ ਡਾਟਾ ਨਾਲ ਲਾਈਵ ਫੋਟੋ/ਵੀਡੀਓ ਦੀ ਸਹੂਲਤ ਪ੍ਰਦਾਨ ਕਰਦੀ ਹੈ। ਕੋਈ ਵੀ ਨਾਗਰਿਕ ਮੋਬਾਇਲ ਐਪ ਜ਼ਰੀਏ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਫਿਰ ਉੱਡਣ ਦਸਤੇ ਮਾਮਲੇ ਦੀ ਪੜਤਾਲ ਕਰਦੇ ਹਨ ਅਤੇ ਰਿਟਰਨਿੰਗ ਅਫ਼ਸਰ ਫੈਸਲਾ ਲੈਂਦਾ ਹੈ। ਸੀਵਿਜ਼ਲ ਦਾ ਸਟੇਟਸ ਸੀਵਿਜ਼ਲ ਸ਼ਿਕਾਇਤਕਰਤਾ ਨਾਲ ਨਿਰਧਾਰਿਤ ਸਮਾਂ ਸੀਮਾ ਅੰਦਰ ਸਾਂਝਾ ਕੀਤਾ ਜਾ ਸਕਦਾ ਹੈ। 
'ਵੋਟਰ ਹੈਲਪਲਾਈਨ' ਨਾਮੀ ਇੱਕ ਹੋਰ ਐਂਡਰਾਇਡ ਅਧਾਰਿਤ  ਮੋਬਾਇਲ ਐਪ ਦੀ ਸ਼ੁਰੂਆਤ ਵੀ ਕੀਤੀ ਗਈ ਹੈ। ਇਹ ਐਪ ਸਾਰੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਲੱਭਣ, ਆਨਲਾਈਨ ਫਾਰਮ ਜਮਾਂ ਕਰਵਾਉਣ, ਐਪਲੀਕੇਸ਼ਨ ਦਾ ਸਟੇਟਸ ਚੈੱਕ ਕਰਨ,  ਮੋਬਾਇਲ ਐਪ 'ਤੇ ਸ਼ਿਕਾਇਤ ਦਰਜ ਕਰਵਾਉਣ ਅਤੇ ਜਵਾਬ ਹਾਸਲ ਕਰਨ ਦੇ ਨਾਲ ਨਾਲ ਬੂਥ ਲੈਵਲ ਅਧਿਕਾਰੀਆਂ, ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਜਿਲਾਂ ਚੋਣ ਅਫ਼ਸਰਾਂ ਨਾਲ ਸੰਪਰਕ ਕਰਨ ਸਬੰਧੀ ਵੇਰਵੇ ਹਾਸਲ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ। ਇਹ ਸਾਰੀ ਜਾਣਕਾਰੀ ਤੁਸੀਂ ਵੋਟਰ ਹੈਲਪਲਾਈਨ ਮੋਬਾਇਲ ਐਪ ਜਾਂ ਸਬੰਧਤ ਪੋਰਟਲ ਜਾਂ 1950 ਹੈਲਪਲਾਈਨ ਨੰਬਰ 'ਤੇ ਕਾਲ ਕਰਕੇ ਹਾਸਿਲ ਕਰ ਸਕਦੇ ਹੋ। ਇਸੇ ਤਰਜ਼ 'ਤੇ ਨਾਗਰਿਕ 1950 'ਤੇ ਐਸ.ਐਮ.ਐਸ. ਭੇਜ ਕੇ ਐਸ.ਐਮ.ਐਸ. ਸੇਵਾ ਦਾ ਲਾਭ ਵੀ ਉਠਾ ਸਕਦੇ ਹਨ ਅਤੇ ਇਹ ਬਿਲਕੁਲ ਮੁਫ਼ਤ ਹੈ। ਇਸ ਮੋਬਾਇਲ ਐਪ ਜ਼ਰੀਏ ਸਾਰੇ ਫਾਰਮ, ਨਤੀਜੇ, ਉਮੀਦਵਾਰ ਦਾ ਹਲਫ਼ਨਾਮਾ, ਪ੍ਰੈਸ ਨੋਟ, ਵੋਟਰ ਜਾਗਰੂਕਤਾ ਅਤੇ ਹੋਰ ਮਹੱਤਵਪੂਰਨ ਨਿਰਦੇਸ਼ ਆਦਿ ਸਹੂਲਤਾਂ ਉਪਲੱਬਧ ਹੋ ਜਾਂਦੀਆਂ ਹਨ।
ਜ਼ਿਲਾ  ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਇਸਦੇ ਨਾਲ ਹੀ ਪਰਸਨਜ਼ ਵਿਦ ਡਿਸਏਬਿਲਟੀ (ਪੀ.ਡਬਲਿਊ.ਡੀਜ਼) ਦੀ ਸਹੂਲਤ ਲਈ 'ਪੀ.ਡਬਲਿਊ.ਡੀ. ਐਪ' ਵੀ ਸ਼ੁਰੂ ਕੀਤੀ ਗਈ ਹੈ। ਇਸ ਐਪ ਪਰਸਨਜ਼ ਵਿਦ ਡਿਬਏਬਿਲਟੀ ਲਈ ਨਵੀਂ ਰਜਿਸਟ੍ਰੇਸ਼ਨ ਲਈ ਬੇਨਤੀ ਕਰਨ, ਪਤੇ ਵਿੱਚ ਤਬਦੀਲੀ, ਵੇਰਵੇ ਵਿੱਚ ਤਬਦੀਲੀ ਅਤੇ ਆਪਣੇ ਆਪ ਨੂੰ ਪੀ.ਡਬਲਿਊ.ਡੀ ਵਜੋਂ ਮਾਰਕ ਕਰਨ ਦੀਆਂ ਸਹੂਲਤਾਂ ਉਪਲੱਬਧ ਕਰਵਾਉਂਦੀ ਹੈ। ਪੀ.ਡਬਲਿਊ.ਡੀਜ਼ ਨੇ ਸਿਰਫ਼ ਆਪਣੇ ਸੰਪਰਕ ਸਬੰਧੀ ਵੇਰਵੇ ਭਰਨੇ ਹਨ ਅਤੇ ਫਿਰ ਉਨਾਂ ਨੂੰ ਡੋਰਸਟੈੱਪ ਫੈਸਿਲਟੀ ਪ੍ਰਦਾਨ ਕਰਨਾ ਬੂਥ ਲੈਵਲ ਅਫ਼ਸਰ ਦੀ ਜ਼ਿੰਮੇਵਾਰੀ ਹੋਵੇਗੀ। ਵੋਟਿੰਗ ਦੌਰਾਨ ਪੀ.ਡਬਲਿਊ.ਡੀਜ਼ ਵੀਲਚੇਅਰ ਲਈ ਬੇਨਤੀ ਵੀ ਕਰ ਸਕਦੇ ਹਨ।
ਉਹਨਾਂ ਆਸ ਪ੍ਰਗਟਾਈ ਕਿ ਤਕਨਾਲੋਜੀ ਦੀ ਵਰਤੋਂ, ਲੋਕਾਂ ਨੂੰ ਵੋਟਰ ਵਜੋਂ ਆਪਣਾ ਨਾਮ ਦਰਜ ਕਰਨ ਅਤੇ ਚੋਣ ਪ੍ਰਕਿਰਿਆ ਵਿੱਚ ਹਿੱਸਾ ਪਾਉਣ ਨੂੰ ਹੋਰ ਸੁਖਾਲਾ ਬਣਾ ਦੇਵੇਗੀ ਅਤੇ ਇਸ ਨਾਲ ਕਿਸੇ ਕਿਸਮ ਦੀ ਉਲੰਘਣਾ ਬਾਰੇ ਜਾਣੂ ਕਰਵਾਕੇ ਸਾਫ-ਸੁਥਰੀਆਂ ਤੇ ਨਿਰਪੱਖ ਚੋਣਾਂ ਕਰਵਾਉਣ ਵਿੱਚ ਵੀ ਸਹਾਇਤਾ ਮਿਲੇਗੀ। ਉਨਾਂ ਨੇ ਲੋਕਾਂ ਨੂੰ ਤਕਨਾਲੋਜੀ ਦੀਆਂ ਇਨਾਂ ਸਹੂਲਤਾਂ ਨੂੰ ਵਰਤ ਕੇ ਜਮਹੂਰੀਅਤ ਦੀ ਮਜ਼ਬੂਤੀ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਲਈ ਅਪੀਲ ਕੀਤੀ।

Monday, February 25, 2019

ਪ੍ਰੀਖਿਆ ਕੇਂਦਰਾਂ ਦੇ ਬਾਹਰ ਪੰਜ ਜਾਂ ਵਧੇਰੇ ਵਿਅਕਤੀਆਂ ਦੇ ਇਕੱਠ 'ਤੇ ਪਾਬੰਦੀ

100 ਮੀਟਰ ਦੇ ਘੇਰੇ ਅੰਦਰ ਸਵੇਰੇ 8 ਵਜੇ ਤੋਂ 3 ਵਜੇ ਤੱਕ ਲਾਊਡ ਸਪੀਕਰ ਵੀ ਨਹੀਂ ਲਗਾਇਆ ਜਾ ਸਕੇਗਾ
ਲੁਧਿਆਣਾ: 25 ਫਰਵਰੀ (ਲੁਧਿਆਣਾ ਸਕਰੀਨ ਬਿਊਰੋ)::
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆ 1 ਮਾਰਚ ਤੋਂ ਅਤੇ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ 15 ਮਾਰਚ, 2019 ਤੋਂ ਸ਼ੁਰੂ ਹੋਣ ਜਾ ਰਹੀ ਹੈ। ਜਿਸ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਦੇ ਅੰਦਰ-ਅੰਦਰ ਸਵੇਰੇ 8 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰ ਚਲਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ। 
ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਪ੍ਰੀਖਿਆ ਵਾਲੇ ਦਿਨ ਪ੍ਰੀਖਿਆ ਕੇਂਦਰਾਂ ਦੇ ਬਾਹਰ ਕਈ ਵਾਰ ਬਹੁਤ ਜਿਆਦਾ ਭੀੜ ਹੋ ਜਾਂਦੀ ਹੈ, ਜਿਸ ਕਾਰਨ ਆਵਾਜਾਈ ਦੀ ਸਮੱਸਿਆ ਤਾਂ ਬਣਦੀ ਹੀ ਹੈ, ਕਈ ਵਾਰ ਕਾਨੂੰਨ ਵਿਵਸਥਾ ਵੀ ਵਿਗੜਨ ਦਾ ਖਦਸ਼ਾ ਪੈਦਾ ਹੋ ਜਾਂਦਾ ਹੈ। ਇਸੇ ਤਰ•ਾਂ ਪ੍ਰੀਖਿਆ ਕੇਂਦਰਾਂ ਦੇ ਬਾਹਰ ਕਈ ਵਾਰ ਪ੍ਰੋਗਰਾਮ ਦੌਰਾਨ ਸਾਊਂਡ ਸਿਸਟਮ ਲਗਾਇਆ ਜਾਂਦਾ ਹੈ। ਆਵਾਜ਼ ਬਹੁਤ ਉੱਚੀ ਹੋਣ ਕਾਰਨ ਬੱਚਿਆਂ ਨੂੰ ਪ੍ਰੀਖਿਆ ਦੇਣ ਵਿੱਚ ਬਹੁਤ ਪ੍ਰੇਸ਼ਾਨੀ ਹੁੰਦੀ ਹੈ। ਉਕਤ ਕਾਰਨਾਂ ਕਰਕੇ ਇਹ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ, ਜੋ ਕਿ 1 ਮਾਰਚ ਤੋਂ 31 ਮਾਰਚ, 2019 ਤੱਕ ਲਾਗੂ ਰਹਿਣਗੇ। 

Sunday, February 24, 2019

ਜ਼ਿਲ੍ਹਾ ਲੁਧਿਆਣਾ 5201 ਨੌਕਰੀਆਂ ਦੇ ਕੇ ਪਹਿਲੇ ਸਥਾਨ ’ਤੇ ਰਿਹਾ

Feb 24, 2019, 6:29 PM
-ਘਰ-ਘਰ ਰੋਜ਼ਗਾਰ ਯੋਜਨਾ-

ਪਟਿਆਲਾ 3175 ਨੌਕਰੀਆਂ ਨਾਲ ਦੂਜੇ ਅਤੇ ਸੰਗਰੂਰ 3068 ਨੌਕਰੀਆਂ ਨਾਲ ਤੀਜੇ ਸਥਾਨ ’ਤੇ 
ਪੰਜਾਬ ਸਰਕਾਰ ਵੱਲੋਂ 13 ਤੋਂ 22 ਫਰਵਰੀ ਤੱਕ ਸਬ-ਡਵੀਜਨ ਪੱਧਰੀ ਲਗਾਏ ਗਏ ਰੋਜ਼ਗਾਰ ਮੇਲੇ
ਲੁਧਿਆਣਾ: 25 ਫਰਵਰੀ (ਲੁਧਿਆਣਾ ਸਕਰੀਨ ਬਿਊਰੋ)::
ਪੰਜਾਬ ਸਰਕਾਰ ਵੱਲੋਂ ‘ਘਰ-ਘਰ ਰੋਜ਼ਗਾਰ ਯੋਜਨਾ’ ਤਹਿਤ ਮਿਤੀ 13 ਫਰਵਰੀ ਤੋਂ 22 ਫਰਵਰੀ ਤੱਕ ਆਯੋਜਿਤ ਕੀਤੇ ਗਏ ਰੋਜ਼ਗਾਰ ਮੇਲਿਆਂ ਦਾ ਸਭ ਤੋਂ ਵੱਧ ਲਾਭ ਜ਼ਿਲ੍ਹਾ ਲੁਧਿਆਣਾ ਦੇ ਬੇਰੁਜ਼ਗਾਰ ਨੌਜਵਾਨਾਂ ਨੇ ਚੁੱਕਿਆ ਹੈ। ਸਬ-ਡਵੀਜ਼ਨ ਪੱਧਰ ’ਤੇ ਲਗਾਏ ਗਏ ਇਨ੍ਹਾਂ ਮੇਲਿਆਂ ਵਿੱਚ ਜ਼ਿਲ੍ਹਾ ਲੁਧਿਆਣਾ ਨੇ 5201 ਨੌਕਰੀਆਂ ਦੇ ਕੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ 3175 ਨੌਕਰੀਆਂ ਦੇ ਕੇ ਜ਼ਿਲ੍ਹਾ ਪਟਿਆਲਾ ਦੂਜੇ ਅਤੇ 3068 ਨੌਕਰੀਆਂ ਦੇ ਕੇ ਜ਼ਿਲ੍ਹਾ ਸੰਗਰੂਰ ਤੀਜੇ ਸਥਾਨ ’ਤੇ ਰਹੇ। 
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਸੂਬੇ ਭਰ ਵਿੱਚ ਲਗਾਏ ਗਏ ਇਨ੍ਹਾਂ ਮੇਲਿਆਂ ਵਿੱਚ 40517 ਨੌਜਵਾਨਾਂ ਨੂੰ ਨੌਕਰੀ ਮਿਲੀ, ਜਦਕਿ 6149 ਬੇਰੁਜ਼ਗਾਰਾਂ ਨੂੰ ਵੱਖ-ਵੱਖ ਨੌਕਰੀਆਂ ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਇਸ ਤੋਂ ਇਲਾਵਾ 4070 ਨੌਜਵਾਨਾਂ ਵੱਲੋਂ ਆਪਣਾ ਕਾਰੋਬਾਰ ਸ਼ੁਰੂ ਕਰਨ ਦੀ ਵੀ ਇੱਛਾ ਪ੍ਰਗਟਾਈ ਗਈ ਹੈ। 
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਲਗਾਏ ਇਨ੍ਹਾਂ ਮੇਲਿਆਂ ਦੌਰਾਨ 280 ਨੌਕਰੀ ਦਾਤਿਆਂ (ਇੰਪਲਾਇਰਜ਼) ਵੱਲੋਂ 32400 ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਸੀ। ਇਨ੍ਹਾਂ ਨੌਕਰੀਆਂ ਲਈ ਕੁੱਲ 11841 ਬੇਰੁਜ਼ਗਾਰਾਂ ਨੇ ਭਾਗ ਲਿਆ। ਕੁੱਲ 5201 ਬੇਰੁਜ਼ਗਾਰਾਂ ਨੂੰ ਨੌਕਰੀਆਂ ਮਿਲਣ ਦੇ ਨਾਲ-ਨਾਲ 14 ਬੇਰੁਜ਼ਗਾਰਾਂ ਨੇ ਸਵੈ-ਰੋਜ਼ਗਾਰ ਲਈ ਆਪਣੀ ਰਜਿਸਟ੍ਰੇਸ਼ਨ ਕਰਵਾਈ। ਇਸ ਤਰ੍ਹਾਂ ਇਨ੍ਹਾਂ ਮੇਲਿਆਂ ਵਿੱਚ ਭਾਗ ਲੈਣ ਵਾਲੇ ਬੇਰੁਜ਼ਗਾਰਾਂ ਦੀ ਗਿਣਤੀ ਵਿੱਚ ਵੀ ਜ਼ਿਲ੍ਹਾ ਲੁਧਿਆਣਾ ਦੀ ਝੰਡੀ ਰਹੀ। 
ਉਨ੍ਹਾਂ ਜ਼ਿਲ੍ਹਾ ਲੁਧਿਆਣਾ ਵਿੱਚ ਲਗਾਏ ਸਬ-ਡਵੀਜ਼ਨ ਪੱਧਰੀ ਮੇਲਿਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਲੁਧਿਆਣਾ ਦੇ ਟੀ. ਸੀ. ਕੇ. ਟੀ. ਇੰਸਟੀਚਿੳੂਟ ਵਿਖੇ ਲਗਾਏ ਗਏ ਲੁਧਿਆਣਾ (ਪੂਰਬੀ) ਰੋਜ਼ਗਾਰ ਮੇਲੇ ਵਿੱਚ ਸਭ ਤੋਂ ਵਧੇਰੇ 1706 ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦਿੱਤਾ ਗਿਆ, ਜਦਕਿ ਰਾਏਕੋਟ ਵਿਖੇ 833, ਖੰਨਾ ਵਿਖੇ 768, ਆਈ. ਟੀ. ਆਈ. ਲੁਧਿਆਣਾ (ਪੱਛਮੀ) ਵਿਖੇ 620, ਜਗਰਾਂਉ ਵਿਖੇ 604, ਸਮਰਾਲਾ ਵਿਖੇ 439 ਅਤੇ ਪਾਇਲ ਵਿਖੇ 231 ਨੌਜਵਾਨਾਂ ਨੂੰ ਰੋਜ਼ਗਾਰ ਮਿਲਿਆ। 
ਉਹਨਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ- ਆਪ ਨੂੰ  ਵੈਬਸਾਈਟ ’ਤੇ ਰਜਿਸਟਰਡ ਕਰਨ ਤਾਂ ਜੋ ਆਉਣ ਵਾਲੇ ਸਮੇਂ ਦੌਰਾਨ ਲਗਾਏ ਜਾਣ ਵਾਲੇ ਰੋਜ਼ਗਾਰ ਮੇਲਿਆਂ ਵਿੱਚ ਪਹਿਲ ਦੇ ਅਧਾਰ ’ਤੇ ਮੌਕਾ ਦਿੱਤਾ ਜਾ ਸਕੇ। ਇਨ੍ਹਾਂ ਰੋਜ਼ਗਾਰ ਮੇਲਿਆਂ ਨੂੰ ਸਫ਼ਲ ਕਰਨ ਲਈ ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਸਟਾਫ਼ ਦਾ ਧੰਨਵਾਦ ਕੀਤਾ।