Showing posts with label Inspection. Show all posts
Showing posts with label Inspection. Show all posts

Thursday, July 1, 2021

ਸਿਆਸੀ ਨੁਮਾਇੰਦਿਆਂ ਦੀ ਮੌਜੂਦਗੀ 'ਚ EVM ਅਤੇ VVPAT ਮਸ਼ੀਨਾਂ ਦਾ ਨਿਰੀਖਣ

Thursday: 1st July 2021 at 1:46 PM

ਵਿਧਾਨ ਸਭਾ ਚੋਣਾਂ 2022 ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਹੋਣਗੀਆਂ 


ਲੁਧਿਆਣਾ
: 01 ਜੁਲਾਈ 2021: (ਐਮ ਐਸ ਭਾਟੀਆ//ਪ੍ਰਦੀਪ ਸ਼ਰਮਾ//ਲੁਧਿਆਣਾ ਸਕਰੀਨ)::
ਤਿੱਖੀ ਆਲੋਚਨਾ ਦਾ ਸ਼ਿਕਾਰ ਰਹੀਆਂ ਈਵੀਐਮ ਮਸ਼ੀਨਾਂ ਹੁਣ ਫਿਰ ਮੈਦਾਨ ਵਿੱਚ ਹਨ। ਇਹਨਾਂ ਨੂੰ ਹੈਕ ਕੀਤੇ ਜਾਣ ਵਰਗੇ ਦੋਸ਼ ਲਾਉਣ ਵਾਲਿਆਂ ਵਿੱਚੋਂ ਕਿਸੇ ਨੇ ਵੀ ਇਹਨਾਂ ਦੀ ਵਰਤੋਂ ਬਾਰੇ ਅੱਜ ਕੋਈ ਇਤਰਾਜ਼ ਨਹੀਂ ਕੀਤਾ।

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੇਅਰ ਹਾਊਸ ਵਿੱਚ ਸਟੋਰ ਕੀਤੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼.) ਅਤੇ ਵੋਟਰ-ਵੈਰੀਫਾਈਡ ਪੇਪਰ ਆਡਿਟ ਟ੍ਰੇਲ (ਵੀ.ਵੀ.ਪੀ.ਏ.ਟੀ.) ਮਸ਼ੀਨਾਂ ਦਾ ਨਿਰੀਖਣ ਕੀਤਾ।

ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਹੋਰ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

ਨਿਰੀਖਣ ਪ੍ਰਕਿਰਿਆ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੁਧਿਆਣਾ ਵਿੱਚ ਨਿਰਵਿਘਨ ਅਤੇ ਸੁਚਾਰੂ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਜਾਣੰ{ ਕਰਵਾਇਆ ਕਿ ਜ਼ਿਲ੍ਹੇ ਵਿੱਚ ਸੁਚਾਰੂ ਅਤੇ ਸ਼ਾਂਤਮਈ ਢੰਗ ਨਾਲ ਚੋੜ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਦੇ ਮੰਤਵ ਨਾਲ ਪ੍ਰਸ਼ਾਸਨ ਵੱਲੋਂ ਲੁਧਿਆਣਾ ਵਿੱਚ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।

ਸ੍ਰੀ ਸ਼ਰਮਾ ਨੇ ਕਿਹਾ ਕਿ ਵੇਅਰ ਹਾਊਸ ਦੀ ਬੇਹਤਰ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਵੇਅਰਹਾਊਸ ਵਿੱਚ, ਪ੍ਰਸ਼ਾਸਨ ਦੁਆਰਾ 3240 ਕੰਟਰੋਲ ਯੂਨਿਟ, 87 ਬੈਲਟ ਯੂਨਿਟ ਅਤੇ 595 ਵੀ.ਵੀ.ਪੀ.ਏ.ਟੀ. ਮਸ਼ੀਨਾਂ ਸਟੋਰ ਕੀਤੀਆਂ ਗਈਆਂ ਹਨ।

ਇਸ ਮੌਕੇ ਹਾਜ਼ਰ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਹਰਜਿੰਦਰ ਸਿੰਘ ਬੇਦੀ, ਚੋਣ ਤਹਿਸੀਲਦਾਰ ਸ੍ਰੀਮਤੀ ਅੰਜੂ ਬਾਲਾ ਅਤੇ ਰਾਜਨੀਤਿਕ ਪਾਰਟੀਆਂ ਕਾਂਗਰਸ, ਬਹੁਜਨ ਸਮਾਜ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਨੁਮਾਇੰਦੇ ਵੀ ਸ਼ਾਮਲ ਸਨ। ਹੁਣ ਦੇਖਣਾ ਹੈ ਕਿ ਈਵੀਐਮ ਮਸ਼ੀਨਾਂ ਵਿੱਚੋਂ ਕਿਹੋ ਜਿਹੇ ਚੋਣ ਨਤੀਜੇ ਨਿਕਲਣਗੇ?